'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 226ਵਾਂ ਦਿਨ
Published : Oct 13, 2025, 8:04 pm IST
Updated : Oct 13, 2025, 8:04 pm IST
SHARE ARTICLE
Day 226 of the 'War on Drugs' campaign
Day 226 of the 'War on Drugs' campaign

ਪੰਜਾਬ ਪੁਲਿਸ ਵੱਲੋਂ 2.9 ਕਿਲੋ ਹੈਰੋਇਨ ਸਮੇਤ 79 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 226ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 364 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 226 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,867 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.9 ਕਿਲੋਗ੍ਰਾਮ ਹੈਰੋਇਨ, 2.6 ਕਿਲੋਗ੍ਰਾਮ ਅਫੀਮ, 674 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 364 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 391 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement