ਦੀਵਾਲੀ ਮੌਕੇ ਕਿਸੇ ਵੀ ਧਿਰ ਨੂੰ ਦਫਤਰ ਨਾ ਸੱਦਿਆ ਜਾਵੇ : ਵਿਜੀਲੈਂਸ ਬਿਊਰੋ ਵੱਲੋਂ ਆਦੇਸ਼
Published : Nov 13, 2020, 4:34 pm IST
Updated : Nov 13, 2020, 4:42 pm IST
SHARE ARTICLE
Vigilance Bureau, Punjab
Vigilance Bureau, Punjab

ਸਮੂਹ ਖੇਤਰੀ ਵਿਜੀਲੈਂਸ ਅਧਿਕਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਤਾਕੀਦ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀਆਂ ਵੱਖ-ਵੱਖ ਰੇਂਜਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਜ਼ਿਲ੍ਹੇ ਵਿੱਚ ਜਾਂ ਸਦਰ ਮੁਕਾਮ ਉੱਤੇ ਕਿਸੇ ਵਿਜੀਲੈਂਸ ਜਾਂਚ ਜਾਂ ਵਿਜੀਲੈਂਸ ਮੁਕੱਦਮੇ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਬਿਊਰੋ ਦੇ ਦਫਤਰ ਜਾਂ ਥਾਣੇ ਨਹੀਂ ਬੁਲਾਇਆ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੌਮੀ ਤਿਉਹਾਰ ਦੀਵਾਲੀ ਨੂੰ ਮੁੱਖ ਰੱਖਦੇ ਹੋਏ ਅਜਿਹਾ ਫੈਸਲਾ ਲਿਆ ਗਿਆ ਹੈ ਤਾਂ ਜੋ ਰਾਜ ਵਿੱਚ ਵਿਜੀਲੈਂਸ ਬਿਉਰੋ ਦੇ ਕਿਸੇ ਵੀ ਅਧਿਕਾਰੀ/ਮੁਲਾਜ਼ਮ ਵੱਲੋਂ ਦੀਵਾਲੀ ਦੇ ਨਾਂ ਉੱਪਰ ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ ਜਾਂ ਅਜਿਹਾ ਕੋਈ ਹੋਰ ਹਰਬਾ ਨਾ ਵਰਤਿਆ ਜਾਵੇ

ਜਿਸ ਨਾਲ ਕਿਸੇ ਵਿਅਕਤੀ ਨੂੰ ਪਰੇਸ਼ਾਨੀ ਦਰਪੇਸ਼ ਹੋਵੇ। ਇਸ ਦੇ ਨਾਲ ਹੀ ਬਿਊਰੋ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਦੀਵਾਲੀ ਦੇ ਨਾਮ ਉਪਰ ਰਿਸ਼ਵਤ ਲੈਂਦਾ ਪਾਇਆ ਗਿਆ ਤਾਂ ਅਜਿਹੇ ਦੋਸ਼ੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਿਊਰੋ ਦੇ ਉੱਚ ਅਧਿਕਾਰੀਆਂ ਨੇ ਸਮੂਹ ਖੇਤਰੀ ਵਿਜੀਲੈਂਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਤਾਕੀਦ ਕੀਤੀ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement