
ਕੇਂਦਰ ਦੇ ਵਾਰ-ਵਾਰ ਸੱਦਿਆਂ ਬਾਅਦ ਲਿਆ ਫੈਸਲਾ
ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਸੱਦਾ ਸਵੀਕਾਰ ਕਰਦਿਆਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਮੁਤਾਬਕ ਅੱਜ ਕਿਸਾਨ ਯੂਨੀਅਨਾਂ ਦੀ ਹੋਈ ਮੀਟਿੰਗ ਦੌਰਾਨ ਕੇਂਦਰ ਦੇ ਗੱਲਬਾਤ ਦੇ ਸੱਦੇ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਸੱਦੇ ਉਪਰ ਸਹਿਮਤੀ ਦਿੰਦਿਆਂ 7 ਮੈਂਬਰੀ ਕਮੇਟੀ ਬਣਾਈ ਹੈ ਜੋ ਕਿਸਾਨਾਂ ਦੇ ਪੱਖ ਨੂੰ ਮਜਬੂਤੀ ਨਾਲ ਸਰਕਾਰ ਅੱਗੇ ਰੱਖੇਗੀ।
Balbir Singh Rajewal
ਕਾਬਲੇਗੌਰ ਹੈ ਕਿ ਭਾਜਪਾ ਆਗੂਆਂ ਵਲੋਂ ਕਿਸਾਨਾਂ ਨੂੰ ਕੇਂਦਰ ਨਾਲ ਗੱਲਬਾਤ ਲਈ ਕਹਿੰਦਿਆਂ ਦਾਅਵੇ ਕੀਤੇ ਜਾ ਰਹੇ ਸਨ ਕਿ ਕੇਂਦਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਹੈ ਅਤੇ ਕਿਸਾਨਾਂ ਨੂੰ ਆਪਣਾ ਪੱਖ ਸਰਕਾਰ ਸਾਹਮਣੇ ਰੱਖਣ ਲਈ ਗੱਲਬਾਤ ਦਾ ਸੱਦਾ ਸਵੀਕਾਰ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਮੁਤਾਬਕ ਉਨ੍ਹਾਂ ਨੇ ਸਰਕਾਰ ਦੇ ਵਾਰ-ਵਾਰ ਸੱਦਾ ਭੇਜਣ ਬਾਦ ਗੱਲਬਾਤ ਦੀ ਹਾਮੀ ਭਰੀ ਹੈ ਤਾਂ ਜੋ ਸਰਕਾਰ ਨੂੰ ਕੋਈ ਬਹਾਨਾ ਨਾ ਮਿਲ ਸਕੇ।
Balbir Singh Rajewal
ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਗੱਲਬਾਤ ਅਸਫਲ ਰਹਿਣ ਦੀ ਸੂਰਤ ‘ਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਅਹਿਦ ਕਰਦਿਆਂ 5 ਨਵੰਬਰ ਨੂੰ ਦੇਸ਼ ਵਿਆਪੀ ਬੰਦ ਦਾ ਐਲਾਨ ਵੀ ਕੀਤਾ ਹੈ। । ਪੰਜਾਬ ਵਿੱਚ ਚੱਲ ਰਹੀ ਰੇਲ ਰੋਕੋ ਅੰਦੋਲਨ ਨੂੰ ਇਸ ਤਰ੍ਹਾਂ ਜਾਰੀ ਰੱਖਣ ਦਾ ਐਲਾਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਬੰਧੀ ਅਗਲਾ ਫੈਸਲਾ 15 ਅਕਤੂਬਰ ਨੂੰ ਹੋਣ ਵਾਲੀ ਇਸ ਮੀਟਿੰਗ ਵਿਚ ਲਿਆ ਜਾਵੇਗਾ
Balbir Singh Rajewal
ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ 29 ਕਿਸਾਨ ਜਥੇਬੰਦੀਆਂ ਨੇ ਸ਼ਿਰਕਤ ਕੀਤੀ । ਇਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਕੇਂਦਰੀ ਸਕੱਤਰ ਨਾਲ ਗੱਲ ਕਰਨ ਲਈ ਆਪਣਾ ਕੇਸ ਤਿਆਰ ਕਰ ਲਿਆ ਹੈ ਅਤੇ ਕੱਲ ਅਸੀਂ ਆਪਣਾ ਕੇਸ ਅੱਗੇ ਰੱਖਾਂਗੇ।