ਅਬੋਹਰ 'ਚ ਟਰੇਨ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

By : GAGANDEEP

Published : Oct 13, 2023, 2:36 pm IST
Updated : Oct 13, 2023, 3:03 pm IST
SHARE ARTICLE
PHOTO
PHOTO

ਪੁਲਿਸ ਨੇ ਪੋਸਟਮਾਰਟਮ ਲਈ ਭੇਜੀ ਲਾਸ਼

 

ਅਬੋਹਰ: ਅਬੋਹਰ ਵਿਚ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸਬੰਧੀ ਥਾਣਾ ਜੀਆਰਪੀ ਅਬੋਹਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰ਼ਟਮ ਲਈ ਭੇਜ ਦਿਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਉਕਤ ਵਿਅਕਤੀ ਦੀ ਮੌਤ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਮੁਹਾਲੀ 'ਚ ਪੁਲਿਸ ਚੌਕੀ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਦੀ ਹੈ। ਜਦੋਂ ਉਕਤ ਵਿਅਕਤੀ ਨੇ ਬਹਾਵਵਾਲੀ ਨੇੜੇ ਗੁਜਰਾਤ 'ਚ ਰੇਲਵੇ ਲਾਈਨ 'ਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ । ਰੇਲਵੇ ਟਰੈਕ ਪਾਰ ਕਰ ਰਹੇ ਇਕ ਵਿਅਕਤੀ ਨੇ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਸੀ।

ਇਹ ਵੀ ਪੜ੍ਹੋ: ਖੰਨਾ 'ਚ ਹੇਅਰ ਡਰੈਸਰ ਦੀ ਨਹਿਰ ’ਚੋਂ ਲਾਸ਼ ਹੋਈ ਬਰਾਮਦ 

ਜੀਆਰਪੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਪਛਾਣ ਪੱਤਰ ਮਿਲਿਆ। ਜਿਸ 'ਚ ਉਸ ਦੀ ਪਛਾਣ 50 ਸਾਲਾ ਬੱਗੜ ਸਿੰਘ ਪੁੱਤਰ ਨੀਲੂਰਾਮ ਵਾਸੀ ਧਰਾਂਗਵਾਲਾ ਵਜੋਂ ਹੋਈ ਹੈ। ਪੁਲਿਸ ਨੂੰ ਮ੍ਰਿਤਕ ਦੀ ਜੇਬ 'ਚੋਂ ਪਰਿਵਾਰ ਸਮੇਤ ਉਸ ਦੀ ਫੋਟੋ ਵੀ ਮਿਲੀ। ਪੁਲਿਸ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement