ਮੁੱਖ ਮੰਤਰੀ ਦੀ ਕੋਠੀ ਅੱਗੇ ਕਿਸਾਨਾਂ ਦਾ ਧਰਨੇ ਦੇ ਚੌਥੇ ਦਿਨ ਮੋਰਚੇ ਦੀ ਕਮਾਨ ਬੀਬੀਆਂ ਨੇ ਸੰਭਾਲੀ
Published : Oct 13, 2022, 12:18 am IST
Updated : Oct 13, 2022, 12:18 am IST
SHARE ARTICLE
image
image

ਮੁੱਖ ਮੰਤਰੀ ਦੀ ਕੋਠੀ ਅੱਗੇ ਕਿਸਾਨਾਂ ਦਾ ਧਰਨੇ ਦੇ ਚੌਥੇ ਦਿਨ ਮੋਰਚੇ ਦੀ ਕਮਾਨ ਬੀਬੀਆਂ ਨੇ ਸੰਭਾਲੀ

ਸੰਗਰੂਰ, 12 ਅਕਤੂਬਰ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਇਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ 'ਤੇ ਚੌਥੇ ਦਿਨ ਵੀ ਜਾਰੀ | ਅੱਜ ਦੀ ਵਾਗਡੋਰ ਔਰਤਾਂ ਨੇ ਸੰਭਾਲੀ | ਪਹਿਲਾਂ ਨਾਲੋਂ ਵਧੇਰੇ  ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ,ਮਜ਼ਦੂਰ ਨੌਜਵਾਨ ਇਸ ਵਿਚ ਸ਼ਾਮਲ ਹੋਏ | 
ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਅਕਤੂਬਰ ਦੀ ਮੀਟਿੰਗ ਵਿਚ ਮੰਨੀਆਂ ਗਈਆਂ ਮੰਗਾਂ ਨੂੰ  ਲਾਗੂ ਕਰਨ ਬਾਰੇ ਧਾਰੀ ਹੋਈ ਮੁਜ਼ਰਮਾਨਾ ਚੁੱਪ ਨੂੰ  ਤੋੜਨ ਲਈ 15 ਅਕਤੂਬਰ ਨੂੰ  'ਲਲਕਾਰ ਦਿਵਸ' ਮੌਕੇ ਔਰਤਾਂ ਹੋਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੀਆਂ | ਜਸਵੀਰ ਕੌਰ ਉਗਰਾਹਾਂ ਨੇ ਕਿਹਾ ਕਿ ਮੰਨੀਆਂ ਗਈਆਂ ਅਤੇ ਲਟਕ ਰਹੀਆਂ ਮੰਗਾਂ ਵਿਚ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲਿ੍ਹਆਂ ਵਿਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਵਿਚ ਤੁਰਤ ਵੰਡਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ 'ਤੇ ਦਰਜ ਕੀਤੇ ਮੁਕੱਦਮੇ ਪਰਾਲੀ ਕੇਸਾਂ ਸਮੇਤ ਵਾਪਸ ਲੈਣ ਦੀ ਮੰਨੀ ਹੋਈ ਮੰਗ ਤੁਰਤ ਲਾਗੂ ਕਰਾਉਣ ਦੇ ਆਦਿ ਭਖਦੇ ਮਸਲੇ ਸ਼ਾਮਲ ਹਨ |
ਪਰਮਜੀਤ ਕੌਰ ਪਿੱਥੋ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਤੋਂ ਉਲਟ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਵਾਣੂ ਤੇ ਰਾਮਗੜ੍ਹ ਵਿਚ 8 ਅਕਤੂਬਰ ਨੂੰ  ਮੁੜ ਕਿਸਾਨਾਂ ਨੂੰ  ਅਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਪੁਲਿਸ ਵਲੋਂ ਜ਼ਬਰਦਸਤੀ ਰੋਕਣ ਵਿਰੁਧ ਕਿਸਾਨਾਂ ਨੂੰ  ਤਿੱਖਾ ਜਨਤਕ ਵਿਰੋਧ ਕਰਨਾ ਪਿਆ | 30 ਸਤੰਬਰ ਨੂੰ  ਜ਼ਬਤ ਕੀਤਾ ਟਰੈਕਟਰ ਅਤੇ ਮਿੱਟੀ ਪੁੱਟਣ ਵਾਲੀ ਮਸ਼ੀਨ ਤੁਰਤ ਛੱਡਣ ਅਤੇ ਮਾਝੀ ਤੇ ਕਪਿਆਲ ਪਿੰਡ ਦੇ ਕਿਸਾਨਾਂ ਸਿਰ ਮੜ੍ਹੇ ਗਏ ਕੇਸ ਵਾਪਸ ਲੈਣ ਦੀ ਮੰਗ ਕੀਤੀ | ਕੁਲਵਿੰਦਰ ਕੌਰ ਬਰਨਾਲਾ ਨੇ ਇਨ੍ਹਾਂ ਭਖਦੇ ਮਸਲਿਆਂ ਦੇ ਔਰਤਾਂ ਦੀ ਹੋਣੀ ਨਾਲ ਜੁੜੇ ਹੋਏ ਸਿੱਧੇ ਸਬੰਧਾਂ ਉਤੇ ਚਾਨਣਾ ਪਾਇਆ | ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਕੌਰ ਬਰਨਾਲਾ ਨੇ ਨਿਭਾਈ | 
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮਾਨ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਨਿੰਦਾ ਕਰਦਿਆਂ ਸੰਘਰਸ਼ਸ਼ੀਲ ਔਰਤਾਂ ਦੇ ਸਿਦਕ ਸਿਰੜ ਦੀ ਸ਼ਲਾਘਾ ਕੀਤੀ ਅਤੇ ਲਲਕਾਰ ਦਿਵਸ ਦੀ ਲਾਮਿਸਾਲ ਲਾਮਬੰਦੀ ਲਈ ਦਿਨ ਰਾਤ ਇਕ ਕਰਨ ਦਾ ਸੱਦਾ ਦਿਤਾ | 
ਸਟੇਜ ਉੱਤੇ ਹਾਜ਼ਰ ਪ੍ਰਮੁੱਖ ਸੂਬਾ ਆਗੂਆਂ ਵਿਚ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾ ਸ਼ਾਮਲ ਸਨ | 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement