
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਕੀਤੀ ਜਾਵੇਗੀ ਬੈਠਕ
ਨਵੀਂ ਦਿੱਲੀ - ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਗੱਲਬਾਤ ਕਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਜਥੇਬੰਦੀਆਂ ਵਲੋਂ ਇੱਥੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਬੈਠਕ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਕੇਂਦਰ ਸਰਕਾਰ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਮੰਤਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਬੀਤੇ ਕੱਲ੍ਹ ਚੰਡੀਗੜ੍ਹ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਬੈਠਕ ਦੌਰਾਨ ਕੇਂਦਰ ਸਰਕਾਰ ਦੇ ਸੱਦੇ ਨੂੰ ਪ੍ਰਵਾਨ ਕਰ ਲਿਆ ਗਿਆ ਸੀ। ਅੱਜ 13 ਨਵੰਬਰ ਨੂੰ ਕੇਂਦਰ ਸਰਕਾਰ ਵਲੋਂ ਸੱਦੀ ਗਈ ਮੀਟਿੰਗ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਾਮਿਲ ਨਹੀਂ ਹੋਵੇਗੀ। ਇਸ ਬਾਰੇ ਜਾਣਕਾਰੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸਾਂਝੀ ਕੀਤੀ ਸੀ।