
ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ 'AAP' ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਦਿੱਤੀ ਜਾਵੇਗੀ।
ਜਲੰਧਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੇ ਪੰਜਾਬ ਦੌਰੇ ’ਤੇ ਹਨ। ਉਨ੍ਹਾਂ ਨੇ ਆਪਣੇ ਦੌਰੇ ਦੇ ਦੂਜੇ ਦਿਨ ਜਲੰਧਰ (Jalandhar) ਵਿਚ ਵਪਾਰੀਆਂ (Businessmen) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ 'AAP' ਦੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ 24 ਘੰਟੇ ਬਿਜਲੀ (24x7 Power) ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਵਾਰ ਮੌਕਾ ਦਿਓ ਅਤੇ ਵੇਖੋ।
ਹੋਰ ਪੜ੍ਹੋ: ਪਿੰਡ ਜੀਵਾ ਆਰਾਂਈ 'ਚ ਆੜ੍ਹਤੀਆਂ ਅਤੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਦੂਜੇ ਦਿਨ 'ਚ ਹੋਇਆ ਤਬਦੀਲ
Delhi CM Arvind Kejriwal
ਇਸ ਦੇ ਨਾਲ ਹੀ, ਉਨ੍ਹਾਂ ਨੇ ਹੋਰ ਬਹੁਤ ਸਾਰੇ ਵਾਅਦੇ ਵੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਪੁਰਾਣੇ ਕਾਨੂੰਨਾਂ ਨੂੰ ਸੁਧਾਰਿਆ ਜਾਵੇਗਾ ਅਤੇ ਜਿਹੜੇ ਕਾਨੂੰਨ ਬੇਲੋੜੇ ਹਨ, ਉਨ੍ਹਾਂ ਨੂੰ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਜਿਹਾ ਸਿਸਟਮ ਬਣਾਇਆ ਜਾਵੇਗਾ, ਜਿਸ ਵਿਚ ਮੌਜੂਦਾ ਉਦਯੋਗਾਂ ਨੂੰ ਸਰਕਾਰ ਦੇ ਨਾਲ ਸਮਾਂ ਬਰਬਾਦ ਕਰਨ ਦੀ ਲੋੜ ਨਹੀਂ ਹੋਵੇਗੀ, ਉਹ ਆਪਣੇ ਕਾਰੋਬਾਰ ਵਿਚ ਆਪਣਾ ਸਮਾਂ ਲਗਾਉਣਗੇ।
ਹੋਰ ਪੜ੍ਹੋ: ਆਮ ਆਦਮੀ 'ਤੇ ਮਹਿੰਗਾਈ ਦੀ ਮਾਰ, 60 ਰੁਪਏ ਕਿਲੋ ਵਿਕ ਰਿਹਾ ਲਾਲ ਟਮਾਟਰ
Punjab's Businessmen
ਜਲੰਧਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਪਾਰੀਆਂ ਤੋਂ ਪੈਸਾ ਨਹੀਂ ਚਾਹੀਦਾ ਅਤੇ ਉਹ ਵਾਪਰੀਆਂ ਨੂੰ ਪੰਜਾਬ ਦੀ ਤਰੱਕੀ ਦਾ ਹਿੱਸਾ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲਾਲ ਟੇਪ (End of Red-Tapism) ਅਤੇ ਇੰਸਪੈਕਟਰ ਰਾਜ ਨੂੰ ਵੀ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਰਿਫੰਡ ਵੀ ਕਲੀਅਰ ਕੀਤੇ ਜਾਣਗੇ। 3 ਤੋਂ 6 ਮਹੀਨੇ ਦੇ ਅੰਦਰ ਵਪਾਰੀਆਂ ਦੇ ਰਿਫੰਡ ਵਾਪਸ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਗੁੰਡਾ ਟੈਕਸ ਬੰਦ ਕਰਨ ਦਾ ਦਾਅਵਾ ਕੀਤਾ ਹੈ।