ਬਲਬੀਰ ਸਿੱਧੂ ਨੇ 35 ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
Published : Nov 13, 2020, 7:04 am IST
Updated : Nov 13, 2020, 7:04 am IST
SHARE ARTICLE
image
image

ਬਲਬੀਰ ਸਿੱਧੂ ਨੇ 35 ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 12 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਦਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਘਰ ਘਰ ਰੁਜ਼ਗਾਰ' ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਅੱਜ 35 ਮੈਡੀਕਲ ਅਫ਼ਸਰ (ਡੈਂਟਲ) ਭਰਤੀ ਕੀਤੇ ਗਏ ਹਨ। ਉਹ ਅਪਣੀਆਂ ਸੇਵਾਵਾਂ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚ ਦੇਣਗੇ। ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹਾਲ ਹੀ ਵਿਚ, 107 ਮਾਹਰ ਡਾਕਟਰਾਂ ਅਤੇ 375 ਮੈਡੀਕਲ ਅਫ਼ਸਰ (ਜਨਰਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਨ੍ਹਾਂ ਡਾਕਟਰਾਂ ਵਿਚ 19 ਈ.ਐਨ.ਟੀ., 32 ਪੈਥੋਲੋਜੀ, 7 ਮੈਡੀਸਨ, 18 ਅੱਖਾਂ ਦੇ ਮਾਹਰ, 4 ਮਨੋਰੋਗ ਮਾਹਰ, 11 ਚਮੜੀ ਅਤੇ 16 ਹੱਡਿਆਂ ਦੇ ਮਾਹਰਾਂ ਦੇ ਨਾਲ ਨਾਲ 375 ਮੈਡੀਕਲ ਅਫ਼ਸਰ (ਜਨਰਲ) ਭਰਤੀ ਕੀਤੇ ਗਏ ਹਨ।
ਇਸ ਤੋਂ ਇਲਾਵਾ, ਸਿਹਤ ਵਿਭਾਗ ਪੰਜਾਬ ਅਧੀਨ 2017 ਤੋਂ 2019 ਤਕ ਮੈਡੀਕਲ ਅਧਿਕਾਰੀਆਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ਼ ਦੀਆਂ 7000 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ 3940 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਅਧੀਨ ਹੈ।
 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement