
ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਅੱਜ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਧਰਨੇ ਦਿੱਤੇ ਜਾਣਗੇ
ਚੰਡੀਗੜ੍ਹ - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਉੱਤੇ ਹੋਏ ਹਮਲੇ ਦੇ ਰੋਸ ਵਜੋਂ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਰੋਸ ਧਰਨੇ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਸਰਕਾਰ ਦੀ ਸ਼ਹਿ ਤੇ ਹੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਉਤੇ ਜਾਨਲੇਵਾ ਹਮਲਾ ਹੋਇਆ ਹੈ ਤੇ ਜਾਨਲੇਵਾ ਹਮਲੇ ਦੇ ਖਿਲਾਫ਼ ਸਮੂਹ ਭਾਜਪਾ ਵੱਲੋਂ ਪੂਰੇ ਪੰਜਾਬ ਵਿਚ ਡੀਸੀ ਦਫ਼ਤਰਾਂ ਦੇ ਬਾਹਰ ਅੱਜ 13-10-2020 ਨੂੰ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਧਰਨੇ ਦਿੱਤੇ ਜਾਣਗੇ।
Ashwani Sharma
ਭਾਜਪਾ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਹ ਹਮਲਾ ਕਿਸਾਨਾਂ ਨੇ ਨਹੀਂ, ਸਗੋਂ ਸਰਕਾਰ ਦੇ ਇਸ਼ਾਰੇ ਉਤੇ ਹੋਇਆ ਹੈ। ਅਸ਼ਵਨੀ ਸ਼ਰਮਾ ਨੇ ਵੀ ਇਹ ਹਮਲਾ ਕਿਸਾਨਾਂ ਵਲੋਂ ਕੀਤੇ ਜਾਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਇਸ ਨੂੰ ਸਰਕਾਰ ਦੀ ਸਾਜਿਸ਼ ਕਰਾਰ ਦਿੱਤਾ ਹੈ।ਸ਼ਰਮਾ ਨੇ ਕਿਹਾ ਕਿ ਹਮਲਾ ਕਰਨ ਵਾਲੇ ਕਿਸਾਨ ਕਦੇ ਨਹੀਂ ਹੋ ਸਕਦੇ। ਉਨ੍ਹਾਂ ਦੱਸਿਆ ਕਿ ਉਹ ਅਕਸਰ ਇਸ ਰੂਟ ਤੋਂ ਲੰਘਦੇ ਹਨ ਪਰ ਟੋਲ ਪਲਾਜ਼ਾ ’ਤੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਨਾਅਰੇਬਾਜ਼ੀ ਤੋਂ ਇਲਾਵਾ ਕਦੀ ਕੁੱਝ ਨਹੀਂ ਕਿਹਾ।