ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼
Published : Oct 13, 2025, 10:02 pm IST
Updated : Oct 13, 2025, 10:07 pm IST
SHARE ARTICLE
Chandigarh Police submits report to SC Commission
Chandigarh Police submits report to SC Commission

ਚੰਡੀਗੜ੍ਹ ਪੁਲਿਸ ਵੱਲੋਂ ਐਸ.ਸੀ. ਕਮਿਸ਼ਨ ਨੂੰ ਰਿਪੋਰਟ ਪੇਸ਼

ਚੰਡੀਗੜ੍ਹ: ਹਰਿਆਣਾ ਪੁਲਿਸ ਦੇ ਏਡੀਜੀਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅੱਗੇ ਪੇਸ਼ ਕੀਤੀ ਗਈ। ਪੇਸ਼ ਕੀਤੀ ਰਿਪੋਰਟ ਅਨੁਸਾਰ ਚੰਡੀਗੜ੍ਹ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਸ.ਆਈ.ਟੀ. ਗਠਿਤ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਪੇਸ਼ ਰਿਪੋਰਟ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲਲਿਤਾ ਕੁਮਾਰੀ ਬਨਾਮ ਯੂ.ਪੀ. ਸਰਕਾਰ ਮਾਮਲੇ ਵਿੱਚ ਮਾਨਯੋਗ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਅਨੁਸਾਰ ਮਰਹੂਮ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿੱਚ ਕਾਰਵਾਈ ਕਰਦਿਆਂ ਜਿਹਨਾਂ 14 ਵਿਅਕਤੀਆਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਦਰਜ ਹੈ ਉਨ੍ਹਾਂ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ। ਇਸ ਤੋਂ ਇਲਾਵਾ ਅੱਜ ਪੇਸ਼ ਕੀਤੀ ਗਈ ਰਿਪੋਰਟ ਨਾਲ ਐਫ.ਆਈ.ਆਰ. ਦੀ ਕਾਪੀ ਨੱਥੀ ਨਹੀਂ ਸੀ ਜਿਸ ਕਾਰਨ ਇਹ ਪਤਾ ਨਹੀਂ ਲੱਗਾ ਕਿ ਜਿਨ੍ਹਾਂ 14 ਅਧਿਕਾਰੀਆਂ ਦਾ ਜ਼ਿਕਰ ਖੁਦਕੁਸ਼ੀ ਨੋਟ ਵਿੱਚ ਹੈ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ ਜਾਂ ਨਹੀਂ। ਇਸ ਤੋਂ ਇਲਾਵਾ ਮਾਮਲੇ ਸਬੰਧੀ ਗਠਿਤ ਸਿੱਟ ਬਾਰੇ ਵੀ ਲਿਖਤ ਜਾਣਕਾਰੀ ਕਮਿਸ਼ਨ ਨੂੰ ਨਹੀਂ ਦਿੱਤੀ ਗਈ ਸੀ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਬਾਅਦ ਦੁਪਹਿਰ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement