
ਟੂਰਨਾਮੈਂਟ 'ਚ 9 ਟੀਮਾਂ ਹਿੱਸਾ ਲੈਣਗੀਆਂ
ਚੰਡੀਗੜ੍ਹ : ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਸ਼ਵ ਕਬੱਡੀ ਕੱਪ 1 ਤੋਂ 10 ਦਸੰਬਰ ਤਕ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਭਵਨ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਇਕ ਉੱਚ ਪਧਰੀ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਨਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧ ਵਿਚ ਕੋਈ ਵੀ ਢਿਲਮੱਠ ਨਾ ਵਰਤਨ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਨਾਉਣ ਲਈ ਕਿਹਾ ਹੈ।
Sports Minister announces World Cup Kabaddi from December 1
ਮੰਤਰੀ ਨੇ ਦਸਿਆ ਕਿ ਇਸ ਵਿਸ਼ਵ ਕਬੱਡੀ ਕੱਪ ਦਾ ਉਦਘਾਟਨ ਪਹਿਲੀ ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਇਸੇ ਤਰ੍ਹਾਂ ਹੀ ਇਸ ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਇਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਵੇਗਾ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਇਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ।
Sports Minister announces World Cup Kabaddi from December 1
ਰਾਣਾ ਸੋਢੀ ਨੇ ਦਸਿਆ ਕਿ ਇਸ ਟੂਰਨਾਮੈਂਟ 'ਚ 9 ਟੀਮਾਂ ਹਿੱਸਾ ਲੈਣਗੀਆਂ ਜਿਨ੍ਹਾਂ 'ਚ ਭਾਰਤ, ਅਮਰੀਕਾ, ਅਸਟਰੇਲੀਆ, ਇੰਗਲੈਂਡ, ਸ੍ਰੀਲੰਕਾ, ਕੀਨੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਕੈਨੇਡਾ ਸ਼ਾਮਲ ਹਨ। ਪਕਿਸਤਾਨ ਅਤੇ ਕੈਨੇਡਾ ਨੂੰ ਛੱਡ ਕੇ ਸਾਰੀਆਂ ਟੀਮਾਂ ਨੂੰ ਭਾਰਤ ਸਰਕਾਰ ਵਲੋਂ ਐਨ.ਓ.ਸੀ. ਮਿਲ ਗਿਆ ਹੈ ਅਤੇ ਅਤੇ ਇਨ੍ਹਾਂ ਦੋ ਦੇਸ਼ਾਂ ਲਈ ਐਨ.ਓ.ਸੀ. ਦੀ ਉਡੀਕ ਕੀਤੀ ਜਾ ਰਹੀ ਹੈ। ਮੰਤਰੀ ਨੇ ਮੈਚਾਂ ਦੌਰਾਨ ਸਟੇਡੀਅਮਾਂ ਦੀ ਪੂਰੀ ਤਰ੍ਹਾਂ ਡੈਕੋਰੇਸ਼ਨ ਕਰਨ 'ਤੇ ਜ਼ੋਰ ਦਿੰਦੇ ਹੋਏ ਬੈਕਡਰੋਪ, ਹੋਰਡਿੰਗ ਅਤੇ ਬੈਨਰ ਆਦਿ ਨੂੰ ਵਧੀਆ ਢੰਗ ਨਾਲ ਲਾਉਣ ਲਈ ਕਿਹਾ।
Sports Minister announces World Cup Kabaddi from December 1
ਇਸ ਮੌਕੇ ਐਡੀਸ਼ਨਲ ਚੀਫ ਸੈਕਟਰੀ ਖੇਡਾਂ ਸੰਜੇ ਕੁਮਾਰ, ਡਾਇਰੈਕਟਰ ਖੇਡਾਂ ਸੰਜੇ ਪੋਪਲੀ, ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ. ਖਰਬੰਦਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀਨਿਵਾਸਨ, ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਰੋਪੜ ਸੁਮੀਤ ਜਰੰਗਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪਲ ਉਜਵਲ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਚੰਦਰ ਗੈਂਦ ਤੋਂ ਇਲਾਵਾ ਹੋਰ ਵੀ ਸ੍ਰੀਨੀਅਰ ਅਧਿਕਾਰੀ ਹਾਜ਼ਰ ਸਨ।