
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਈ ਥਾਵਾਂ 'ਤੇ ਲਾਏ ਲੰਗਰ
ਮੋਹਾਲੀ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਵੱਖ ਵੱਖ ਸਿੱਖ ਸੰਸਥਾਵਾਂ ਵੱਲੋਂ ਲੰਗਰ ਲਗਾਏ ਗਏ, ਉਥੇ ਹੀ ਸੂਬੇ ਦੀ ਪੰਜਾਬ ਪੁਲਿਸ ਵੀ ਇਸ ਮਾਮਲੇ ਵਿਚ ਪਿੱਛੇ ਨਹੀਂ ਰਹੀ। ਪੰਜਾਬ ਪੁਲਿਸ ਵੱਲੋਂ ਵੀ ਕਈ ਥਾਵਾਂ 'ਤੇ ਲੰਗਰ ਲਗਾਏ ਗਏ, ਜਿਨ੍ਹਾਂ ਵਿਚ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਖ਼ੁਦ ਲੰਗਰ ਦੀ ਸੇਵਾ ਕਰਦੇ ਹੋਏ ਨਜ਼ਰ ਆਏ। ਇਸੇ ਸਬੰਧ ਵਿਚ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਵੀ ਸੰਗਤ ਲਈ ਲੰਗਰ ਲਗਾਇਆ ਗਿਆ।
Shri Muktsar Sahibਇਸ ਮੌਕੇ ਐਸਐਚਓ ਤੇਜਿੰਦਰ ਸਿੰਘ ਬਰਾੜ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਰਧਾ ਭਾਵਨਾ ਨਾਲ ਲੰਗਰ ਵਿਚ ਸੇਵਾ ਕੀਤੀ ਗਈ। ਪ੍ਰਕਾਸ਼ ਪੁਰਬ ਮੌਕੇ ਥਾਣਾ ਸਿਟੀ ਵਿਚ ਐਸਐਚਓ ਦਾ ਅਹੁਦਾ ਸੰਭਾਲਣ ਵਾਲੇ ਤੇਜਿੰਦਰ ਸਿੰਘ ਬਰਾੜ ਨੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦੇ ਹੋਏ ਆਖਿਆ ਕਿ ਪੰਜਾਬ ਪੁਲਿਸ ਵੱਲੋਂ ਲਗਾਏ ਗਏ ਲੰਗਰ ਨਾਲ ਆਮ ਲੋਕਾਂ ਦੀ ਪੰਜਾਬ ਪੁਲਿਸ ਨੇੜਤਾ ਵਧੇਗੀ, ਜਿਸ ਨਾਲ ਅਪਰਾਧਿਕ ਅਨਸਰਾਂ ਨੂੰ ਕਾਬੂ ਪਾਉਣ ਵਿਚ ਮਦਦ ਮਿਲੇਗੀ।
Shri Muktsar Sahib ਇਸੇ ਤਰ੍ਹਾਂ ਮੋਹਾਲੀ ਦੇ ਫੇਸ-1 ਇੰਡਸਟਰੀਅਲ ਏਰੀਆ ਦੇ ਥਾਣੇ ਵਿਚ ਵੀ ਪੁਲਿਸ ਮੁਲਾਜ਼ਮਾਂ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਚਾਹ-ਬਰੈੱਡਾਂ ਦਾ ਲੰਗਰ ਲਗਾਇਆ ਗਿਆ ਜਿਸ ਵਿਚ ਪੁਲਿਸ ਅਧਿਕਾਰੀਆਂ ਸਮੇਤ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਸੰਗਤ ਨੂੰ ਲੰਗਰ ਵਰਤਾਇਆ। ਇਸ ਮੌਕੇ ਗੱਲਬਾਤ ਕਰਦਿਆਂ ਥਾਣੇ ਦੇ ਪੁਲਿਸ ਮੁਲਾਜ਼ਮਾਂ ਨੇ ਆਖਿਆ ਕਿ ਉਹ ਵੀ ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੰਗਰ ਲਗਾ ਕੇ ਜਗਤ ਗੁਰੂ ਬਾਬਾ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਵਿਚ ਅਪਣਾ ਯੋਗਦਾਨ ਪਾ ਰਹੇ ਹਨ।
Mohali Police ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੇ ਵਿਸ਼ਵ ਭਰ ਵਿਚ ਹੀ ਬੜੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
Mohali Policeਸਿੱਖ ਸੰਸਥਾਵਾਂ ਦਾ ਕਹਿਣੈ ਕਿ ਪੂਰਾ ਸਾਲ ਹੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ, ਜਿਨ੍ਹਾਂ ਰਾਹੀਂ ਬਾਬੇ ਨਾਨਕ ਦੇ ਸੰਦੇਸ਼ ਨੂੰ ਲੋਕਾਂ ਤਕ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਲੋਕ ਵੀ ਪੰਜਾਬ ਪੁਲਿਸ ਦੀ ਧਾਰਮਿਕ ਪ੍ਰਵਿਰਤੀ ਨੂੰ ਦੇਖ ਕੇ ਖ਼ੁਸ਼ ਹੁੰਦੇ ਨਜ਼ਰ ਆਏ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।