
ਪ੍ਰਧਾਨ ਕੇ.ਐਲ. ਭਾਰਗਵ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ ਚੈੱਕ
ਚੰਡੀਗੜ੍ਹ : ਸੂਬੇ 'ਚ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਤ ਲੋੜਵੰਦਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਅਪੀਲ ਦੇ ਜਵਾਬ ਵਿਚ ਪੰਜਾਬ ਸਿੰਜਾਈ ਸੇਵਾਮੁਕਤ ਇੰਜਨੀਅਰਜ਼ ਐਸੋਸੀਏਸ਼ਨ ਨੇ ਅੱਜ ਐਸੋਸੀਏਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਕੇ.ਐਲ. ਭਾਰਗਵ ਦੀ ਅਗਵਾਈ ਹੇਠ ਮੁੱਖ ਮੰਤਰੀ ਰਾਹਤ ਫੰਡ ਵਿੱਚ 7.51 ਲੱਖ ਰੁਪਏ ਦਾ ਯੋਗਦਾਨ ਪਾਇਆ। ਪ੍ਰਧਾਨ ਕੇ.ਐਲ. ਭਾਰਗਵ ਨੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੌਜੂਦਗੀ ਵਿਚ ਐਸੋਸੀਏਸ਼ਨ ਦੇ 110 ਮੈਂਬਰਾਂ ਵਲੋਂ ਸਾਂਝੇ ਤੌਰ 'ਤੇ ਇਕੱਤਰ ਕੀਤੇ 7,51,700 ਰੁਪਏ ਦੇ ਚੈੱਕ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸੌਂਪੇ।
Brahm Mohindra
ਐਸੋਸੀਏਸ਼ਨ ਵਲੋਂ ਕੀਤੀ ਗਈ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸੇਵਾਮੁਕਤ ਕਰਮਚਾਰੀਆਂ ਵਲੋਂ ਦਿੱਤਾ ਗਿਆ ਇਹ ਯੋਗਦਾਨ ਕੁਦਰਤੀ ਆਫ਼ਤਾਂ ਦੇ ਪੀੜਤਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਘੱਟ ਕਰਨ ਵਿੱਚ ਵਧੇਰੇ ਅਹਿਮ ਸਾਬਤ ਹੋਵੇਗਾ ਅਤੇ ਇਸ ਦੇ ਨਾਲ ਹੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮਿਲੇਗੀ। ਬ੍ਰਹਮ ਮਹਿੰਦਰਾ ਨੇ ਕਿਹਾ ਕਿ ਜ਼ਰੂਰਤਮੰਦਾਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ ਅਤੇ ਉਨ੍ਹਾਂ ਨੇ ਸਾਰਿਆਂ ਨੂੰ ਅਜਿਹੇ ਪਰਉਪਕਾਰੀ ਕੰਮਾਂ ਲਈ ਖੁੱਲ੍ਹੇ ਦਿਲ ਨਾਲ ਦਾਨ ਕਰਨ ਦੀ ਅਪੀਲ ਕੀਤੀ।
Punjab Irrigation Retd. Engineers Association donated Rs.7.51 lakh
ਇਸ ਮੌਕੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ.ਪੀ. ਸੋਨੀ ਤੋਂ ਇਲਾਵਾ ਜਥੇਬੰਦੀ ਦੇ ਮੁੱਖ ਸਲਾਹਕਾਰ ਇੰਜਨੀਅਰ ਨਰਿੰਦਰ ਸ਼ਰਮਾ, ਕਾਰਜਕਾਰੀ ਪ੍ਰਧਾਨ ਐਸ.ਐਲ. ਵਿਨਾਇਕ ਅਤੇ ਵਿੱਤ ਸਕੱਤਰ ਇੰਜਨੀਅਰ ਗੁਰਪਾਲ ਸਿੰਘ ਮੌਜੂਦ ਸਨ।