ਆਰ.ਸੀ. ਅਤੇ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਾਜਾ ਵੜਿੰਗ
Published : Oct 13, 2021, 8:38 pm IST
Updated : Oct 13, 2021, 8:38 pm IST
SHARE ARTICLE
Amrinder Singh Raja Warring
Amrinder Singh Raja Warring

ਰਾਜਾ ਵੜਿੰਗ ਵੱਲੋਂ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਕੰਮ ਕਰਨ ਅਤੇ ਸਾਰੇ 32 ਡ੍ਰਾਈਵਿੰਗ ਟੈਸਟ ਟਰੈਕ ਖੋਲ੍ਹਣ ਦੀ ਹਦਾਇਤ

 

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿਚ ਦੇਰੀ ਅਤੇ ਲੰਬਿਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

Amrinder Singh Raja WarringAmrinder Singh Raja Warring

ਪੰਜਾਬ ਸਿਵਲ ਸਕੱਤਰੇਤ ਵਿਖੇ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।

PHOTOPHOTO

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।

PHOTOPHOTO

ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ 3 ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਰਾਜਾ ਵੜਿੰਗ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ 'ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

 

ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿਚ ਜ਼ਾਹਰਾ ਤੌਰ 'ਤੇ ਵੱਡੀ ਕਮੀ ਆਵੇਗੀ।

Raja WarringRaja Warring

ਵੱਟਸਐਪ ਨੰਬਰ 'ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 'ਤੇ ਬੇਝਿਜਕ ਸਾਂਝੀ ਕਰਨ।

ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ 'ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

Location: India, Chandigarh

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement