Punjab News : ਪੰਜਾਬ 'ਚ 18 ਟਰੈਵਲ ਏਜੰਸੀਆਂ ਖਿਲਾਫ FIR ਦਰਜ ,ਵਿਦੇਸ਼ਾਂ 'ਚ ਨੌਕਰੀਆਂ ਦਾ ਫਰਜ਼ੀ ਇਸ਼ਤਿਹਾਰ ਦੇ ਕੇ ਮਾਰਦੇ ਸੀ ਠੱਗੀ
Published : Oct 13, 2024, 3:46 pm IST
Updated : Oct 13, 2024, 4:10 pm IST
SHARE ARTICLE
FIR registered against 18 travel agencies in Punjab
FIR registered against 18 travel agencies in Punjab

ਹੁਣ ਤੱਕ 43 ਏਜੰਟਾਂ ਖਿਲਾਫ਼ ਹੋਈ ਕਾਰਵਾਈ

 Punjab News : ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। 18 ਟਰੈਵਲ ਏਜੰਟਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਕਤ ਏਜੰਸੀਆਂ ਸੋਸ਼ਲ ਮੀਡੀਆ 'ਤੇ ਵਿਦੇਸ਼ਾਂ 'ਚ ਨੌਕਰੀਆਂ ਦੇ ਫਰਜ਼ੀ ਇਸ਼ਤਿਹਾਰ ਦੇ ਕੇ ਲੋਕਾਂ ਨੂੰ ਠੱਗਦੀਆਂ ਸਨ। ਹੁਣ ਤੱਕ ਕੁੱਲ 43 ਟਰੈਵਲ ਏਜੰਸੀਆਂ ਵਿਰੁੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ।

ਡੀਜੀਪੀ ਐਨਆਰਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਇਹ ਟਰੈਵਲ ਏਜੰਟ ਬਿਨਾਂ ਲੋੜੀਂਦੇ ਲਾਇਸੈਂਸ ਤੋਂ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀ ਲਈ ਲੁਭਾਉਂਦੇ ਸਨ।

ਇਹ ਕਾਰਵਾਈ ਅਗਸਤ, 2024 ਦੇ ਮਹੀਨੇ ਵਿੱਚ ਅਜਿਹੀਆਂ 25 ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੇ ਖਿਲਾਫ ਘੱਟੋ-ਘੱਟ 20 ਐੱਫ.ਆਈ.ਆਰਜ਼. ਦਰਜ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ। ਹੁਣ ਤੱਕ ਦਰਜ ਕੀਤੇ ਮਾਮਲਿਆਂ ਵਿੱਚ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਦੀ ਗਿਣਤੀ 43 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਨੇ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਹੈ।

ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਕੇ ਸਿਨਹਾ ਨੇ ਐਤਵਾਰ ਨੂੰ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਇਜਾਜ਼ਤਾਂ ਦੇ ਇੰਸਟਾਗ੍ਰਾਮ ਅਤੇ ਫੇਸਬੁੱਕ 'ਤੇ ਵਿਦੇਸ਼ਾਂ ਵਿੱਚ ਨੌਕਰੀਆਂ ਬਾਰੇ ਇਸ਼ਤਿਹਾਰ ਦੇ ਰਹੀਆਂ ਸਨ।

ਉਹਨਾਂ ਅੱਗੇ ਦੱਸਿਆ ਕਿ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਤੌਰ 'ਤੇ ਤਸਦੀਕ ਕੀਤੀ ਗਈ ਅਤੇ ਉਨ੍ਹਾਂ ਵਿਰੁੱਧ ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 18 ਨਵੀਆਂ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਅੰਮ੍ਰਿਤਸਰ, ਐਸ.ਏ.ਐਸ. ਨਗਰ, ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਦਰਜ ਕੀਤੀਆਂ 18 ਨਵੀਆਂ ਐਫ.ਆਈ.ਆਰਜ਼ ਵਿੱਚੋਂ ਸਤੰਬਰ ਮਹੀਨੇ ਵਿੱਚ 6 ਅਤੇ ਅਕਤੂਬਰ ਵਿੱਚ 12 ਐਫਆਈਆਰਜ਼ ਦਰਜ ਕੀਤੀਆਂ ਗਈਆਂ ਸਨ।

ਏਡੀਜੀਪੀ ਨੇ ਕਿਹਾ ਕਿ ਅਗਸਤ ਅਤੇ ਸਤੰਬਰ 2024 ਦੇ ਮਹੀਨਿਆਂ ਵਿੱਚ ਦਰਜ ਕੀਤੀਆਂ ਇਨ੍ਹਾਂ 26 ਐਫ.ਆਈ.ਆਰਜ਼ ਵਿੱਚ ਕੁੱਲ 34 ਮੁਲਜ਼ਮਾਂ ਵਿੱਚੋਂ 25 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮ ਟਰੈਵਲ ਏਜੰਟਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

ਏਡੀਜੀਪੀ ਪ੍ਰਵੀਨ ਸਿਨਹਾ ਨੇ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਟ੍ਰੈਵਲ ਏਜੰਟਾਂ ਨੂੰ ਦਸਤਾਵੇਜ਼ ਅਤੇ ਪੈਸੇ ਸੌਂਪਣ ਤੋਂ ਪਹਿਲਾਂ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਲਈ ਕਿਹਾ। ਉਹਨਾਂ ਨੇ ਸਲਾਹ ਦਿੱਤੀ ਕਿ ਸਿਰਫ਼ ਉਹਨਾਂ ਏਜੰਸੀਆਂ ਨਾਲ ਸੰਪਰਕ ਕੀਤਾ ਜਾਵੇ ਜਿਹਨਾਂ ਕੋਲ ਇਮੀਗ੍ਰੇਸ਼ਨ ਐਕਟ, 1983 ਤਹਿਤ ਇੱਕ ਵੈਧ ਭਰਤੀ ਏਜੰਟ (ਆਰ.ਏ.) ਲਾਇਸੈਂਸ ਹੋਵੇ ਅਤੇ ਉਕਤ ਐਕਟ ਤਹਿਤ ਜਾਰੀ ਏਜੰਸੀ ਦੇ ਲਾਇਸੈਂਸ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਟਰੈਵਲ ਏਜੰਟਾਂ ਨਾਲ ਸੰਪਰਕ ਕਰਦੇ ਸਮੇਂ ਉਹਨਾਂ ਦੀ ਜਾਂਚ ਕਰਨ ਉਪਰੰਤ ਹੀ ਉਹਨਾਂ ‘ਤੇ ਭਰੋਸਾ ਕੀਤਾ ਜਾਵੇ।

Location: India, Punjab

SHARE ARTICLE

ਏਜੰਸੀ

Advertisement

ਕਰਨਲ ਕੁੱਟਮਾਰ ਮਾਮਲੇ 'ਚ ਪਤਨੀ ਨੇ ਮੀਡੀਆ ਸਾਹਮਣੇ ਰੱਖ ਦਿੱਤੀਆਂ ਕਿਹੜੀਆਂ ਵੀਡੀਓਜ਼ ? ਦੇਖੋ Live

22 Mar 2025 3:28 PM

Khanauri border ਖੁੱਲਣ ਮਗਰੋਂ ਲੋਕ ਵੰਡ ਰਹੇ ਲੱਡੂ, ਦੇਖੋ ਰਾਹਗੀਰ ਕੀ ਬੋਲੇ ?

22 Mar 2025 3:27 PM

ਖਨੌਰੀ ਬਾਰਡਰ 'ਤੇ ਦੁਪਹਿਰ ਤੋਂ ਬਾਅਦ ਰਸਤਾ ਹੋ ਜਾਵੇਗਾ ਚਾਲੂ! ਪੁਲਿਸ ਮੁਲਾਜ਼ਮ ਟਰੈਕਟਰ ਟਰਾਲੀਆਂ ਹਟਾਉਣ ਦਾ ਕਰ ਰਹੇ ਕੰਮ

20 Mar 2025 3:33 PM

ਕਿਸਾਨਾਂ ਦੀ ਰੁਲ ਰਹੀ ਹੈ ਰਸਦ, ਮੋਰਚੇ 'ਚ ਨਹੀਂ ਰਿਹਾ ਕੋਈ ਕਿਸਾਨਾਂ ਦਾ ਰਾਸ਼ਨ ਸੰਭਾਲਣ ਵਾਲਾ, ਦੇਖੋ ਤਸਵੀਰਾਂ

20 Mar 2025 3:32 PM

Baba Raja Raj Singh ਦਾ Interview, ਕਿਹਾ -'ਪੰਥ ਵੱਲੋਂ ਨਕਾਰਿਆ ਜਾ ਚੁੱਕਿਆ Kuldeep Singh Gargaj...'

17 Mar 2025 1:28 PM
Advertisement