ਅਰਵਿੰਦ ਕੇਜਰੀਵਾਲ ਨੇ ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪ੍ਰਵਾਰ ਨਾਲ ਦੁੱਖ ਵੰਡਾਇਆ
Published : Oct 13, 2021, 7:37 am IST
Updated : Oct 13, 2021, 7:37 am IST
SHARE ARTICLE
image
image

ਅਰਵਿੰਦ ਕੇਜਰੀਵਾਲ ਨੇ ਮਰਹੂਮ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪ੍ਰਵਾਰ ਨਾਲ ਦੁੱਖ ਵੰਡਾਇਆ

ਅੰਮਿ੍ਤਸਰ ਏਅਰ ਪੋਰਟ ਤੋਂ ਪਿੰਡ ਸੇਖਵਾਂ ਅਤੇ ਫਿਰ ਮਾਤਾ ਰਾਣੀ ਦਾ ਅਸ਼ੀਰਵਾਦ ਲੈਣ 

ਅੰਮਿ੍ਤਸਰ, 12 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ  ਦੋ ਦਿਨਾਂ ਪੰਜਾਬ ਦੌਰੇ 'ਤੇ ਪੁੱਜੇ | ਕੇਜਰੀਵਾਲ ਬਾਅਦ ਦੁਪਿਹਰ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਪਹੁੰਚੇ, ਹਵਾਈ ਅੱਡੇ 'ਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਹੋਰ ਸਥਾਨਕ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨ ਪਹੁੰਚੇ | ਇਥੋਂ ਹੀ ਕੇਜਰੀਵਾਲ ਅਤੇ ਬਾਕੀ ਆਗੂਆਂ ਦੀਆਂ ਗੱਡੀਆਂ ਦਾ ਕਾਫ਼ਲਾ ਮਰਹੂਮ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਪਿੰਡ ਸੇਖਵਾਂ ਪੁੱਜੇ | 
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ਬਾਕੀ ਆਗੂਆਂ ਨੇ ਮਰਹੂਮ ਜਥੇਦਾਰ ਸੇਖਵਾਂ ਦੇ ਪ੍ਰਵਾਰ ਨਾਲ ਦੁੱਖ ਸਾਂਝਾ ਕੀਤਾ | ਜਥੇਦਾਰ ਸੇਖਵਾਂ ਦੀ ਧਰਮ ਪਤਨੀ ਸਰਦਾਰਨੀ ਅਮਰਜੀਤ ਕੌਰ, ਬੇਟੇ ਅਤੇ ਪਾਰਟੀ ਦੇ ਕਾਦੀਆਂ ਵਿਧਾਨ ਸਭਾ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਅਤੇ ਛੋਟੇ ਬੇਟੇ ਮਹਿਰਾਜ ਸਿੰਘ ਨੂੰ  ਦਿਲਾਸਾ ਦਿਤਾ ਅਤੇ ਪ੍ਰਮਾਤਮਾ ਦਾ ਭਾਣਾ ਮੰਨਣ ਲਈ ਹੌਸਲਾ ਦਿਤਾ | ਕੇਜਰੀਵਾਲ ਨੇ ਕਿਹਾ ਕਿ ਜਿਸ ਗ੍ਰਹਿ ਸਥਾਨ 'ਤੇ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਸਮੁੱਚਾ ਪ੍ਰਵਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਇਆ ਸੀ, ਅੱਜ ਉਸੇ ਘਰ ਅਫ਼ਸੋਸ ਪ੍ਰਗਟ ਕਰਨ ਆਉਣਾ ਦੁਖਦਾਇਕ ਹੈ | ਕੇਜਰੀਵਾਲ ਨੇ ਕਿਹਾ, ''ਜਥੇਦਾਰ ਸੇਖਵਾਂ ਪੇਟ ਦੀ ਬਿਮਾਰੀ ਤੋਂ ਪੀੜਤ ਸਨ | ਜਿਸ ਦੇ ਇਲਾਜ ਲਈ ਦਿੱਲੀ ਦੇ ਹਸਪਤਾਲ 'ਚ ਵੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਉਸ ਸਖ਼ਸ਼ੀਅਤ ਨੂੰ  ਬਚਾਇਆ ਨਾ ਜਾ ਸਕਿਆ |'' ਕੇਜਰੀਵਾਲ ਜਲੰਧਰ ਲਈ ਰਵਾਨਾ ਹੋ ਗਏ, ਜਿਥੇ ਉਹ ਵਿਸ਼ਵ ਪ੍ਰਸਿੱਧ ਦੇਵੀ ਤਲਾਬ ਮੰਦਰ 'ਚ ਨਤਮਸਤਕ ਹੋਣਗੇ |

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement