
ਮਾਨਾਂ ਤਲਵੰਡੀ ਦੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਦੇਹ ਉਹਨਾਂ ਦੇ ਘਰ ਪਹੁੰਚ ਚੁੱਕੀ ਹੈ।
ਕਪੂਰਥਲਾ: ਜੰਮੂ-ਕਸ਼ਮੀਰ ਦੇ ਪੁੰਛ ਵਿਚ ਅਦਿਵਾਤੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾਂ ਤਲਵੰਡੀ ਦੇ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ ਦੇਹ ਉਹਨਾਂ ਦੇ ਘਰ ਪਹੁੰਚ ਚੁੱਕੀ ਹੈ। ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਪਹੁੰਚ ਰਹੇ ਹਨ।
Naib Subedar Jaswinder Singh brought to his residence
ਹੋਰ ਪੜ੍ਹੋ: ਦਿੱਲੀ-NCR 'ਚ ਅਕਤੂਬਰ ਵਿਚ ਤੀਜੀ ਵਾਰ ਵਧੀਆਂ CNG ਤੇ PNG ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਸ਼ਹੀਦ ਦੀ ਦੇਹ ਪਿੰਡ ਪਹੁੰਚਣ ’ਤੇ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਸ਼ਹੀਦ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ। ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰ ਅਤੇ ਐਸਜੀਪੀਸੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਕੁਝ ਦੇਰ ਬਾਅਦ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
Naib Subedar Jaswinder Singh brought to his residence
ਹੋਰ ਪੜ੍ਹੋ: ਡਰੱਗ ਕੇਸ ਦੀ ਸੁਣਵਾਈ ਅੱਜ, STF ਦੀ ਸੀਲਬੰਦ ਰਿਪੋਰਟ ਖੁੱਲ੍ਹਣ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਟਵੀਟ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅਤਿਵਾਦੀਆਂ ਨਾਲ ਲੋਹਾ ਲੈਂਦਿਆਂ 4 ਸਿੱਖ ਜਵਾਨਾਂ ਸਣੇ ਕੁੱਲ 5 ਜਵਾਨ ਸ਼ਹੀਦ ਹੋਏ ਹਨ। ਇਹਨਾਂ ਵਿਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਸਨ।