
ਮੁੱਖ ਮੰਤਰੀ ਵਿਧਾਨ ਸਭਾ ਸੈਸ਼ਨ 7 ਦਿਨਾਂ 'ਚ ਸੱਦਣ ਜਾਂ ਫਿਰ ਘਿਰਾਉ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਅਕਾਲੀ ਦਲ
ਚੰਡੀਗੜ੍ਹ, 12 ਅਕਤੂਬਰ (ਭੁੱਲਰ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਤ ਦਿਨ ਦਾ ਅਲਟੀਮੇਟਮ ਦਿਤਾ ਕਿ ਉਹ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਜਿਸ ਵਿਚ ਸਾਰੇ ਪੰਜਾਬ ਨੂੰ ਨੋਟੀਫ਼ਾਈਡ ਮੰਡੀ ਐਲਾਨਿਆ ਜਾਵੇ ਅਤੇ ਕੇਂਦਰ ਦੇ ਖੇਤੀਬਾੜੀ ਬਾਰੇ ਐਕਟ ਰੱਦ ਕੀਤੇ ਜਾਣ ਤੇ ਸੂਬੇ ਦਾ ਅਪਣਾ 2017 ਵਿਚ ਸੋਧਿਆ ਏਪੀਐਮਸੀ ਐਕਟ ਰੱਦ ਕੀਤਾ ਜਾਵੇ। ਅਕਾਲੀ ਦਲ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਸੈਸ਼ਨ ਸੱਦਣ ਤੋਂ ਨਾਂਹ ਕਰ ਦਿਤੀ ਤਾਂ ਫਿਰ ਪਾਰਟੀ ਉਨ੍ਹਾਂ ਦੀ ਰਿਹਾਇਸ਼ ਦਾ ਘਿਰਾਉ ਕਰੇਗੀ। ਇਸ ਬਾਰੇ ਫ਼ੈਸਲਾ ਅੱਜ ਇਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਲਿਆ ਗਿਆ। ਕੋਰ ਕਮੇਟੀ ਨੇ ਮੁੜ ਦੁਹਰਾਇਆ ਕਿ ਅਕਾਲੀ ਦਲ ਪਹਿਲਾਂ ਹੀ ਕਸੂਤੀ ਫਸੀ ਕਿਸਾਨੀ ਦੀ ਤਿੰਨ ਕੇਂਦਰੀ ਖੇਤੀ ਐਕਟਾਂ ਵਿਰੁਧ ਲੜਾਈ ਵਿਚ ਕਿਸਾਨ ਜਥੇਬੰਦੀਆਂ ਨੂੰ ਡਟਵੀਂ ਹਮਾਇਤ ਦਿੰਦਾ ਰਹੇਗਾ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦਸਿਆ ਕਿ ਪਾਰਟੀ ਦਾ ਅਲਟੀਮੇਟਮ ਸੈਸ਼ਨ ਸੱਦਣ ਬਾਰੇ ਅਮਰਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਬਹਾਨੇਬਾਜ਼ੀ ਨੂੰ ਵੇਖਦਿਆਂ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸੈਸ਼ਨ ਸੱਦਣ ਬਾਰੇ ਲੋਕਾਂ ਅਤੇ ਉਨ੍ਹਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਲੁੱਕਣ ਮੀਚੀ ਖੇਡ ਰਹੇ ਹਨ, ਕਦੇ
ਇਕ ਦਿਨ ਵਾਅਦਾ ਕਰਦੇ ਹਨ ਕਿ ਸੈਸ਼ਨ ਸੱਦਣਗੇ ਤੇ ਦੂਜੇ ਦਿਨ ਮੁਕਰ ਵੀ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚਾਹੁੰਦਾ ਹੈ ਕਿ ਕੇਂਦਰ ਕਿਸਾਨਾਂ ਦੀ ਜਿਣਸ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) 'ਤੇ ਖ਼ਰੀਦ ਦੀ ਸੰਵਿਧਾਨਕ ਗਰੰਟੀ ਦੇਵੇ ਅਤੇ ਇਸਨੂੰ ਹੋਰ ਮੌਲਿਕ ਅਧਿਕਾਰਾਂ ਦੇ ਬਰਾਬਰ ਦਾ ਅਧਿਕਾਰ ਬਣਾਵੇ। ਨਾਲ ਹੀ ਪਾਰਟੀimage ਇਹ ਵੀ ਚਾਹੁੰਦੀ ਹੈ ਕਿ ਐਮ ਐਸ ਪੀ ਵੀ ਸਵਾਮੀਨਾਥਨ ਫਾਰਮੂਲੇ ਅਨੁਸਾਰ ਤੈਅ ਕੀਤੀ ਜਾਵੇ ਜਿਸ ਵਿਚ ਕਿਸਾਨਾਂ ਦੀ ਕੁੱਲ ਲਾਗਤ 'ਤੇ 50 ਫ਼ੀ ਸਦੀ ਮੁਨਾਫ਼ਾ ਦੇ ਕੇ ਇਹ ਤੈਅ ਕੀਤੀ ਜਾਵੇ। ਪਾਰਟੀ ਇਹ ਵੀ ਚਾਹੁੰਦੀ ਹੈ ਕਿ ਸੀਏਸੀਪੀ ਦੀਆਂ ਸਿਫਾਰਸ਼ਾਂ ਭਾਰਤ ਸਰਕਾਰ ਲਈ ਮੰਨਣੀਆਂ ਲਾਜ਼ਮੀ