ਕਰਤਾਰਪੁਰ ਸਾਹਿਬ ਜਾਣ ਵਾਲੇ ਪੀਲੇ ਕਾਰਡ ਧਾਰਕ ਸ਼ਰਧਾਲੂਆਂ ਦੀ ਫੀਸ ਸ਼੍ਰੋਮਣੀ ਕਮੇਟੀ ਭਰੇ : ਕੈਪਟਨ
Published : Nov 13, 2019, 5:46 pm IST
Updated : Nov 13, 2019, 5:46 pm IST
SHARE ARTICLE
Captain Amarinder Singh asks SGPC to pay $20 fee pilgrims
Captain Amarinder Singh asks SGPC to pay $20 fee pilgrims

ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਅਪੀਲ

ਚੰਡੀਗੜ੍ਹ : ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਕ ਤੌਰ ’ਤੇ ਸਮਰੱਥ ਧਾਰਮਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖ਼ਜ਼ਾਨਿਆਂ ਵਿਚੋਂ ਭਰਨ ਲਈ ਆਖਿਆ ਕਿਉਂ ਜੋ ਇਹ ਲੋਕ ਆਪਣੇ ਪੱਲਿਓਂ ਖਰਚਾ ਨਹੀਂ ਚੁੱਕ ਸਕਦੇ।

Kartarpur Sahib Kartarpur Sahib Corridor

ਸ਼ਰਧਾਲੂਆਂ 'ਚ ਪਾਈ ਜਾ ਰਹੀ ਦੁਬਿਧਾ ਦੀਆਂ ਰਿਪੋਰਟਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਲਈ ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਆਦਿ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਪ੍ਰਵਾਨ ਕੀਤਾ ਜਾਵੇ। ਉਨਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰਾਂ ਪਾਸਪੋਰਟ ’ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ।

Kartarpur Sahib Kartarpur Sahib Gurdwara

ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟਗਿਣਤੀ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਵਿਚ ਦਿਲਚਸਪੀ ਨਹੀਂ ਹੈ ਸਗੋਂ ਪਾਸਪੋਰਟ ਅਤੇ 20 ਡਾਲਰ ਦੀ ਫੀਸ ਦੀਆਂ ਦੋ ਸ਼ਰਤਾਂ ਇਸ ਦਾ ਕਾਰਨ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿਚ ਹਨ ਪਰ ਇਨਾਂ ਰੁਕਾਵਟਾਂ ਕਾਰਨ ਉਨਾਂ ਨੂੰ ਵਾਪਸ ਮੁੜਨਾ ਪੈਂਦਾ ਹੈ।

Imran Khan Imran Khan

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲਾਂਘਾ ਖੁੱਲਣ ਤੋਂ ਪਹਿਲਾਂ ਭਾਵੇਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਟਵੀਟ ਕੀਤਾ ਸੀ ਕਿ ਲਾਂਘੇ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ ਪਰ ਇਹ ਫ਼ੈਸਲਾ ਰਸਮੀ ਤੌਰ ’ਤੇ ਨਹੀਂ ਸੀ। ਉਨ੍ਹਾਂ ਨੇ ਇਮਰਾਨ ਖ਼ਾਨ ਦੇ ਨਾਲ-ਨਾਲ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਾਂਘੇ ਰਾਹੀਂ ਜਾਣ ਵਾਲਿਆਂ ਲਈ ਪਾਸਪੋਰਟ ਦੀ ਸ਼ਰਤ ਸਬੰਧੀ ਕੀਤੇ ਐਮ.ਓ.ਯੂ. ਵਿੱਚ ਸੋਧ ਕਰ ਕੇ ਇਸ ਸਮੱਸਿਆ ਨੂੰ ਸੁਲਝਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇ ਸ਼ਰਧਾਲੂ ਕਰਤਾਰਪੁਰ ਲਾਂਘਾ ਪਾਰ ਕਰ ਕੇ ਦਰਸ਼ਨਾਂ ਦੀ ਤਾਂਘ ਪੂਰੀ ਨਾ ਸਕੇ ਤਾਂ ਦੋਵਾਂ ਸਰਕਾਰ ਦੇ ਸਾਂਝੇ ਯਤਨਾਂ ਨਾਲ ਹਕੀਕਤ ਵਿੱਚ ਆਏ ਇਸ ਵਿਲੱਖਣ ਉਪਰਾਲੇ ਦਾ ਮੰਤਵ ਧੁੰਦਲਾ ਹੋ ਜਾਵੇਗਾ।

SGPCSGPC

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਖਰਚੇ ਕਰ ਕੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਇਸ ਧਾਰਮਕ ਸੰਸਥਾ ਕੋਲ ਮਾਇਆ ਦੀ ਕੋਈ ਤੋਟ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇ ਆਪਣੀ ਹਉਮੈ ਨੂੰ ਸ਼ਾਂਤ ਕਰਨ ਅਤੇ ਇਸ ਧਾਰਮਕ ਮੌਕੇ ਨੂੰ ਸਿਆਸੀ ਨੁਕਤੇ ਵਜੋਂ ਉਭਾਰਨ ਲਈ ਮਾਇਆ ਦਾ ਵਿਖਾਵਾ ਕਰਨ ਦੀ ਬਜਾਏ ਉਨ੍ਹਾਂ ਵਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਸ਼ਰਧਾਲੂਆਂ ਖਾਸ ਕਰਕੇ ਪੀਲੇ ਕਾਰਡ ਧਾਰਕਾਂ ਦੀ 20-20 ਡਾਲਰ ਦੀ ਫੀਸ ਭਰਨੀ ਚਾਹੀਦੀ ਸੀ।

CaptainCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਸ ਦੇ ਸਿਆਸੀ ਆਕਾ ਸ਼੍ਰੋਮਣੀ ਅਕਾਲੀ ਦਲ ਖਾਸ ਕਰ ਕੇ ਬਾਦਲ ਪਰਵਾਰ ਭਾਈਚਾਰੇ ਲਈ ਮਾਇਆ ਦੇ ਰੂਪ ਵਿਚ ਕੁਝ ਯੋਗਦਾਨ ਕਿਉਂ ਨਹੀਂ ਪਾ ਸਕਦੇ।" ਉਨ੍ਹਾਂ ਕਿਹਾ ਕਿ ਸਿੱਖਾਂ ਦੇ ਰਾਖੇ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਕਮੇਟੀ ਜੋ ਉਨਾਂ ਦੇ ਕੰਟਰੋਲ ਹੇਠ ਹੈ, ਨੂੰ ਘੱਟੋ-ਘੱਟ ਇਹ ਤਾਂ ਕਹਿ ਸਕਦੇ ਹਨ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਗਰੀਬ ਸ਼ਰਧਾਲੂਆਂ ਦੀ ਇਮਦਾਦ ਕੀਤੀ ਜਾਵੇ ਕਿਉਂਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਇਨਾਂ ਸ਼ਰਧਾਲੂਆਂ ਦੇ ਸੁਪਨੇ ਕਦੇ ਵੀ ਹਕੀਕਤ ਨਹੀਂ ਬਣ ਸਕਦੇ।

SGPCSGPC

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਧਾਰਮਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਨਾ ਸਿਰਫ਼ ਸਿੱਖਾਂ ਸਗੋਂ ਮਹਾਨ ਗੁਰੂ ਸਾਹਿਬ ਜੀ ਦੇ ਸਮੂਹ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਰੱਖੀ ਚਿਰੋਕਣੀ ਖਾਹਿਸ਼ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸਮਾਗਮ ਲਈ ਵੱਖਰੀ ਸਟੇਜ ਲਾਉਣ ’ਤੇ ਵੱਡੀਆਂ ਰਕਮਾਂ ਖਰਚ ਕਰਨ ਤੋਂ ਇਹ ਸਿੱਧ ਕਰਦਾ ਹੈ ਕਿ ਇਹ ਸੰਸਥਾ ਸ਼ਰਧਾਲੂਆਂ ਦੀ ਫੀਸ ਦਾ ਬੋਝ ਵੀ ਸੌਖਿਆ ਹੀ ਸਹਾਰ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM
Advertisement