ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਸ਼ਲਾਘਾ
Published : Nov 13, 2020, 8:01 pm IST
Updated : Nov 13, 2020, 8:01 pm IST
SHARE ARTICLE
Captain Amarinder Singh
Captain Amarinder Singh

ਸੂਬੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਸੰਕਟ ਦੇ ਛੇਤੀ ਹੱਲ ਲਈ ਆਸਵੰਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ ’ਤੇ ਪੈਦਾ ਹੋਈ ਪੇਚੀਦਗੀ ਬਾਰੇ ਅੱਜ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ। ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨ੍ਹਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ ’ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ।

Farmers Meeting Farmers Meeting

 ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਨੇ ਅੱਗੇ ਆ ਕੇ ਹੱਲ ਲੱਭਣ ਲਈ ਸਹਿਮਤੀ ਦਿੱਤੀ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਦੋਵੇਂ ਧਿਰਾਂ ਖੇਤੀ ਕਾਨੂੰਨਾਂ ਕਰਕੇ ਪੈਦਾ ਹੋਏ ਲੰਬੇ ਸਮੇਂ ਦੇ ਸੰਕਟ ਦਾ ਹੱਲ ਲੱਭਣ ਦੀ ਜ਼ਰੂਰਤ ਉੱਤੇ ਆਪਸੀ ਸਮਝ ਵਿੱਚ ਆ ਗਈਆਂ ਹਨ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ।

Captain Amarinder SinghCaptain Amarinder Singh

ਸੂਬੇ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਹਿੱਤ ਵਿੱਚ ਇਸ ਮਾਮਲੇ ਦੇ ਜਲਦੀ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ, ਜਿਸ ਨੂੰ ਕੋਵਿਡ ਮਹਾਂਮਾਰੀ ਕਰਕੇ ਭਾਰੀ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਿਆ ਹੈ, ਨੂੰ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਨਾਲ ਬੁਰੀ ਤਰ੍ਹਾਂ ਸੱਟ ਵੱਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੇ ਦੇਸ਼ ਦੇ ਹਿੱਤ ਵਿੱਚ ਹੋਵੇਗਾ ਕਿ ਉਨ੍ਹਾਂ ਮੱਤਭੇਦਾਂ ਨੂੰ ਸੁਲਝਾਇਆ ਜਾਵੇ ਜੋ ਇਸ ਸੰਕਟ ਦੇ ਹੱਲ ਵਿੱਚ ਅੜਿੱਕਾ ਬਣੇ ਹੋਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement