
ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ - ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਜੋ ਕਿ ਪਿਛਲੇ ਦਿਨੀਂ ਕੋਰੋਨਾ ਦੀ ਲਪੇਟ'ਚ ਆਉਣ ਕਾਰਨ ਪੀ.ਜੀ.ਆਈ. ਚੰਡੀਗੜ੍ਹ ਵਿਚ ਜੇਰੇ ਇਲਾਜ ਸਨ। ਅੱਜ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਉਹ ਆਪਣੇ ਘਰ ਪਰਤ ਆਏ ਹਨ। ਦੱਸ ਦਈਏ ਕਿ ਐਸ ਪੀ ਸਿੰਘ ਓਬਰਾਏ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਉਨ੍ਹਾਂ ਵਲੋਂ ਕੋਰੋਨਾ ਦੀ ਔਖੀ ਘੜੀ ਵਿਚ ਜਿਥੇ ਲੋਕਾਂ ਦੀ ਮਦਦ ਕੀਤੀ, ਉਥੇ ਵਿਦੇਸ਼ਾਂ ਤੋਂ ਨੌਜਵਾਨਾਂ ਨੂੰ ਭਾਰਤ ਲਿਆਉਣ ਵਿਚ ਪਹਿਲ ਕੀਤੀ।