ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਇਜ਼ਰਾਈਲ-ਹਮਾਸ ਜੰਗ ਦੇ ਤੀਜੇ ਵਿਸ਼ਵ ਯੁੱਧ 'ਚ ਬਦਲਣ ਦੀ ਜਤਾਈ ਚਿੰਤਾ 
Published : Oct 13, 2023, 6:01 pm IST
Updated : Oct 13, 2023, 6:01 pm IST
SHARE ARTICLE
Giani Raghbir Singh
Giani Raghbir Singh

ਅਮਰੀਕਾ, ਇਸਲਾਮਿਕ ਮੁਲਕ ਤੇ ਏਸ਼ੀਆ ਦੇ ਵੱਡੇ ਦੇਸ਼ ਯੂ.ਐਨ.ਓ. ਰਾਹੀਂ ਇਜ਼ਰਾਈਲ-ਹਮਾਸ ਜੰਗ ਨੂੰ ਰੋਕਣ ਲਈ ਅੱਗੇ ਆਉਣ- ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਜ਼ਰਾਈਲ-ਹਮਾਸ ਵਿਚਕਾਰ ਛਿੜੇ ਯੁੱਧ ਨੂੰ ਮਨੁੱਖਤਾ ਲਈ ਘੋਰ ਦੁਖਾਂਤਕ ਕਰਾਰ ਦਿੰਦਿਆਂ ਚਿੰਤਾ ਜਤਾਈ ਹੈ ਕਿ ਜੇਕਰ ਦੁਵੱਲੀ ਇਸ ਜੰਗ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਹਾਲਾਤ ਤੀਜੀ ਵਿਸ਼ਵ ਜੰਗ ਵੱਲ ਵੱਧ ਸਕਦੇ ਹਨ, ਜੋ ਮਨੁੱਖੀ ਸੱਭਿਅਤਾ ਲਈ ਮਾਰੂ ਸਾਬਤ ਹੋ ਸਕਦੀ ਹੈ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਸੀਂ ਹਮਾਸ ਦੁਆਰਾ ਇਜ਼ਰਾਈਲ ਉੱਪਰ ਅਤੇ ਇਜ਼ਰਾਈਲ ਦੁਆਰਾ ਗਾਜਾ ਪੱਟੀ ਉੱਪਰ ਕੀਤੇ ਗਏ ਹਮਲਿਆਂ ਦੌਰਾਨ ਮਨੁੱਖਤਾ ਦੇ ਹੋਏ ਭਾਰੀ ਘਾਣ ਦੀ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਿਰਮਲ ਪੰਥ ਦਾ ਰਾਹ ਦਿਸੇਰਾ ਹੋਣ ਦੇ ਨਾਤੇ ਲੋਕਾਈ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਸੰਸਾਰ ਭਰ ਦੇ ਧਰਮ, ਦੇਸ਼, ਸਮਾਜ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਇਸ ਜੰਗ ਨੂੰ ਤੁਰੰਤ ਰੋਕਣ ਵਿਚ ਆਪਣਾ ਯੋਗਦਾਨ ਪਾਉਣ।

ਗਿਆਨੀ ਰਘਬੀਰ ਸਿੰਘ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਘਨੱਈਆ ਜੀ ਦੁਆਰਾ ਜੰਗ ਦੇ ਮੈਦਾਨ ‘ਚ ਬਿਨਾਂ ਵਿਤਕਰੇ ਤੋਂ ਫੱਟੜ ਸਿਪਾਹੀਆਂ ਦੀ ਸਹਾਇਤਾ ਕਰਵਾ ਕੇ ‘ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ॥’ ਦੇ ਸਿਧਾਂਤ ਨੂੰ ਰੂਪਮਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਹਮਾਸ ਦੁਆਰਾ ਇਜ਼ਰਾਈਲ ‘ਤੇ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਔਰਤਾਂ ਦੀ ਘੋਰ ਬੇਪਤੀ ਅਤੇ ਗਾਜਾ-ਪੱਟੀ ‘ਤੇ ਇਜ਼ਰਾਈਲੀ ਹਮਲਿਆਂ ਦੌਰਾਨ ਹਜ਼ਾਰਾਂ ਲੋਕਾਂ ਦੇ ਕਤਲੇਆਮ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜਿਆ ਹੈ।

ਗਾਜਾ ਪੱਟੀ ‘ਚ ਆਮ ਨਾਗਰਿਕਾਂ ਲਈ ਬਿਜਲੀ, ਪਾਣੀ ਅਤੇ ਖੁਰਾਕ ਸਪਲਾਈ ਬੰਦ ਕਰ ਦੇਣ ਕਾਰਨ ਆਮ ਲੋਕ ਭੁੱਖ ਤੇ ਪਿਆਸ ਨਾਲ ਤੜਫ ਰਹੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਅਮਰੀਕਾ ਤੇ ਹੋਰ ਪੱਛਮੀ ਦੇਸ਼ਾਂ, ਇਸਲਾਮਿਕ ਮੁਲਕਾਂ ਅਤੇ ਏਸ਼ੀਆ ਦੇ ਵੱਡੇ ਦੇਸ਼ਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਤੋਂ ਪਹਿਲਾਂ ਕਿ ਇਜ਼ਰਾਈਲ-ਹਮਾਸ ਜੰਗ ਦੇ ਹਾਲਾਤ ਤੀਜੇ ਵਿਸ਼ਵ ਯੁੱਧ ਵਿਚ ਬਦਲ ਜਾਣ, ਇਸ ਮਸਲੇ ‘ਤੇ ਨਿਆਂਪੂਰਨ ਤਰੀਕੇ ਨਾਲ ਯੂ.ਐਨ.ਓ. ਦੀ ਅਗਵਾਈ ਵਿਚ ਕੋਈ ਨਿਆਂਕਾਰੀ ਹੱਲ ਕੱਢਿਆ ਜਾਵੇ ਤਾਂ ਜੋ ਮਨੁੱਖਤਾ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਵਿਸ਼ਵ ਭਰ ‘ਚ ਵੱਸਦੇ ਸਿੱਖ ਵੀ ਇਨ੍ਹਾਂ ਹਾਲਾਤਾਂ ਵਿਚ ਅਮਨ-ਸ਼ਾਂਤੀ ਦੇ ਦੂਤ ਬਣ ਕੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਨ।
 

SHARE ARTICLE

ਏਜੰਸੀ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement