ਸਤਿੰਦਰ ਪਾਲ ਸਿੰਘ ਗਿੱਲ ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ 
Published : Nov 13, 2020, 5:21 pm IST
Updated : Nov 13, 2020, 5:21 pm IST
SHARE ARTICLE
Satinder Pal Singh Gill took over as the Chairman of Punjab Genco Limited
Satinder Pal Singh Gill took over as the Chairman of Punjab Genco Limited

ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ

ਚੰਡੀਗੜ੍ਹ -  ਸਤਿੰਦਰਪਾਲ ਸਿੰਘ ਗਿੱਲ ਨੇ ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ, ਪੰਜਾਬ ਵਿਸ਼ਾਲ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਪਾਲੀ ਦੀ ਮੌਜੂਦਗੀ ਵਿੱਚ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਕ ਸਰਕਾਰੀ ਬੁਲਾਰੇ ਅਨੁਸਾਰ ਨਵੇਂ ਚੇਅਰਮੈਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਅਹਿਦ ਲਿਆ। 

Satinder Pal Singh Gill took over as the Chairman of Punjab Genco LimitedSatinder Pal Singh Gill took over as the Chairman of Punjab Genco Limited

ਜ਼ਿਕਰਯੋਗ ਹੈ ਕਿ ਸਤਿੰਦਰਪਾਲ ਸਿੰਘ ਗਿੱਲ ਲੁਧਿਆਣਾ ਦੇ ਰਹਿਣ ਵਾਲੇ ਹਨ ਅਤੇ ਸਾਬਕਾ ਮੰਤਰੀ ਜਗਦੇਵ ਸਿੰਘ ਤਾਜਪੁਰੀ ਦੇ ਸਪੁੱਤਰ ਹਨ। ਉਹਨਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਵਜੋਂ ਸੇਵਾ ਨਿਭਾਈ। ਇਸ ਤੋਂ ਇਲਾਵਾ ਉਹ ਦੁੱਧ ਉਤਪਾਦਕ ਸਹਿਕਾਰੀ ਸੁਸਾਇਟੀ, ਤਾਜਪੁਰ ਦੇ ਪ੍ਰਧਾਨ ਅਤੇ ਰੋਲਰਜ਼ ਫਲੋਰ ਮਿੱਲ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਵੀ ਰਹੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ (ਸੇਵਾਮੁਕਤ) ਅਮਰਦੀਪ ਸਿੰਘ ਨੱਤ, ਵਿਧਾਇਕ ਰਾਜਿੰਦਰ ਸਿੰਘ ਸਮਾਣਾ ਅਤੇ ਰਾਕੇਸ਼ ਪਾਂਡੇ, ਚੇਅਰਮੈਨ ਪੀ.ਏ.ਡੀ.ਬੀ ਕਮਲਦੀਪ ਸਿੰਘ ਸੈਣੀ, ਸਤਵਿੰਦਰ ਕੌਰ ਬਿੱਟੀ, ਚੇਅਰਮੈਨ ਸੁਧਾਰ ਟਰੱਸਟ ਖੰਨਾ ਗੁਰਮਿੰਦਰ ਸਿੰਘ, ਚੇਅਰਮੈਨ ਪਲੈਨਿੰਗ ਐਂਡ ਕੋਆਰਡੀਨੇਸ਼ਨ ਪੀਪੀਸੀਸੀ ਹਿਰਦਿਆਪਾਲ ਸਿੰਘ, ਮੁੱਖ ਮੰਤਰੀ ਦੇ ਓਐਸਡੀ ਦਮਨਜੀਤ ਸਿੰਘ ਮੋਹੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵਨੀਤ ਸਿੰਘ ਗਿੱਲ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement