BSF ਅਤੇ ਪੰਜਾਬ ਪੁਲਿਸ ਨੇ ਤਰਨਤਾਰਨ ਸਰਹੱਦ ਨੇੜਿਉਂ ਜ਼ਬਤ ਕੀਤਾ ਪਾਕਿਸਤਾਨੀ ਡਰੋਨ; 3.25 ਕਿਲੋ ਹੈਰੋਇਨ ਵੀ ਬਰਾਮਦ
Published : Oct 13, 2023, 9:19 am IST
Updated : Oct 13, 2023, 9:19 am IST
SHARE ARTICLE
BSF and Punjab Police Recovers Drone and Heroin in Tarn Taran
BSF and Punjab Police Recovers Drone and Heroin in Tarn Taran

21 ਕਰੋੜ ਰੁਪਏ ਦੱਸੀ ਜਾ ਰਹੀ ਹੈਰੋਇਨ ਦੀ ਕੀਮਤ

 

ਤਰਨਤਾਰਨ: ਪਾਕਿਸਤਾਨੀ ਤਸਕਰਾਂ ਵਲੋਂ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਦੀ ਇਕ ਹੋਰ ਕੋਸ਼ਿਸ਼ ਨੂੰ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿਤਾ ਹੈ। ਬੀ.ਐਸ.ਐਫ. ਨੇ ਪੰਜਾਬ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨੀ ਡਰੋਨ ਜ਼ਬਤ ਕੀਤਾ ਹੈ। ਇੰਨਾ ਹੀ ਨਹੀਂ ਇਸ ਡਰੋਨ ਨਾਲ ਬੰਨ੍ਹੀ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਵੀ ਭਾਰਤੀ ਤਸਕਰਾਂ ਦੇ ਹੱਥ ਲੱਗਣ ਤੋਂ ਪਹਿਲਾਂ ਹੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਬਾਬਾ ਫ਼ਰੀਦ ਲਾਅ ਕਾਲਜ ਦੇ ਤਿੰਨ ਵਿਦਿਆਰਥੀ PCS ਪ੍ਰੀਖਿਆ ਪਾਸ ਕਰ ਕੇ ਬਣੇ ਜੱਜ

ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੂੰ ਇਹ ਸਫਲਤਾ ਤਰਨਤਾਰਨ ਦੇ ਸਰਹੱਦੀ ਪਿੰਡ ਦਲੀਰੀ ਤੋਂ ਮਿਲੀ ਹੈ। ਦਰਅਸਲ, ਇਸ ਜਗ੍ਹਾ 'ਤੇ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਬੀ.ਐਸ.ਐਫ. ਦੇ ਜਵਾਨਾਂ ਨੇ ਡਰੋਨ ਨੂੰ ਰੋਕਣ ਲਈ ਫਾਇਰਿੰਗ ਵੀ ਕੀਤੀ ਪਰ ਡਰੋਨ ਗਾਇਬ ਹੋ ਗਿਆ। ਹਰਕਤ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ। 

ਇਹ ਵੀ ਪੜ੍ਹੋ: ਖਰੜ ’ਚ ਨੌਜਵਾਨ ਵਲੋਂ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ; ਨਹਿਰ ਵਿਚ ਸੁੱਟੀਆਂ ਲਾਸ਼ਾਂ 

ਬੀ.ਐਸ.ਐਫ. ਨੇ ਪਿੰਡ ਦਲੀਰੀ ਤੋਂ ਡੀਜੇਆਈ ਮੈਟ੍ਰਿਸ 300 ਆਰਟੀਕੇ ਡਰੋਨ ਬਰਾਮਦ ਕੀਤਾ। ਲੰਬੇ ਸਮੇਂ ਤੋਂ ਪਾਕਿਸਤਾਨੀ ਤਸਕਰ ਇਸ ਡਰੋਨ ਦੀ ਵਰਤੋਂ ਭਾਰਤੀ ਸਰਹੱਦ 'ਤੇ ਹੈਰੋਇਨ ਭੇਜਣ ਲਈ ਕਰ ਰਹੇ ਹਨ ਅਤੇ ਲੰਬੀ ਦੂਰੀ ਦੀ ਯਾਤਰਾ ਕਰਨ ਦੇ ਨਾਲ-ਨਾਲ ਇਹ ਡਰੋਨ ਕਰੀਬ 5 ਕਿਲੋ ਭਾਰ ਵੀ ਚੁੱਕ ਸਕਦਾ ਹੈ।

ਇਹ ਵੀ ਪੜ੍ਹੋ: ਭਲਕੇ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ

ਇਸ ਡਰੋਨ ਦੇ ਨਾਲ ਹੀ ਬੀ.ਐਸ.ਐਫ. ਨੇ ਇਕ ਪੈਕੇਟ ਵੀ ਜ਼ਬਤ ਕੀਤਾ ਹੈ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਇਸ ਵਿਚ ਲਗਭਗ 3.25 ਕਿਲੋ ਹੈਰੋਇਨ ਬਰਾਮਦ ਹੋਈ। ਫਿਲਹਾਲ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ, ਤਾਂ ਜੋ ਇਸ ਦੀਆਂ ਉਡਾਣਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

Location: India, Punjab, Tarn Taran

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM
Advertisement