ਸੁਖਬੀਰ ਬਾਦਲ ਵੱਲੋਂ ਸੀਐਮ ਕੋਠੀ ਦਾ ਘਿਰਾਓ ਕਰਨ ਦਾ ਦਿੱਤਾ ਅਲਟੀਮੇਟਮ ਮਹਿਜ਼ ਡਰਾਮਾ-ਅਮਨ ਅਰੋੜਾ
Published : Oct 13, 2020, 4:58 pm IST
Updated : Oct 13, 2020, 4:58 pm IST
SHARE ARTICLE
Aman Arora
Aman Arora

ਕਾਰਪੋਰੇਟ ਘਰਾਣਿਆਂ ਦੀ ਪੰਜਾਬ 'ਚ 'ਐਂਟਰੀ' ਹੁੰਦਿਆਂ ਹੀ ਪੰਜਾਬ ਦਾ ਕਿਸਾਨ ਹੋ ਜਾਵੇਗਾ ਬਰਬਾਦ

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਸਾਨ ਵਿਰੋਧੀ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਵਿਧਾਨ ਸਭਾ ਦਾ ਸੈਸ਼ਨ 7 ਦਿਨਾਂ 'ਚ ਸੱਦਣ ਜਾਂ ਫਿਰ ਸੀਐਮ ਦੀ ਕੋਠੀ ਦਾ ਘਿਰਾਓ ਕਰਨ ਦੇ ਦਿੱਤੇ ਗਏ ਅਲਟੀਮੇਟਮ ਨੂੰ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਬਾਦਲ ਅਤੇ ਕੈਪਟਨ ਇੱਕ ਯੋਜਨਾ ਦੇ ਤਹਿਤ ਕਿਸਾਨਾਂ ਸਮੇਤ ਪੰਜਾਬ ਦੇ ਹਰ ਵਰਗ ਨਾਲ ਵੋਟ ਬੈਂਕ ਦੀ ਰਾਜਨੀਤੀ ਕਰ ਰਹੇ ਹਨ।

Farm LawsFarmer

ਪਾਰਟੀ ਹੈੱਡਕੁਆਟਰ ਤੋਂ ਜਾਰੀ ਸੰਯੁਕਤ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਅਜਿਹੇ ਹੱਥ ਕੰਡੇ ਵਰਤ ਕੇ ਸੂਬੇ 'ਚ ਆਪਣੀ ਗੁਆਚ ਚੁੱਕੀ ਸਿਆਸੀ ਜ਼ਮੀਨ ਨੂੰ ਲੱਭ ਰਿਹਾ ਹੈ। ਜਿਸ ਵਿਚ ਇਹ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ, ਕਿਉਂਕਿ ਪੰਜਾਬ ਦੇ ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਬਾਦਲ ਪਰਿਵਾਰ ਦੀਆਂ ਸਾਰੀਆਂ ਘਟੀਆਂ ਚਾਲਾਂ ਨੂੰ ਭਲੀਭਾਂਤ ਜਾਣ ਚੁੱਕੇ ਹਨ। ਚੀਮਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਸੂਬੇ ਦੇ ਕਿਸਾਨਾਂ, ਦਲਿਤਾਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਨੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮਕਸਦ ਨਾਲ ਰੈਲੀਆਂ ਕੀਤੀਆਂ, ਸ਼ੰਭੂ ਬਾਰਡਰ 'ਤੇ ਨਾਅਰੇ ਲਗਵਾ ਕੇ ਡਰਾਮੇਬਾਜ਼ੀ ਕੀਤਾ, ਪਰੰਤੂ ਅਫ਼ਸੋਸ ਅਜਿਹੀਆਂ ਡਰਾਮੇਬਾਜ਼ੀਆਂ ਕਰਨ ਦੇ ਬਾਵਜੂਦ ਜਦੋਂ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਇੱਕਜੁੱਟ ਜਾਰੀ ਹੈ ਤਾਂ ਹੁਣ ਸੁਖਬੀਰ ਅਤੇ ਕੈਪਟਨ ਇੱਕ ਦੂਸਰੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ 'ਤੇ ਉਤਰ ਆਏ ਹਨ।

Farm reforms will help turn farmers into entrepreneurs: PM ModiPM Modi

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ। ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ 'ਚ 'ਐਂਟਰੀ' ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ।

Akali DalAkali Dal

ਅਮਨ ਅਰੋੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਵੀ ਭਾਜਪਾ ਦੀ ਕਠਪੁਤਲੀ ਬਣੀ ਹੋਈ ਹੈ, ਕਿਉਂਕਿ ਸੁਖਬੀਰ ਬਾਦਲ ਨੇ ਪੰਜਾਬ ਵਿਚ ਡਰਾਮੇਬਾਜ਼ੀ ਕਰਦੇ ਹੋਏ ਜੋ ਵੀ ਰੈਲੀਆਂ ਕੀਤੀਆਂ ਹਨ, ਬਾਦਲ ਨੇ ਰੈਲੀ ਸੰਬੋਧਨ ਵਿਚ ਇੱਕ ਵਾਰ ਵੀ ਨਰਿੰਦਰ ਮੋਦੀ ਜਾਂ ਭਾਜਪਾ ਦੇ ਖ਼ਿਲਾਫ਼ ਇੱਕ ਸ਼ਬਦ ਵੀ ਨਹੀਂ ਕਿਹਾ, ਜਿਸ ਤੋਂ ਸਪਸ਼ਟ ਹੈ ਕਿ ਬਾਦਲਾਂ ਦੀ ਜੋੜੀ ਦਾ ਅੰਦਰ ਖਾਤੇ ਹਾਲੇ ਵੀ ਗੱਠਜੋੜ ਜਾਰੀ ਹੈ।

CaptCapt Amarinder Singh-Sukhbir Badal 

ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਇੱਕ ਦੂਸਰੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਕੇ ਨਰਿੰਦਰ ਮੋਦੀ ਨੂੰ ਬਚਾ ਰਹੇ ਹਨ ਅਤੇ ਦੋਵੇਂ ਪਾਰਟੀਆਂ ਚਾਹੁੰਦੀਆਂ ਹਨ ਕਿ ਇਹ ਕਿਸਾਨ ਵਿਰੋਧੀ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਹੋਣ, ਕਿਉਂਕਿ ਕੈਪਟਨ-ਬਾਦਲ-ਮੋਦੀ ਦੀਆਂ ਤਾਰਾਂ ਕਾਰਪੋਰੇਟ ਘਰਾਣੀਆਂ ਨਾਲ ਜੁੜੀਆਂ ਹੋਇਆ ਹਨ।

Aman Arora Aman Arora

ਅਰੋੜਾ ਨੇ ਕਿਹਾ ਕਿ ਸੁਖਬੀਰ ਬਾਦਲ ਅੱਜ ਕਿਹੜੇ ਮੂੰਹ ਨਾਲ ਪੰਜਾਬ ਦੇ ਕਿਸਾਨਾਂ ਵਿਰੋਧੀ ਆਰਡੀਨੈਂਸਾਂ ਦੀ ਹਮਾਇਤ ਕਰ ਰਿਹਾ ਹੈ। ਅਕਾਲੀ ਦਲ ਅਤੇ ਬਾਦਲ ਪਰਿਵਾਰ ਨੇ ਸਾਰੀ ਉਮਰ ਸੂਬਿਆਂ ਨੂੰ ਵੱਧ ਅਧਿਕਾਰ ਅਤੇ ਅਖੌਤੀ ਕਿਸਾਨ ਹਿਤੈਸ਼ੀ ਹੋਣ ਦੇ ਦਾਅਵਿਆਂ ਨਾਲ ਸਿਆਸੀ ਰੋਟੀਆਂ ਹੀ ਸੇਕੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement