ਪਛਮੀ ਬੰਗਾਲ 'ਚ ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫ਼ਲੇ 'ਤੇ ਪਥਰਾਅ
Published : Nov 13, 2020, 1:07 am IST
Updated : Nov 13, 2020, 1:07 am IST
SHARE ARTICLE
image
image

ਪਛਮੀ ਬੰਗਾਲ 'ਚ ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫ਼ਲੇ 'ਤੇ ਪਥਰਾਅ

ਕੋਲਕਾਤਾ, 12 ਨਵੰਬਰ: ਪਛਮੀ ਬੰਗਾਲ ਦੇ ਅਲੀਪੁਰਦਵਾਰ ਜ਼ਿਲ੍ਹੇ ਦੇ ਜਯਗਾਂਵ ਇਲਾਕੇ 'ਚ ਪ੍ਰਦੇਸ਼ ਭਾਜਪਾ ਪ੍ਰਧਾਨ ਦਿਲੀਪ ਘੋਸ਼ ਦੇ ਕਾਫ਼ਲੇ 'ਤੇ ਪੱਥਰ ਸੁੱਟੇ ਗਏ ਅਤੇ ਕਾਲੇ ਝੰਡੇ ਦਿਖਾਏ ਗਏ। ਦਿਲੀਪ ਘੋਸ਼ ਇਥੇ ਪਾਰਟੀ ਦੇ ਪ੍ਰੋਗਰਾਮਾਂ 'ਚ ਹਿੱਸਾ ਲੈਣ ਆਏ ਸਨ। ਇਹ ਜਾਣਕਾਰੀ ਪੁਲਿਸ ਨੇ ਦਿਤੀ।
ਗੋਰਖਾ ਜਨਮੁਕਤੀ ਮੋਰਚਾ (ਜੀ.ਜੇ.ਐੱਮ.) ਦੇ ਕਈ ਵਰਕਰਾਂ ਨੂੰ ਘੋਸ਼ ਵਿਰੁਧ ਨਾਹਰੇ ਲਾਉਂਦੇ ਹੋਏ ਵੇਖਿਆ ਗਿਆ, ਜੋ ਉਨ੍ਹਾਂ ਨੂੰ ਉੱਥੋਂ ਚੱਲੇ ਜਾਣ ਨੂੰ ਕਹਿ ਰਹੇ ਸਨ। ਭਾਜਪਾ ਦੇ ਸੂਤਰਾਂ ਨੇ ਕਿਹਾ ਕਿ ਹਮਲੇ 'ਚ ਘੋਸ਼ ਦਾ ਵਾਹਨ ਨੁਕਸਾਨਿਆ ਗਿਆ। ਪੁਲਿਸ ਅਧਿਕਾਰੀਆਂ ਨੇ ਇਕ ਦਲ ਨੇ ਪ੍ਰਦਰਸ਼ਨਕਾਰੀਆਂ ਅਤੇ ਭਾਜਪਾ ਸਮਰਥਕਾਂ ਨੂੰ ਦੌੜਾਉਣ ਤੋਂ ਬਾਅਦ ਸਥਿਤੀ ਨੂੰ ਕੰਟਰੋਲ ਕੀਤਾ।
ਘੋਸ਼ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਅਤੇ ਉਨ੍ਹਾਂ ਦੇ ਸਹਿਯੋਗੀ ਦੁਖੀ ਹੋ ਰਹੇ ਹਨ, ਕਿਉਂਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਾਰ ਮਹਿਸੂਸ ਕਰ ਰਹੇ ਹਨ। (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement