ਸਿੱਖਿਆ ਵਿਭਾਗ ਨੇ ਕੋਵਿਡ-19 ਦੀ ਚਣੌਤੀ ਨੂੰ ਇਕ ਮੌਕੇ ਚ ਤਬਦੀਲ ਕੀਤਾ-ਸਿੱਖਿਆ ਸਕੱਤਰ
Published : Oct 13, 2020, 3:21 pm IST
Updated : Oct 13, 2020, 3:21 pm IST
SHARE ARTICLE
PSEB
PSEB

‘ਸਮਾਰਟ ਸਕੂਲਜ਼, ਅੰਗਰੇਜ਼ੀ ਮਾਧੀਅਮ, ਘਰ ਬੈਠੇ ਸਿੱਖਿਆ ਤੇ ਪੰਜਾਬ ਅਚੀਵਮੈਂਟ ਸਰਵੇਖਣ ਵਰਗੇ ਕਾਰਜਾਂ ਲਈ ਭਾਰੀ ਉਤਸ਼ਾਹ’

ਚੰਡੀਗੜ੍ਹ: ਪੰਜਾਬ ਸਰਕਾਰ ਨੂੰ ਪਿਛਲੇ ਛੇ ਮਹੀਨਿਆਂ ਤੋਂ ਕੋਵਿਡ-19 ਦੇ ਕਾਰਨ  ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣ ਦੇ ਬਾਵਜੂਦ ਸਮੁੱਚੇ ਤੌਰ ’ਤੇ ਸਿੱਖਿਆ ਵਿਭਾਗ ਅਤੇ ਵਿਸ਼ੇਸ਼ ਕਰਕੇ ਹੇਠਲੇ ਪੱਧਰ ’ਤੇ  ਅਧਿਆਪਕਾਂ ਨੇ ਇਸ ਚੁਣੌਤੀ ਨੂੰ ਅਸਲ ਵਿਚ ਇਕ ਮੌਕੇ ਵਿਚ ਬਦਲ ਦਿੱਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਭਾਵੇਂ ਸਮਾਜਕ ਦੂਰੀ ਬਣਾਈ ਰੱਖਣ ਵਾਸਤੇ ਉਨ੍ਹਾਂ ਨੂੰ ਸਕੂਲ ਬੰਦ ਰੱਖਣ ਲਈ ਮਜ਼ਬੂਰ ਹੋਣਾ ਪਿਆ ਹੈ ਪਰ ਫਿਰ ਵੀ ਇਸ ਸਮੇਂ ਦੌਰਾਨ ਵਿਭਾਗ ਨੇ ਇਸ ਮਹਾਮਾਰੀ ਦੌਰਾਨ ਨਵੀਂਆਂ ਪਹਿਲਕਦਮੀਆਂ ਕਰਦੇ ਹੋਏ ਸਿੱਖਿਆ ਦੇ ਖੇਤਰ ਵਿਚ ਨਵੇਂ ਰਾਹ ਕੱਢੇ ਹਨ।

Punjab GovtPunjab Govt

ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਕੋਵਿਡ -19 ਦੌਰਾਨ ਸਾਵਧਾਨੀਆਂ ਦੀ ਪਾਲਣਾ ਕਰਦਿਆਂ ‘ਮਿਸ਼ਨ ਸ਼ਤ-ਪ੍ਰਤੀਸ਼ਤ’, ‘ਸਮਾਰਟ ਸਕੂਲਜ਼’, ‘ਅੰਗਰੇਜ਼ੀ ਮਾਧਿਅਮ’, ‘ਈਚ ਵਨ, ਬਰਿੰਗ ਵਨ’, ‘ਘਰ ਬੈਠੇ ਸਿੱਖਿਆ‘ ਅਤੇ ‘ਪੰਜਾਬ ਅਚੀਵਮੈਂਟ ਸਰਵੇਖਣ’ ਵਰਗੇ ਆਪਣੇ ਬਹੁਤ ਸਾਰੇ ਕਾਰਜਾਂ ਨੂੰ ਉਤਸ਼ਾਹ ਨਾਲ ਪੂਰਾ ਕਰ ਰਿਹਾ ਹੈ।

Punjab School Education BoardPunjab School Education Board

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਾਠ ਪੁਸਤਕਾਂ ਦੀ ਵੰਡ, ਮਿਡ ਡੇਅ ਮੀਲ ਆਦਿ ਵਰਗੇ ਕਰਜਾਂ ਤੋਂ ਇਲਾਵਾ ਇੱਕ ਸਾਂਝੇ ਅੰਦੋਲਨਾਂ ਰਾਹੀਂ ਲੋਕ ਲਹਿਰ ਖੜ੍ਹੀ ਕਰਕੇ ਮਾਪਿਆਂ ਖਾਸ ਕਰਦੇ ਸਮੁੱਚੇ ਲੋਕਾਂ ਨਾਲ ਸਮਾਜਿਕ ਤੰਦਾਂ ਨੂੰ  ਮਜ਼ਬੂਤ ਬਣਾਇਆ ਹੈ। ਇਨ੍ਹਾਂ ਗਤੀਵਿਧੀਆਂ ਦੇ ਨਤੀਜੇ ਵਜੋਂ ਜਨਤਕ ਧਾਰਨਾ ਵਿਚ ਤਬਦੀਲੀ ਆਉਣ ਦਾ ਜ਼ਿਕਰ ਕਰਦੇ ਹੋਏ ਕ੍ਰਿਸ਼ਨ  ਕੁਮਾਰ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿਚ ਜਨਤਾ ਨੇ ਵਿਸ਼ਵਾਸ ਜਤਾਉਣਾ ਸ਼ੁਰੂ ਕਰ ਦਿੱਤਾ ਹੈ।

Education Department has turned the challenge of Covid-19 into an opportunityEducation Department has turned the challenge of Covid-19 into an opportunity

ਇਸ ਦਾ ਪ੍ਰਗਟਾਵਾ ਇਸ ਤੱਥ ਤੋਂ ਹੁੰਦਾ ਹੈ ਕਿ ਇਸ ਸਾਲ ਤਕਰੀਬਨ 3.45 ਲੱਖ ਵਿਦਿਆਰਥੀਆਂ ਦੇ ਦਾਖਲੇ ਵਿਚ ਵਾਧਾ ਦਰਜ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ 1.50 ਲੱਖ ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਿਚੋਂ ਤਬਦੀਲ ਹੋ ਕੇ ਸਰਕਾਰੀ ਸਕੂਲਾਂ ਵਿਚ ਆਏ ਹਨ। ਉਨ੍ਹਾਂ ਕਿਹਾ ਕਿ ਜਨਤਕ ਧਾਰਨਾ ਵਿਚ ਤਬਦੀਲੀ ਦਾ ਕਾਰਨ ਬੁਨਿਆਦੀ ਢਾਂਚਾਗੱਤ ਸਹੂਲਤਾਂ ਅਤੇ ਮਿਆਰੀ ਸਿੱਖਿਆ ਵੀ ਹੈ ਜੋ ਸਮਰਪਿਤ ਅਧਿਆਪਕਾਂ ਦੁਆਰਾ ਮੁਹੱਈਆ ਕਰਵਾਈ ਜਾ ਰਹੀ।

school reopenSchool 

ਸਿੱਖਿਆ ਸਕੱਤਰ ਨੇ ਕਿਹਾ ਕਿ ਹੁਣ ਵਿਭਾਗ ਦੇ ਸਾਹਮਣੇ ਚੁਣੌਤੀ ਉਨ੍ਹਾਂ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨਾ ਹੈ ਜਿਨ੍ਹਾਂ ਨੇ ਆਪਣੇ ਬੱਚਿਆਂ ਵਿਚ ਅੰਗਰੇਜ਼ੀ ਭਾਸ਼ਾ ਦਾ ਹੁਨਰ ਵਿਕਸਤ ਕਰਨ ਦੇ ਲਈ ਪ੍ਰਾਈਵੇਟ ਸਕੂਲਾਂ ਤੋਂ ਤਬਦੀਲ ਕਰਕੇ ਸਰਕਾਰੀ ਸਕੂਲਾਂ ਵਿਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਦਿਹਾਤੀ ਪਿਛੋਕੜ ਦੇ ਵਿਦਿਆਰਥੀ ਜੋ ਵਿਸ਼ੇਸ਼ ਤੌਰ ’ਤੇ ਸਰਕਾਰੀ ਸਕੂਲਾਂ ਵਿਚ ਆਏ  ਨੂੰ ਅਨੁਕੂਲ ਵਾਤਾਵਰਣ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਂ ਬੋਲੀ ਪੰਜਾਬੀ ਦੇ ਨਾਲ ਨਾਲ ਉਨ੍ਹਾਂ ਵਿਚ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਪੈਦਾ ਕੀਤੀ ਜਾਵੇਗੀ ਤਾਂ ਜੋ ਉਹ ਅਜੋਕੇ ਦੌਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ ਦੇ ਸਮਰੱਥ ਹੋ ਸਕਣ।

ਸਿੱਖਿਆ ਸਕੱਤਰ ਨੇ ਦੱਸਿਆ ਕਿ ਫੀਡਬੈਕ ਦੇ ਅਨੁਸਾਰ ਬਹੁਤੇ ਮਾਪੇ ਇਹ ਆਸ ਕਰਦੇ ਹਨ ਕਿ ਸਰਕਾਰੀ ਸਕੂਲ ਇੱਕ ਅਜਿਹਾ ਵਾਤਾਵਰਣ ਪ੍ਰਦਾਨ ਕਰਨ ਜਿੱਥੇ ਉਨ੍ਹਾਂ ਦੇ ਬੱਚੇ ਚੰਗੀ ਤਰ੍ਹਾਂ ਅੰਗਰੇਜ਼ੀ ਬੋਲ ਸਕਣ, ਹਾਲਾਂਕਿ ਇਹ ਸਾਡੀ ਮਾਂ ਬੋਲੀ ਪੰਜਾਬੀ ਦੀ ਕੀਮਤ ’ਤੇ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਧਿਆਨ ਵਿਚ ਰੱਖਦਿਆਂ ਸਾਡੇ ਮਿਹਨਤੀ ਅਧਿਆਪਕ ਨੇ ‘ਇੰਗਲਿਸ ਬੂਸਟਰ ਕਲੱਬ’ (ਈ.ਬੀ.ਸੀ.) ਨਾਂ ਦੀ ਇਕ ਹੋਰ ਨਵੀਂ ਪਹਿਲਕਦਮੀ ਕੀਤੀ ਹੈ।

school educationEducation

ਉਨ੍ਹਾਂ ਕਿਹਾ ਕਿ ਈ.ਬੀ.ਸੀ. ਵਧੀਆ ਵਾਤਾਵਰਣ ਪ੍ਰਦਾਨ ਕਰੇਗਾ ਜਿਥੇ ਸਾਡੇ ਸਾਰੇ ਵਿਦਿਆਰਥੀ ਅਤੇ ਅਧਿਆਪਕ ਭਾਗ ਲੈ ਸਕਦੇ ਹਨ ਅਤੇ ਗਿਆਨ ਸਾਂਝਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਵਿਚ ਮੁੱਖ ਜ਼ੋਰ ਹਰ ਕਿਸਮ ਦੀ ਝਿਜਕ ਨੂੰ ਦੂਰ ਕਰਨ ’ਤੇ ਦਿੱਤਾ ਜਾਵੇਗਾ ਕਿਉਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਵੇਲੇ ਕਈ ਗੱਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਧਿਆਪਕਾਂ ਦਾ ਇਹ ਉਪਰਾਲਾ ਵੀ ‘ਸਵਾਗਤ ਜ਼ਿੰਦਗੀ’ ਅਤੇ ਕਈ ਹੋਰ ਉਪਰਾਲਿਆਂ ਵਾਂਗ ਚੰਗੇ ਨਤੀਜੇ ਲਿਆਵੇਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement