ਬਿਹਾਰ ਚੋਣ ਨਤੀਜਿਆਂ ਤੋਂ ਲੋਕਤੰਤਰ 'ਤੇ ਭਰੋਸਾ ਰੱਖਣ ਵਾਲੇ ਦੁਖੀ: ਅਖਿਲੇਸ਼
Published : Nov 13, 2020, 1:08 am IST
Updated : Nov 13, 2020, 1:08 am IST
SHARE ARTICLE
image
image

ਬਿਹਾਰ ਚੋਣ ਨਤੀਜਿਆਂ ਤੋਂ ਲੋਕਤੰਤਰ 'ਤੇ ਭਰੋਸਾ ਰੱਖਣ ਵਾਲੇ ਦੁਖੀ: ਅਖਿਲੇਸ਼

ਲਖਨਊ, 12 ਨਵੰਬਰ : ਬਿਹਾਰ ਚੋਣਾਂ 'ਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਕਿਹਾ ਹੈ ਕਿ ਉਹ ਸਾਰੇ ਲੋਕ ਜੋ ਲੋਕਤੰਤਰ ਨੂੰ ਪਸੰਦ ਕਰਦੇ ਹਨ ਅਤੇ ਜੋ ਲੋਕਤੰਤਰ 'ਤੇ ਭਰੋਸਾ ਕਰਦੇ ਹਨ, ਉਥੇ ਆਏ ਨਤੀਜਿਆਂ ਤੋਂ ਦੁਖੀ ਹਨ। ਉਨ੍ਹਾਂ ਕਿਹਾ ਕਿ ਐਨਡੀਏ ਗਠਜੋੜ ਨੂੰ ਸਿਰਫ਼ 13 ਤੋਂ 14 ਹਜ਼ਾਰ ਵੋਟਾਂ ਹੀ ਜ਼ਿਆਦਾ ਮਿਲੀਆਂ ਹਨ।
ਉਤਰ ਪ੍ਰਦੇਸ਼ ਵਿਚ ਜ਼ਿਮਨੀ ਚੋਣ ਦੀ ਹਾਰ ਬਾਰੇ ਗੱਲ ਕਰਦਿਆਂ ਯਾਦਵ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਪੁਲਿਸ ਪ੍ਰਸ਼ਾਸਨ ਅਧਿਕਾਰੀਆਂ ਤੋਂ ਲੈ ਕੇ ਹਰ ਚੀਜ਼ ਦੀ ਵਰਤੋਂ ਕਰਦੀ ਹੈ।
ਸਾਬਕਾ ਮੁੱਖ ਮੰਤਰੀ ਵੀਰਵਾਰ ਨੂੰ ਅਪਣੇ ਦਫ਼ਤਰ ਵਿਚ ਅਯੁੱਧਿਆ ਦੇ ਪੇਂਡੂ ਖੇਤਰਾਂ ਦੇ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਸਨ, ਜਿਨ੍ਹਾਂ ਦੀ ਜ਼ਮੀਨ ਉਥੇ ਹਵਾਈ ਅੱਡੇ ਲਈ ਵਰਤੀ ਜਾ ਰਹੀ ਹੈ। ਇਨ੍ਹਾਂ ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਨੂੰ ਬਹੁਤ ਘੱਟ ਮੁਆਵਾਜ਼ਾ ਦੇ ਰਹੀ ਹੈ ਅਤੇ ਅਧਿਕਾਰੀ ਉਨ੍ਹਾਂ 'ਤੇ ਜ਼ਬਰਦਸਤੀ ਜ਼ਮੀਨ ਦੇਣ ਲਈ ਦਬਾਅ ਪਾ ਰਹੇ ਹਨ।
ਬਿਹਾਰ ਚੋਣਾਂ ਬਾਰੇ ਪੁੱਛੇ ਗਏ ਸਵਾਲ 'ਤੇ ਸਪਾ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਚੋਣਾਂ ਮੈਂ ਕਦੇ ਨਹੀਂ ਵੇਖੀਆਂ, ਜਿਥੇ ਅਸੀ ਜਿੱਤਦੇ ਜਿੱਤਦੇ ਰਹਿ ਗਏ। ਜਿੰਨੇ ਵੀ ਲੋਕਤੰਤਰ ਨੂੰ ਪਸੰਦ ਕਰਨ ਵਾਲੇ ਲੋਕ ਹਨ ਅਤੇ ਜਿਨ੍ਹਾਂ ਲੋਕਾਂ ਨੂੰ ਕੇਵਲ ਲੋਕਤੰਤਰ 'ਤੇ ਭਰੋਸਾ ਹੈ ਉਹ ਸਾਰੇ ਦੁੱਖੀ ਹਨ। ਭਾਜਪਾ ਗਠਜੋੜ ਨੂੰ ਸਿਰਫ਼ 13 ਤੋਂ 14 ਹਜ਼ਾਰ ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਨੇ ਚਾਲ ਅਤੇ ਤਾਕਤ ਨਾਲ ਸਰਕਾਰ ਬਣਾਈ ਹੈ।
ਯਾਦਵ ਨੇ ਅਯੁੱਧਿਆ ਤੋਂ ਆਉਣ ਵਾਲੇ ਕਿਸਾਨਾਂ ਦੀ ਜ਼ਮੀਨ ਦਾ ਘੱਟ ਮੁਆਵਜ਼ਾ ਮਿਲਣ 'ਤੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਨੂੰ ਸਹੀ ਮੁਆਵਜ਼ਾ ਦੇਵੇ।
ਉਨ੍ਹਾਂ ਕਿਹਾ ਕਿ ਜਦੋਂ ਸਾਡੀ ਸਰਕਾਰ ਵੇਲੇ ਐਕਸਪ੍ਰੈਸ ਵੇਅ ਬਣਾਇਆ ਗਿਆ ਸੀ ਤਾਂ ਅਸੀਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿਤਾ ਸੀ ਅਤੇ ਕਿਸੇ ਨੂੰ ਕੋਈ ਸ਼ਿਕਾਇਤ ਨਹੀਂ ਸੀ। (ਏਜੰਸੀ)

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement