
ਪੰਜਾਬ ਦੀਆਂ ਜੇਲ੍ਹਾਂ ਲਈ ਸਨਿਫਰ ਡੌਗ ਖਰੀਦਣ ਲਈ ਦਿੱਤੀ ਗਈ ਪ੍ਰਵਾਨਗੀ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ। ਜਿਸ ਦੌਰਾਨ ਕਈ ਅਹਿਮ ਫ਼ੈਸਲੇ ਲਏ। ਕੈਬਨਿਟ ਮੀਟਿੰਗ ਦੌਰਾਨ ਲਏ ਅਹਿਮ ਫ਼ੈਸਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਵਿਚ ਆਏ ਤਾਜ਼ਾ ਹੜ੍ਹਾਂ ਦੌਰਾਨ ਨੁਕਸਾਨੇ ਘਰਾਂ ਦੀ ਮੁਰੰਮਤ ਲਈ ਪੰਜਾਬ ਸਰਕਾਰ ਵੱਲੋਂ 40 ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਘਰ ਚਾਹੇ ਕਿਸੇ ਦਾ ਪੱਕਾ ਹੋਵੇ ਜਾਂ ਕੱਚਾ। ਇਸੇ ਤਰ੍ਹਾਂ ਤਬਾਹ ਹੋਈਆਂ ਫ਼ਸਲਾਂ ਲਈ ਵੀ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੜ੍ਹਾਂ ਕਾਰਨ ਦਰਿਆਵਾਂ ਵਿਚ ਬਹੁਤ ਜ਼ਿਆਦਾ ਰੇਤ ਭਰ ਗਿਆ ਹੈ। ਇਨ੍ਹਾਂ ਦਰਿਆਵਾਂ ਦੀ ਸਫ਼ਾਈ ਲਈ ਪੰਜਾਬ ਸਰਕਾਰ ਵੱਲੋਂ 85 ਥਾਵਾਂ ਦੀ ਚੋਣ ਕੀਤੀ ਗਈ ਅਤੇ ਇਨ੍ਹਾਂ ਦੀ ਸਫ਼ਾਈ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਟੈਂਡਰ ਪਾਸ ਕੀਤੇ ਜਾਣਗੇ ਅਤੇੇ ਜਲਦੀ ਤੋਂ ਜਲਦੀ ਦਰਿਆਵਾਂ ਦਾ ਸਫ਼ਾਈ ਦਾ ਕੰਮ ਆਰੰਭਿਆ ਜਾਵੇਗਾ।
ਬਰਿੰਦਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਰਿਆਵਾਂ ਵਿਚੋਂ 190 ਕਿਊਬਿਕ ਫੁੱਟ ਰੇਤ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ ਇਸ ਨਾਲ ਪੰਜਾਬ ਸਰਕਾਰ ਨੂੰ ਲਗਭਗ 840 ਕਰੋੜ ਰੁਪਏ ਦੀ ਆਮਦਨ ਹੋਵੇਗੀ। ਇਸ ਤੋਂ ਇਲਾਵਾ ਦਰਿਆਵਾਂ ਵਿਚ ਚੱਲਣ ਵਾਲਾ ਪਾਣੀ ਵੀ ਸਹੀ ਤਰੀਕੇ ਨਾਲ ਵਗ ਸਕੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਰੇਤ ਕੱਢਣ ਲਈ ਚੁਣੀਆਂ ਗਈਆਂ 85 ਥਾਵਾਂ ਵਿਚੋਂ 28 ਥਾਵਾਂ ਬਿਆਸ ਦਰਿਆ ਵਿਚ ਹਨ, ਜਿਨ੍ਹਾਂ ਦੀ ਸਫ਼ਾਈ ਪੰਜਾਬ ਸਰਕਾਰ ਵੱਲੋਂ ਨਹੀਂ ਕੀਤੀ ਜਾਵੇਗੀ। ਕਿਉਂਕਿ ਇਸ ਦੀ ਸਫ਼ਾਈ ਕਰਨ ਲਈ ਕੇਂਦਰ ਸਰਕਾਰ ਤੋਂ ਆਗਿਆ ਲੈਣੀ ਪੈਂਦੀ ਹੈ।