ਖ਼ਬਰਾਂ |

ਤਾਜ਼ਾ |

ਇਸ ਦਿਨ ਪੰਜਾਬ ‘ਚ ਦਹਾੜਨਗੇ ਨਵਜੋਤ ਸਿੱਧੂ
Published : Nov 13, 2019, 12:48 pm IST
Updated : Nov 13, 2019, 5:33 pm IST
SHARE ARTICLE
navjot Kaur sidhu
navjot Kaur sidhu

ਲੋਕ ਸਭਾ ਚੋਣਾਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਚੁੱਪ ਵੱਟੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ...

ਅੰਮ੍ਰਿਤਸਰ : ਲੋਕ ਸਭਾ ਚੋਣਾਂ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਤੋਂ ਬਾਅਦ ਚੁੱਪ ਵੱਟੀ ਬੈਠੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਇਹ ਚੁੱਪ ਬਹੁਤ ਜਲਦੀ ਤੋੜ ਸਕਦੇ ਹਨ। ਇਹ ਕਹਿਣਾ ਹੈ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦਾ। ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਿੱਜਦਾ ਕਰਨ ਪੁੱਜੀ ਬੀਬੀ ਸਿੱਧੂ ਨੇ ਸੰਗਤਾਂ ਨੂੰ ਲਾਂਘੇ ਖੁੱਲ੍ਹ ਦੀ ਵਧਾਈ ਦਿੱਤੀ।

navjot Kaur sidhunavjot Kaur sidhu

ਉਨ੍ਹਾਂ ਕਿਹਾ ਕਿ ਇਹ ਕੰਮ ਬਾਬੇ ਨਾਨਕ ਦੀ ਮਿਹਰ ਸਦਕਾ ਹੀ ਸਿਰੇ ਚੜ੍ਹ ਸਕਿਆ ਹੈ। ਇਸ ਦੌਰਾਨ ਜਦੋਂ ਪੱਤਰਕਾਰਾਂ ਵਲੋਂ ਉਨ੍ਹਾਂ ਨੂੰ ਨਵਜੋਤ ਸਿੱਧੂ ਵਲੋਂ ਚੁੱਪੀ ਤੋੜਨ ਸੰਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਚੁੱਪ ਹੁਣ ਜ਼ਿਆਦਾ ਦੇਰ ਤਕ ਨਹੀਂ ਰਹੇਗੀ ਅਤੇ ਜਦੋਂ ਸਿੱਧੂ ਕੋਈ ਵੱਡਾ ਕੰਮ ਕਰਨਗੇ ਤਾਂ ਆਪਣੀ ਚੁੱਪ ਵੀ ਤੋੜਣਗੇ।

navjot Kaur sidhunavjot Kaur sidhu

ਇਸ ਦੌਰਾਨ ਨਵਜੋਤ ਸਿੰਘ ਸਿੱਧੂ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ 'ਤੇ ਬੀਬੀ ਸਿੱਧੂ ਨੇ ਕਿਹਾ ਕਿ ਕੋਈ ਜੋ ਮਰਜ਼ੀ ਬੋਲੀ ਜਾਵੇ ਉਨ੍ਹਾਂ ਨੂੰ ਕਿਸੇ ਦੀ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਵਿਧਾਇਕ ਹਨ ਅਤੇ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾਅ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement