
ਘਰ ਜਾਂਦੇ ਸਮੇਂ ਕੀਤਾ ਹਮਲਾ, ਗੰਭੀਰ ਹਾਲਤ ਵਿਚ ਪੀਜੀਆਈ ਰੈਫਰ
ਹੁਸ਼ਿਆਰਪੁਰ: ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਮਜ਼ਦੂਰ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮ ਨੌਜਵਾਨ ਦਾ ਮੋਟਰਸਾਈਕਲ ਅਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ। ਜ਼ਖ਼ਮੀ ਨੌਜਵਾਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਥੋਂ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿਤਾ।
ਇਹ ਵੀ ਪੜ੍ਹੋ: ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਮਿਲੀ ਰੈਗੂਲਰ ਜ਼ਮਾਨਤ
ਮਜ਼ਦੂਰ ਦੀ ਪਛਾਣ ਕੁਲਦੀਪ ਵਾਸੀ ਪਿੰਡ ਰੋਡੀਆ ਭੱਟੀਆਂ, ਹੁਸ਼ਿਆਰਪੁਰ ਵਜੋਂ ਹੋਈ ਹੈ। ਜੋ ਕਿ ਮਜ਼ਦੂਰੀ ਕਰਕੇ ਸ਼ਹਿਰ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਦਾ ਮੋਟਰਸਾਈਕਲ ਅਤੇ ਮੋਬਾਈਲ ਫੋਨ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤਕ ਨਿਆਂਇਕ ਹਿਰਾਸਤ 'ਚ ਭੇਜਿਆ