ਹੁਣ ਪ੍ਰਾਈਵੇਟ ਬਸਾਂ ਵਿਚ ਵੀ ਲਗੇਗਾ ਟ੍ਰੈਕਿੰਗ ਸਿਸਟਮ 
Published : Oct 13, 2021, 7:44 am IST
Updated : Oct 13, 2021, 7:44 am IST
SHARE ARTICLE
image
image

ਹੁਣ ਪ੍ਰਾਈਵੇਟ ਬਸਾਂ ਵਿਚ ਵੀ ਲਗੇਗਾ ਟ੍ਰੈਕਿੰਗ ਸਿਸਟਮ 

ਹੁਣ ਪ੍ਰਾਈਵੇਟ ਬਸਾਂ ਵਿਚ ਵੀ ਲਗੇਗਾ ਟ੍ਰੈਕਿੰਗ ਸਿਸਟਮ 

ਚੰਡੀਗੜ੍ਹ, 12 ਅਕਤੂਬਰ (ਜਸਪਾਲ ਸਿੰਘ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵਲੋਂ ਹਾਲ ਹੀ ਵਿਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ  ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬਸਾਂ ਵਿਚ ਵੀ ਲਗਾਈ ਜਾਵੇਗੀ |
ਇਥੇ ਪੰਜਾਬ ਰੋਡਵੇਜ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਦਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬਸਾਂ ਵਿਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ | ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ  ਫ਼ੋਨ ਕਰ ਕੇ ਸਿਸਟਮ ਦੀ ਕਾਰਜਕੁਸ਼ਲਤਾ ਚੈੱਕ ਕੀਤੀ |
ਟਰਾਂਸਪੋਰਟ ਮੰਤਰੀ ਨੇ ਦਸਿਆ ਕਿ ਇਹ ਸਿਸਟਮ ਹੁਣ ਤਕ ਪਨਬਸ/ਪੰਜਾਬ ਰੋਡਵੇਜ ਦੀਆਂ 1450 ਬਸਾਂ ਵਿਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ  ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬਸਾਂ ਵਿਚ ਪੈਨਿਕ ਬਟਨ ਮੁਹਈਆ ਕਰਵਾਇਆ ਗਿਆ ਹੈ | ਇਸ ਤੋਂ ਇਲਾਵਾ ਬਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਵੀ.ਟੀ.ਐਸ. ਰਾਹੀਂ ਬਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬਸਾਂ ਦਾ ਢਾਬਿਆਂ 'ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ 'ਤੇ ਨਾ ਰੁਕਣਾ, ਕਾਊਾਟਰਾਂ ਤੋਂ ਬਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ |
ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ  ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬਸਾਂ ਵਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰੀਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ |
ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵਲੋਂ ਤਿਆਰ ਕੀਤੀਆਂ ਰੀਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ 'ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ  ਸਨਮਾਨਤ ਕੀਤਾ ਜਾਵੇਗਾ ਜਦਕਿ ਕੰਮ 'ਚ ਕੁਤਾਹੀ ਵਰਤਣ ਵਾਲਿਆਂ ਵਿਰੁਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰ ਕੇ ਵਿਭਾਗੀ ਮਾਲੀਏ ਨੂੰ  ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ  ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ |
 

SHARE ARTICLE

ਏਜੰਸੀ

Advertisement

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM

ਚਮਕੀਲਾ ਗੰਦੇ ਗੀਤਾਂ ਕਾਰਨ ਮਰਿਆ, ਪਰ ਬਾਕੀ ਕਿਵੇਂ ਬੱਚ ਗਏ? ਪਾਸ਼ ਦਾ ਕੀ ਕਸੂਰ ਸੀ...

20 Apr 2024 9:49 AM

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM
Advertisement