ਖਰੜ ’ਚ ਨੌਜਵਾਨ ਵਲੋਂ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ; ਨਹਿਰ ਵਿਚ ਸੁੱਟੀਆਂ ਲਾਸ਼ਾਂ
Published : Oct 13, 2023, 8:57 am IST
Updated : Oct 13, 2023, 8:58 am IST
SHARE ARTICLE
Triple murder in Kharar
Triple murder in Kharar

ਪੁਲਿਸ ਨੇ ਮੁਲਜ਼ਮ ਲਖਬੀਰ ਸਿੰਘ ਨੂੰ ਕੀਤਾ ਗ੍ਰਿਫ਼ਤਾਰ; ਪ੍ਰਵਾਰਕ ਝਗੜਾ ਦਸਿਆ ਜਾ ਰਿਹਾ ਕਾਰਨ

 

ਖਰੜ: ਮੁਹਾਲੀ ਦੇ ਖਰੜ ਸ਼ਹਿਰ ਵਿਚ ਇਕ ਵਿਅਕਤੀ ਨੇ ਅਪਣੇ ਭਰਾ, ਭਰਜਾਈ ਅਤੇ ਭਤੀਜੇ ਦਾ ਕਤਲ ਕਰ ਦਿਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦਾ ਕਾਰਨ ਘਰੇਲੂ ਲੜਾਈ ਮੰਨ ਰਹੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਪੁਲਿਸ ਮੁਲਜ਼ਮ ਤੋਂ ਪੁਛਗਿਛ ਕਰ ਰਹੀ ਹੈ। ਇਹ ਮਾਮਲਾ ਸਨੀ ਅਨਕਲੇਵ ਸਥਿਤ ਗਲੋਬਲ ਸਿਟੀ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪ੍ਰਵਾਰ ਬਰਨਾਲਾ ਦਾ ਰਹਿਣ ਵਾਲਾ ਹੈ ਪਰ ਸਤਬੀਰ ਨੇ ਵੈੱਬ ਡਿਜ਼ਾਈਨਿੰਗ ਦਾ ਅਪਣਾ ਕਾਰੋਬਾਰ ਸ਼ੁਰੂ ਕੀਤਾ ਸੀ ਅਤੇ ਅਪਣੀ ਪਤਨੀ ਅਤੇ ਪੁੱਤਰ ਨਾਲ ਗਲੋਬਲ ਸਿਟੀ ਵਿਚ ਸੈਟਲ ਹੋ ਗਿਆ ਸੀ।

ਇਹ ਵੀ ਪੜ੍ਹੋ: ਭਲਕੇ ਹੋਵੇਗੀ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ  

ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਲਖਬੀਰ ਸਿੰਘ ਨੇ ਅਪਣੇ ਭਰਾ ਸਤਬੀਰ ਸਿੰਘ ਅਤੇ ਭਰਜਾਈ ਅਮਨਦੀਪ ਕੌਰ ਦੀਆਂ ਲਾਸ਼ਾਂ ਰੋਪੜ ਨਹਿਰ ਵਿਚ ਸੁੱਟ ਦਿਤੀਆਂ। 2 ਸਾਲ ਦੇ ਬੱਚੇ ਅਨਹਦ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਕ ਲਾਸ਼ ਬਰਾਮਦ ਕੀਤੀ। ਅਜੇ ਤਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਮੁਲਜ਼ਮ ਵਿਰੁਧ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਇਸਰੋ ਬੰਗਲੌਰ ਦੇ ਮੈਂਬਰ ਮਹਿੰਦਰ ਪਾਲ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੁਲਿਸ ਸੂਤਰਾਂ ਅਨੁਸਾਰ ਮੁਲਜ਼ਮ ਦਾ ਭਰਾ ਉਸ ਦੀ ਜਾਇਦਾਦ ਹੜੱਪਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਉਨ੍ਹਾਂ ਦੇ ਪ੍ਰਵਾਰ 'ਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਇਸ ਤੋਂ ਪਹਿਲਾਂ ਵੀ ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਚੁੱਕਾ ਸੀ। ਇਸ ਤੋਂ ਬਾਅਦ ਮੁਲਜ਼ਮ ਨੇ ਭਰਾ ਦੇ ਪ੍ਰਵਾਰ ਨੂੰ ਤਬਾਹ ਕਰਨ ਦੀ ਸਾਜ਼ਸ਼ ਰਚੀ। ਪੁਲਿਸ ਇਸ ਮਾਮਲੇ ਵਿਚ ਨੇੜੇ ਲੱਗੇ ਸੀਸੀਟੀਵੀ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਸ ਮਾਮਲੇ 'ਚ ਦੋਸ਼ੀ ਇਕੱਲਾ ਹੀ ਨਹੀਂ ਹੋ ਸਕਦਾ। ਹੋ ਸਕਦਾ ਹੈ ਕਿ ਉਸ ਨੇ ਕੁੱਝ ਹੋਰ ਲੋਕਾਂ ਦੀ ਮਦਦ ਲਈ ਹੋਵੇ।  

ਇਹ ਵੀ ਪੜ੍ਹੋ: ਗਰਭਪਾਤ ਦਾ ਮਾਮਲਾ: ਅਸੀਂ ਕਿਸੇ ਬੱਚੇ ਨੂੰ ਨਹੀਂ ਮਾਰ ਸਕਦੇ : ਸੁਪ੍ਰੀਮ ਕੋਰਟ 

ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਲਖਬੀਰ ਸਿੰਘ ਨੇ ਅਪਣੇ ਭਰਾ ਦਾ ਸਿਰ ’ਤੇ ਵਾਰ ਕਰਕੇ ਕਤਲ ਕੀਤਾ ਹੈ। ਇਸ ਤੋਂ ਬਾਅਦ ਭਰਾ ਦੀ ਪਤਨੀ ਦਾ ਕਿਸੇ ਕੱਪੜੇ ਨਾਲ ਗਲਾ ਘੁੱਟ ਕੇ ਕਤਲ ਕਰ ਦਿਤਾ ਗਿਆ। ਉਸ ਨੇ ਦੋਵਾਂ ਨੂੰ ਰੋਪੜ ਨਹਿਰ ਵਿਚ ਸੁੱਟ ਦਿਤਾ। ਇਸ ਤੋਂ ਬਾਅਦ ਮੁਲਜ਼ਮ ਨੇ ਭਤੀਜੇ ਦਾ ਕਤਲ ਕਰਕੇ ਉਸ ਨੂੰ ਮੋਰਿੰਡਾ ਨਹਿਰ ਵਿਚ ਸੁੱਟ ਦਿਤਾ। ਇਸ ਤੀਹਰੇ ਕਤਲ ਕਾਂਡ ਵਿਚ ਖਰੜ ਦੇ ਡੀ.ਐਸ.ਪੀ. ਕਰਨ ਸੰਧੂ ਨੇ ਦਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਪ੍ਰਵਾਰਕ ਝਗੜੇ ਦਾ ਮਾਮਲਾ ਹੈ। ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਤੋਂ ਅਜੇ ਪੁਛਗਿਛ ਕੀਤੀ ਜਾ ਰਹੀ ਹੈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement