ਭਾਜਪਾ ਵਲੋਂ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ : ਭਗਵੰਤ ਮਾਨ
Published : Nov 13, 2020, 12:59 am IST
Updated : Nov 13, 2020, 12:59 am IST
SHARE ARTICLE
image
image

ਭਾਜਪਾ ਵਲੋਂ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ : ਭਗਵੰਤ ਮਾਨ

  to 
 

ਚੰਡੀਗੜ੍ਹ, 12 ਨਵੰਬਰ (ਸੁਰਜੀਤ ਸਿੰਘ ਸੱਤੀ) : ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਰਾਸ਼ਟਰੀ ਸਕੱਤਰ ਦਿਨੇਸ਼ ਕੁਮਾਰ ਵਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਬੇਇੱਜ਼ਤੀ ਪੰਜਾਬ ਬਰਦਾਸ਼ਤ ਨਹੀਂ ਕਰੇਗਾ, ਸਹੀ ਸਮਾਂ ਆਉਣ ਉੱਤੇ ਪੰਜਾਬ ਦੀ ਜਨਤਾ ਭਾਜਪਾ ਨੂੰ ਸਬਕ ਸਿਖਾਏਗੀ ।
'ਆਪ' ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਬਿਹਾਰ ਜਿੱਤ ਨੂੰ ਖੇਤੀ ਕਾਨੂੰਨਾਂ ਦੇ ਹੱਕ ਵਿਚ ਜਿੱਤ ਨਹੀਂ ਸਮਝਿਆ ਜਾ ਸਕਦਾ, ਕਿਉਂਕਿ ਬਿਹਾਰ ਵਿਚ ਇਹ ਖੇਤੀ ਕਾਨੂੰਨ ਮੁੱਦੇ ਹੀ ਨਹੀਂ ਸਨ। ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਪੰਜਾਬ ਅਤੇ ਹਰਿਆਣਾ ਵਿਚ ਅਤਿ ਗੰਭੀਰ ਹੈ। ਇਸ ਕਾਰਨ ਹੀ ਹਰਿਆਣਾ ਵਿਚ ਭਾਰਤੀ ਜਨਤਾ ਪਾਰਟੀ ਅਤੇ ਸਹਿਯੋਗੀਆਂ ਦੀ ਸਰਕਾਰ ਹੋਣ ਦੇ ਬਾਵਜੂਦ ਵੀ 1 ਸੀਟ ਉੱਤੇ ਹੋਏ ਉਪ-ਚੋਣ ਵਿਚ ਬੀਜੇਪੀ ਮੂਧੇ ਮੂੰਹ ਡਿੱਗੀ ਹੈ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਨੇ ਬਿਹਾਰ ਚੋਣ ਵਿਚ ਭਾਜਪਾ ਦੀ ਜਿੱਤ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਮੂੰਹ ਉਤੇ ਚਪੇੜ ਦਸਿਆ ਉਤੇ ਅਪਣੀ ਪ੍ਰਤੀਕ੍ਰਿਆ ਸਾਫ਼ ਕਰਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਅਤੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨੂੰ ਸਮੁੱਚੇ ਦੇਸ਼ ਦੇ ਕਿਸਾਨਾਂ ਦੀ ਬੇਇੱਜ਼ਤੀ ਦਸਿਆ ਹੈ। ਭਗਵੰੰਤ ਮਾਨ ਅਤੇ ਹੇਅਰ ਨੇ ਕਿਹਾ ਕਿ ਭਾਜਪਾ ਦੇ ਨੇਤਾ ਸੱਤੇ ਦੇ ਨਸ਼ੇ ਵਿਚ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਦੇ ਮੌਜੂਦਾ ਮੁੱਦੇ ਬਹੁਤ ਗੰਭੀਰ ਹਨ। ਜਿਸ ਉੱਤੇ ਦੇਸ਼ ਅਤੇ ਖ਼ਾਸ ਤੌਰ ਉੱਤੇ ਪੰਜਾਬ ਸੂਬੇ ਦਾ ਭਵਿੱਖ ਟਿਕਿਆ ਹੋਇਆ ਹੈ। ਇਸ ਲਈ ਭਾਜਪਾ ਆਗੂਆਂ ਨੂੰ ਇਸ ਦੀ ਗੰਭੀਰਤਾ ਨੂੰ ਸਮਝਦੇ ਹੋਏ ਸੌੜੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਲੋਕ ਅਤੇ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਵਿਚ ਇਨ੍ਹਾਂ ਦੇ ਆਗੂਆਂ ਦਾ ਹਰ ਥਾਂ ਉੱਤੇ ਵਿਰੋਧ ਹੋ ਰਿਹਾ ਹੈ ਅਤੇ ਇਸ ਦੇ ਨਤੀਜੇ ਆਉਣ ਵਾਲੀ ਚੋਣ ਵਿਚ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਸਾਥੀਆਂ ਨੂੰ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ ਸੂਬੇ ਵਿਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰ੍ਹਾਂ ਦੇ ਫ਼ੰਡ ਰੋਕ ਰਹੇ ਹਨ।

SHARE ARTICLE

ਏਜੰਸੀ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM

'84 ਦੇ ਕਾਲੇ ਦੌਰ 'ਚ ਭਰਾ ਗਵਾਉਣ ਵਾਲੇ ਭਾਈ ਹਰੀ ਸਿੰਘ ਦਾ ਸੁਣੋ ਦਰਦ, "ਬਾਦਲਾਂ 'ਤੇ ਭਾਈ ਹਰੀ ਸਿੰਘ ਨੇ ਕੱਢੀ ਭੜਾਸ"

06 May 2024 8:38 AM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM
Advertisement