ਪੰਜਾਬ ਵਿੱਚ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ 30 ਫੀਸਦ ਤੱਕ ਵਧਾਈ ਜਾਵੇਗੀ: ਅਮਨ ਅਰੋੜਾ

By : GAGANDEEP

Published : Oct 13, 2023, 6:17 pm IST
Updated : Oct 13, 2023, 6:17 pm IST
SHARE ARTICLE
photo
photo

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ 'ਤੇ ਇੱਕ-ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ

 

ਚੰਡੀਗੜ੍ਹ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ‘ਤੇ ਕਰਵਾਈ ਗਈ ਇੱਕ ਰੋਜ਼ਾ ਕਾਨਫਰੰਸ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨਾਲ ਸਬੰਧਤ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਚਰਚਾ ਕਰਨਾ ਸੀ।

ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਜ਼ਨ ਡਾਕੂਮੈਂਟ 2030 ਰਣਨੀਤੀ ਤਹਿਤ ਸੂਬੇ ਵੱਲੋਂ ਨਵਿਆਉਣਯੋਗ ਊਰਜਾ ਦੀ ਹਿੱਸੇਦਾਰੀ ਸਾਲ 2030 ਤੱਕ ਮੌਜੂਦਾ 15 ਫੀਸਦ ਤੋਂ 30 ਫੀਸਦ ਤੱਕ ਵਧਾਉਣ ਲਈ ਸਰਗਰਮੀ ਨਾਲ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਸ ਵਿਜ਼ਨ ਤਹਿਤ ਨਾ ਸਿਰਫ਼ ਊਰਜਾ ਪੈਦਾ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ, ਸਗੋਂ ਵੱਖ-ਵੱਖ ਖੇਤਰਾਂ ਵਿੱਚ ਊਰਜਾ ਦੀ ਮੰਗ ਸਬੰਧੀ ਢੁਕਵੇਂ ਕਦਮ ਚੁੱਕਣ 'ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਨ ਊਰਜਾ ਕੁਸ਼ਲ ਤਕਨੀਕਾਂ ਨੂੰ ਲਾਗੂ ਕਰਨ ਦੇ ਮਹੱਤਵ 'ਤੇ ਵੀ ਜ਼ੋਰ ਦਿੱਤਾ।

ਉਦਯੋਗਾਂ ਅਤੇ ਐੱਮ.ਐੱਸ.ਐੱਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ, ਜੋ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਸਕਦੀਆਂ ਹਨ, 'ਤੇ ਧਿਆਨ ਕੇਂਦਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਊਰਜਾ ਹੌਲੀ-ਹੌਲੀ ਸਪਲਾਈ ਬਜਾਏ ਮੰਗ ਆਧਾਰਤ ਹੋ ਰਹੀ ਹੈ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਗਤੀਵਿਧੀਆਂ ਨੂੰ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਜਾਣਕਾਰੀ ਤੇ ਸੰਚਾਰ ਦੇ ਪਾੜੇ ਨੂੰ ਪੂਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗ, ਟਰਾਂਸਪੋਰਟ, ਬਿਲਡਿੰਗ ਅਤੇ ਖੇਤੀਬਾੜੀ ਸੈਕਟਰਾਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ, ਜੋ ਨਵੇਂ ਮੌਕੇ ਪੈਦਾ ਕਰ ਰਹੇ ਹਨ।

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਰਪਾਲ ਸਿੰਘ ਨੇ ਕਿਹਾ ਕਿ ਸਵੱਛ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੇ ਉਪਾਵਾਂ ਨੂੰ ਲਾਗੂ ਕਰਨ ਅਤੇ ਨਵਿਆਉਣਯੋਗ ਖਰੀਦ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਊਰਜਾ ਤਬਦੀਲੀ ‘ਚ ਮੋਹਰੀ ਭੂਮਿਕਾ ਨਿਭਾਉਣ ਵਾਸਤੇ ਪੰਜਾਬ ਦੇ ਨਾਮ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਹ ਬਦਲਦੀਆਂ ਪ੍ਰਸਥਿਤੀਆਂ ਸਾਫ਼-ਸੁਥਰੀ ਤੇ ਕਾਰਬਨ ਦੀ ਘੱਟ ਨਿਕਾਸੀ ਵਾਲੀਆਂ ਬਿਜਲੀ ਉਤਪਾਦਨ ਤਕਨੀਕਾਂ ਦੀ ਵਰਤੋਂ ਕਰਕੇ, ਘਰੇਲੂ ਅਤੇ ਵਪਾਰਕ ਸੈਕਟਰਾਂ ਦੀ ਡਿਮਾਂਡ ਲਈ ਲੋਅ-ਕਾਰਬਨ ਹੀਟਿੰਗ ਅਤੇ ਕੂਲਿੰਗ ਤਕਨੀਕਾਂ ਅਤੇ ਖਾਣਾ ਪਕਾਉਣ ਲਈ ਸਾਫ਼ ਈਂਧਣ ਪ੍ਰਦਾਨ ਕਰਕੇ, ਪੇਂਡੂ ਖੇਤਰਾਂ ਤੱਕ ਊਰਜਾ ਦੀ ਪਹੁੰਚ ਨੂੰ ਵਧਾ ਕੇ ਅਤੇ ਖੇਤੀਬਾੜੀ ਗਤੀਵਿਧੀਆਂ ਦੇ ਆਧੁਨਿਕੀਕਰਨ ਜ਼ਰੀਏ ਊਰਜਾ ਖੇਤਰ ਦੇ ਰੋਜ਼ਾਨਾ ਕੰਮਕਾਜ ਦੇ ਢੰਗ-ਤਰੀਕਿਆਂ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੂਬੇ ਨੂੰ ਨਵੀਂ ਦਿਸ਼ਾ ਦੇਣਗੀਆਂ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਾਸਤੇ ਹੋਰਨਾਂ ਭਾਈਵਾਲਾਂ ਨੂੰ ਪ੍ਰੇਰਿਤ ਕਰਨ ਲਈ ਊਰਜਾ ਕੁਸ਼ਲਤਾ ਪ੍ਰੋਜੈਕਟਾਂ ਦੇ ਸਫਲਤਾਪੂਰਵਕ ਲਾਗੂਕਰਨ ਦੇ ਪ੍ਰਦਰਸ਼ਨ ਦਾ ਸੁਝਾਅ ਵੀ ਦਿੱਤਾ।

ਬਿਜਲੀ ਮੰਤਰਾਲੇ ਅਧੀਨ ਊਰਜਾ ਕੁਸ਼ਲਤਾ ਬਿਊਰੋ ਦੇ ਜੁਆਇੰਟ ਡਾਇਰੈਕਟਰ ਸ਼ਿਆਮ ਸੁੰਦਰ ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਮਹੱਤਤਾ ਅਤੇ ਸ਼ਮੂਲੀਅਤ ਅਤੇ ਕਾਨਫਰੰਸ ਦੇ ਉਦੇਸ਼ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਇਹ ਸੁਝਾਅ ਦਿੱਤਾ ਕਿ ਬੈਂਕਾਂ/ਵਿੱਤੀ ਸੰਸਥਾਵਾਂ ਨੂੰ ਰਾਜ ਵਿੱਚ ਅਜਿਹੇ ਪ੍ਰੋਜੈਕਟਾਂ ਵਾਸਤੇ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਬਜ਼ਾਰ ਦੀ ਭੂਮਿਕਾ ਨੂੰ ਉਤਸ਼ਾਹਿਤ ਕਰਨ ਅਤੇ ਇਸਨੂੰ ਵਧੇਰੇ ਮਾਰਕੀਟ-ਓਰੀਐਂਟਿਡ ਬਣਾਉਣ ਦੇ ਮਹੱਤਵ 'ਤੇ ਵੀ ਚਰਚਾ ਕੀਤੀ।

ਜ਼ਿਕਰਯੋਗ ਹੈ ਕਿ ਐਨਰਜੀ ਐਫੀਸ਼ੈਂਸੀ ਫਾਇਨਾਂਸਿੰਗ ਪਲੇਟਫਾਰਮ (ਈ.ਈ.ਐਫ.ਪੀ.) ਐਨਰਜੀ ਐਫੀਸ਼ੈਂਸੀ ਪ੍ਰੋਜੈਕਟਾਂ ਵਾਸਤੇ ਫਾਇਨਾਂਸ ਨੂੰ ਉਤਸ਼ਾਹਿਤ ਕਰਨ ਲਈ ਐਨਹਾਂਸਡ ਐਨਰਜੀ ਐਫੀਸ਼ੈਂਸੀ (ਐੱਨ.ਐੱਮ.ਈ.ਈ.ਈ.) ਸਬੰਧੀ ਰਾਸ਼ਟਰੀ ਮਿਸ਼ਨ ਤਹਿਤ ਇੱਕ ਪਹਿਲਕਦਮੀ ਹੈ। ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਵੱਲੋਂ ਦੇਸ਼ ਭਰ ਵਿੱਚ ਵੱਖ-ਵੱਖ ਖੇਤਰੀ ਕਾਨਫਰੰਸਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਪੀ.ਏ.ਟੀ. ਸਕੀਮ ਅਧੀਨ ਸਾਰੇ ਮੌਜੂਦਾ ਮਨੋਨੀਤ ਖਪਤਕਾਰਾਂ  ਦੇ ਨਾਲ-ਨਾਲ ਹੋਰ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਨੂੰ ਪ੍ਰਗਤੀਸ਼ੀਲ ਰਾਜਾਂ ਵਿੱਚੋਂ ਇੱਕ ਵਜੋਂ ਚੁਣਿਆ ਗਿਆ ਹੈ।

ਪੇਡਾ ਦੇ ਡਾਇਰੈਕਟਰ ਐਮ.ਪੀ. ਸਿੰਘ ਨੇ ਕਿਹਾ ਕਿ ਪੇਡਾ ਵੱਲੋਂ ਸਾਫ਼-ਸੁਥਰੀ ਅਤੇ ਕਾਰਬਨ ਦੀ ਘੱਟ ਨਿਕਾਸੀ ਵਾਲੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਊਰਜਾ ਖੇਤਰ ਦੀਆਂ ਰਣਨੀਤੀਆਂ ਨੂੰ ਕਾਰਬਨ ਦੀ ਘੱਟ ਨਿਕਾਸੀ ਵਾਲੇ ਪ੍ਰਭਾਵੀ ਉਪਾਵਾਂ ਵਿੱਚ ਬਦਲਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ।

 

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਅਤੇ ਹਾਈਡ੍ਰੋਜਨ ਵਰਗੀਆਂ ਨਵੀਆਂ ਤਕਨੀਕਾਂ ਦੇ ਸੰਭਾਵੀਂ ਪ੍ਰਵੇਸ਼ ਦਾ ਮੁਲਾਂਕਣ ਕਰਨ ਦੀ ਲੋੜ ਹੈ, ਜੋ ਟਰਾਂਸਪੋਰਟ ਅਤੇ ਉਦਯੋਗ ਵਿੱਚ ਊਰਜਾ ਦੀ ਮੰਗ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ ਅਤੇ ਇਹ ਹਾਨੀਕਾਰਕ ਗੈਸਾਂ ਦੀ ਨਿਕਾਸੀ ਨੂੰ ਘਟਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। 

 

ਇਸ ਮੌਕੇ ਪ੍ਰਦਰਸ਼ਨੀ ਦੌਰਾਨ ਸ਼ਨਾਈਡਰ, ਸਾਇਮੇਂਸ, ਐਲ ਐਂਡ ਟੀ, ਯੋਗੋਕਾਵਾ ਆਦਿ ਪ੍ਰਮੁੱਖ ਕੰਪਨੀਆਂ ਨੇ ਆਪਣੇ ਊਰਜਾ ਕੁਸ਼ਲ ਉਤਪਾਦਾਂ ਦਾ ਪ੍ਰਦਰਸ਼ਨ ਵੀ ਕੀਤਾ।

 

ਇਸ ਇੱਕ ਰੋਜ਼ਾ ਕਾਨਫਰੰਸ ਵਿੱਚ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈ.ਆਰ.ਈ.ਡੀ.ਏ) ਦੇ ਸੀਨੀਅਰ ਮੈਨੇਜਰ ਸ਼ੇਖਰ ਗੁਪਤਾ, ਪੇਡਾ ਦੇ ਪ੍ਰੋਜੈਕਟ ਇੰਜੀਨੀਅਰ ਮਨੀ ਖੰਨਾ, ਰੋਹਿਤ ਕੁਮਾਰ, ਸ਼ਰਦ ਸ਼ਰਮਾ ਅਤੇ ਜੀ.ਆਈ.ਜੈਡ., ਕੇ.ਪੀ.ਐਮ.ਜੀ. ਅਤੇ ਐਨ.ਐਫ.ਐਲ, ਨਾਹਰ, ਟ੍ਰਾਈਡੈਂਟ, ਅੰਬੁਜਾ ਸੀਮਿੰਟ, ਜੀ.ਵੀ.ਕੇ. ਪਾਵਰ, ਸਟਰਲਾਈਟ, ਐਲ ਐਂਡ ਟੀ ਪਾਵਰ ਐਚ.ਪੀ.ਸੀ.ਐਲ. ਮਿੱਤਲ ਰਿਫਾਇਨਰੀ ਵਰਗੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement