ਸੁਖਜਿੰਦਰ ਰੰਧਾਵਾ ਵਲੋਂ BSF ਦੇ ਅਧਿਕਾਰ ਖੇਤਰ ਨੂੰ ਅੱਗੇ ਵਧਾਉਣ ਸਬੰਧੀ ਕੇਂਦਰ ਦੇ ਫੈਸਲੇ ਦੀ ਨਿਖੇਧੀ
Published : Oct 13, 2021, 8:12 pm IST
Updated : Oct 13, 2021, 8:12 pm IST
SHARE ARTICLE
Sukhjinder Singh Randhawa
Sukhjinder Singh Randhawa

ਮਾਮਲੇ ਦੀ ਹੱਲ ਲਈ ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ ਜਾਵੇਗਾ

 

ਚੰਡੀਗੜ੍ਹ : ਬੀਐਸਐਫ ਐਕਟ ਦੀ ਧਾਰਾ 139 ਵਿੱਚ ਹਾਲ ਹੀ 'ਚ ਕੀਤੀ ਗਈ ਸੋਧ ਜੋ ਸੰਘੀ ਢਾਂਚੇ ਉੱਤੇ ਹਮਲੇ ਦੇ ਸਮਾਨ ਹੈ, ਦੀ ਨਿਖੇਧੀ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵਿਭਾਗ ਵੀ ਹੈ, ਨੇ ਕਿਹਾ ਕਿ ਇਹ ਤਰਕਹੀਣ ਫੈਸਲਾ ਸਰਹੱਦੀ ਸੁਰੱਖਿਆ ਬਲਾਂ ਦੇ ਉਭਾਰ ਦੀ ਭਾਵਨਾ ਦੇ ਬਿਲਕੁਲ ਵਿਰੁੱਧ ਹੈ ਜੋ ਕੌਮਾਂਤਰੀ ਸਰਹੱਦ 'ਤੇ ਤਾਇਨਾਤ ਰਹਿੰਦੇ ਹਨ ਅਤੇ ਰੱਖਿਆ ਦੀ ਮੋਹਰਲੀ ਕਤਾਰ ਵਜੋਂ ਕੰਮ ਕਰਦੇ ਹਨ।

 

Sukhjinder Singh RandhawaSukhjinder Singh Randhawa

 

ਉਨ੍ਹਾਂ ਕਿਹਾ ਕਿ ਅੰਦਰੂਨੀ ਇਲਾਕਿਆਂ ਵਿੱਚ ਪੁਲਿਸਿੰਗ ਕਰਨਾ ਸਰਹੱਦੀ ਰੱਖਿਆ ਬਲਾਂ ਦਾ ਕੰਮ ਨਹੀਂ ਹੈ ਅਤੇ ਅਜਿਹਾ ਕਰਨਾ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਪ੍ਰਤੀ ਉਹਨਾਂ ਦੀ ਮੁੱਢਲੀ ਡਿਊਟੀ ਨਿਭਾਉਣ ਦੀ ਸਮਰੱਥਾ ਨੂੰ ਕਮਜ਼ੋਰ ਕਰੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਹੱਲ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਜਲਦ ਮਿਲਣਗੇ।

 

Sukhjinder Singh RandhawaSukhjinder Singh Randhawa

 

ਇਸ ਦੌਰਾਨ ਰੰਧਾਵਾ ਨੇ ਸਪੱਸ਼ਟ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾ ਤਾਂ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ ਅਤੇ ਨਾ ਹੀ ਕੌਮਾਂਤਰੀ ਸਰਹੱਦ ਦੇ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਕਿਹਾ ਹੈ। ਕੇਂਦਰੀ ਅਤੇ ਸੂਬੇ ਦੀਆਂ ਏਜੰਸੀਆਂ ਦਰਮਿਆਨ ਬਿਹਤਰ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਗੈਰਕਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰਨ ਵਾਸਤੇ ਜਾਣਕਾਰੀ ਸਾਂਝੀ ਕਰਕੇ ਅਜਿਹੇ ਤਾਲਮੇਲ ਨੂੰ ਵਧਾਉਣਾ ਚਾਹੀਦਾ ਹੈ।

 

Charanjit Singh ChanniCharanjit Singh Channi

 

ਉਨ੍ਹਾਂ ਅੱਗੇ ਕਿਹਾ ਕਿ ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਬੀਤੇ ਸਮੇਂ ਵਿੱਚ ਨਸ਼ਿਆਂ ਅਤੇ ਅੱਤਵਾਦੀ ਮਾਡਿਊਲਾਂ ਵਿਰੁੱਧ ਸਾਂਝੇ ਆਪਰੇਸ਼ਨ ਸਫਲਤਾਪੂਰਵਕ ਚਲਾਏ ਗਏ ਹਨ। ਇਸ ਤੋਂ ਇਲਾਵਾ ਜਾਣਕਾਰੀ ਸਾਂਝੀ ਕਰਨ ਅਤੇ ਤਾਲਮੇਲ ਬਣਾਉਣ ਲਈ ਪ੍ਰਣਾਲੀਆਂ ਪਹਿਲਾਂ ਹੀ ਮੌਜੂਦ ਹਨ। 

 

Sukhjinder Singh RandhawaSukhjinder Singh Randhawa

 

ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੌਜੂਦਾ ਪ੍ਰਬੰਧਾਂ ਨੂੰ ਇੱਕਤਰਫਾ ਰੂਪ ਵਿੱਚ ਬਦਲਣ ਪਿੱਛੇ ਸੂਬਾ ਸਰਕਾਰ ਅਤੇ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਤੋਂ ਬਿਨ੍ਹਾ ਕੋਈ ਹੋਰ ਵਾਜਬ ਕਾਰਨ ਨਹੀਂ ਹਨ। ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸਹਿਮਤੀ ਲਏ ਬਗੈਰ ਉਪਰੋਕਤ ਨੋਟੀਫਿਕੇਸ਼ਨ ਜਾਰੀ ਕਰਨਾ ਕੇਂਦਰ ਵੱਲੋਂ ਸੂਬਿਆਂ ਦੀਆਂ ਸ਼ਕਤੀਆਂ ਅਤੇ ਭੂਮਿਕਾਵਾਂ 'ਤੇ ਡਾਕਾ ਮਾਰਨ ਦੇ ਸਮਾਨ ਹੈ।

Sukhjinder Singh RandhawaSukhjinder Singh Randhawa

 

ਕੇਂਦਰ, ਸੂਬਾ ਅਤੇ ਸਮਵਰਤੀ ਸੂਚੀਆਂ ਕੇਂਦਰ ਅਤੇ ਸੂਬਿਆਂ ਦੇ ਕਾਰਜ ਖੇਤਰ ਅਧੀਨ ਆਉਂਦੇ ਵਿਸ਼ਿਆਂ ਨੂੰ ਨਿਰਧਾਰਤ ਕਰਦੀਆਂ ਹਨ। ਪੁਲਿਸ ਅਤੇ ਕਾਨੂੰਨ ਵਿਵਸਥਾ ਸੂਬਿਆਂ ਦੀ ਸੂਚੀ ਅਧੀਨ ਆਉਂਦੇ ਹਨ ਅਤੇ ਇਹ ਸੂਬਿਆਂ ਵੱਲੋਂ ਵੇਖੇ ਜਾਂਦੇ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰਾਂ ਨਾਲ ਸਲਾਹ ਕੀਤੇ ਬਿਨਾਂ ਜਾਂ ਉਨ੍ਹਾਂ ਦੀ ਸਹਿਮਤੀ ਲਏ ਬਿਨਾਂ ਬੀਐਸਐਫ ਅਧਿਕਾਰੀਆਂ ਨੂੰ ਪੁਲਿਸ ਅਧਿਕਾਰੀਆਂ ਦੀਆਂ ਸ਼ਕਤੀਆਂ ਦੇ ਕੇ, ਕੇਂਦਰ ਸਰਕਾਰ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement