
ਬਾਲੀਵੁਡ ਅਦਾਕਾਰ ਆਸਿਫ਼ ਬਸਰਾ ਨੇ ਕੀਤੀ ਖ਼ੁਦਕੁਸ਼ੀ
ਨਵੀਂ ਦਿੱਲੀ, 12 ਨਵੰਬਰ: ਬਾਲੀਵੁਡ ਅਦਾਕਾਰ ਆਸਿਫ਼ ਬਸਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ 'ਚ ਆਸਿਫ਼ ਨੇ ਵੀਰਵਾਰ ਨੂੰ ਮੈਕਲੋਡਗੰਜ 'ਚ ਜੋਗੀਬਾੜਾ ਰੋਡ ਸਥਿਤ ਇਕ ਕੈਫੇ ਕੋਲ ਖ਼ੁਦਕੁਸ਼ੀ ਕੀਤੀ ਹੈ। ਅਦਾਕਾਰ ਨੇ ਖ਼ੁਦਕੁਸ਼ੀ ਕਿਉਂ ਕੀਤੀ, ਅਜੇ ਇਸ ਗੱਲ ਦਾ ਪਤਾ ਨਹੀਂ ਲੱਗਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ਉੱਤੇ ਪਹੁੰਚ ਗਈ ਹੈ। ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਦਸਿਆ ਜਾ ਰਿਹਾ ਹੈ ਕਿ ਅਦਾਕਾਰ ਆਸਿਫ਼ ਬਸਰਾ ਪਿਛਲੇ 5 ਸਾਲਾਂ ਤੋਂ ਮੈਕਲੋਡਗੰਜ 'ਚ ਇਕ ਕਿਰਾਏ ਦੇ ਮਕਾਨ 'ਚ ਰਹਿ ਰਹੇ ਸਨ। ਉਨ੍ਹਾਂ ਨਾਲ ਉਨ੍ਹਾਂ ਦੀ ਇਕ ਵਿਦੇਸ਼ੀ ਮਹਿਲਾ ਦੋਸਤ ਵੀ ਰਹਿੰਦੀ ਸੀ।image ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਚੁੱਕੀ ਹੈ।