
ਮੁੱਖ ਮੰਤਰੀ ਨੇ ਸੂਬੇ ਵਿਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਵਿਚ ਸੁਧਾਰ ਦਾ ਦਿੱਤਾ ਹਵਾਲਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਪੰਜਾਬ ਯੂਨੀਵਰਸਿਟੀ ਵਿਚ ਜਲਦ ਤੋਂ ਜਲਦ ਚੋਣਾਂ ਕਰਵਾਉਣ ਲਈ ਚਿੱਠੀ ਲਿਖੀ।
Captain Amarinder Singh
ਉਹਨਾਂ ਨੇ ਸੂਬੇ ਵਿਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਵਿਚ ਸੁਧਾਰ ਦਾ ਹਵਾਲਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੂੰ ਲਿਖਿਆ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਜਲਦ ਤੋਂ ਜਲਦ ਚੋਣਾਂ ਕਰਵਾਈਆਂ ਜਾਣ।
Punjab University
ਉਹਨਾਂ ਕਿਹਾ ਕਿ ਪੋਲਿੰਗ 'ਚ ਅਣਉੱਚਿਤ ਦੇਰੀ ਨਾਲ ਸੰਸਥਾ ਦੇ ਪ੍ਰਤੀਨਿਧੀਆਂ 'ਚ ਨਾਰਾਜ਼ਗੀ ਪੈਦਾ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ।