ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ
Published : Oct 13, 2024, 1:13 pm IST
Updated : Oct 13, 2024, 1:13 pm IST
SHARE ARTICLE
Chief Secretary K.A.P. Sinha paid obeisance at Sri Darbar Sahib and Durgiana Mandir
Chief Secretary K.A.P. Sinha paid obeisance at Sri Darbar Sahib and Durgiana Mandir

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

 

Punjab New: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸਿਨ੍ਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।

ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ। ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ ਕਮੇਟੀ ਵੱਲੋਂ ਵੀ ਮੁੱਖ ਸਕੱਤਰ ਨੂੰ ਸਨਮਾਨਤ ਕੀਤਾ ਗਿਆ।

ਮੁੱਖ ਸਕੱਤਰ ਸਿਨ੍ਹਾ ਨੇ ਕਿਹਾ ਕਿ ਨਵੇਂ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਉਹ ਸ਼ੁਕਰਾਨੇ ਅਤੇ ਸੂਬਾ ਵਾਸੀਆਂ ਦੀ ਸੇਵਾਵਾਂ ਕਰਨ ਲਈ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਤੋਂ ਆਸ਼ੀਰਵਾਦ ਲਿਆ ਕਿ ਉਹ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਡੀ.ਐਮ. ਮਨਕੰਵਲ ਸਿੰਘ ਚਹਿਲ ਤੇ ਡੀ.ਸੀ.ਪੀ. ਹਰਪ੍ਰੀਤ ਸਿੰਘ ਮੰਡੇਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement