ਫ਼ੀਸ ਵਸੂਲੀ ਦੀ ਹਾਈ ਕੋਰਟ ਤੋਂ ਮਿਲੀ ਛੋਟ ਨੂੰ ਸਕੂਲਾਂ ਵਲੋਂ ਸੁਪਰੀਮ ਕੋਰਟ 'ਚ ਚੁਨੌਤੀ
Published : Nov 13, 2020, 6:37 am IST
Updated : Nov 13, 2020, 6:37 am IST
SHARE ARTICLE
image
image

ਫ਼ੀਸ ਵਸੂਲੀ ਦੀ ਹਾਈ ਕੋਰਟ ਤੋਂ ਮਿਲੀ ਛੋਟ ਨੂੰ ਸਕੂਲਾਂ ਵਲੋਂ ਸੁਪਰੀਮ ਕੋਰਟ 'ਚ ਚੁਨੌਤੀ

ਚੰਡੀਗੜ੍ਹ, 12 ਨਵੰਬਰ (ਸੁਰਜੀਤ ਸਿੰਘ ਸੱਤੀ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਨਿਜੀ ਸਕੂਲਾਂ ਨੂੰ ਫ਼ੀਸ ਵਸੂਲੀ ਨਾ ਕਰਨ ਦੇ ਅੰਤ੍ਰਿਮ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿਤੀ ਗਈ ਹੈ। ਇਹ ਜਾਣਕਾਰੀ ਅੱਜ ਸਕੂਲਾਂ ਵਲੋਂ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਦਿਤੀ ਗਈ ਤੇ ਦਸਿਆ ਗਿਆ ਕਿ ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਹਾਈ ਕੋਰਟ ਨੇ ਇਸੇ ਕਾਰਨ ਅੱਜ ਸਕੂਲ ਫ਼ੀਸਾਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਇੰਤਜ਼ਾਰ ਕਰਨ ਦੀ ਗੱਲ ਕਹਿੰਦਿਆਂ ਇਥੇ ਸੁਣਵਾਈ ਅੱਗੇ ਪਾ ਦਿਤੀ ਹੈ। ਹਾਈ ਕੋਰਟ  ਨੇ ਵੱਡਾ ਝਟਕਾ ਦਿੰਦਿਆਂ ਅੰਤ੍ਰਿਮ ਹੁਕਮ ਦਿਤਾ ਸੀ ਕਿ ਲਾਕਡਾਊਨ ਦੌਰਾਨ ਰੈਗੂਲਰ ਆਨਲਾਈਨ ਕਲਾਸਾਂ ਨਾ ਲਾਉਣ ਵਾਲੇ ਸਕੂਲ ਹਾਈ ਕੋਰਟ ਵਿਚ ਪਟੀਸ਼ਨ ਦੇ ਨਿਪਟਾਰੇ ਤਕ ਵਿਦਿਆਰਥੀਆਂ ਤੋਂ ਫ਼ੀਸ ਵੀ ਨਹੀਂ ਵਸੂਲ ਸਕਣਗੇ। ਜ਼ਿਕਰਯੋਗ ਹੈ ਕਿ ਅਜੇ ਤਕ ਸਕੂਲਾਂ ਨੂੰ ਇਸ ਮਾਮਲੇ ਵਿਚ ਰਾਹਤ ਮਿਲਦੀ ਆਈ ਸੀ ਤੇ ਉਕਤ ਹੁਕਮ ਨਾਲ ਹਾਈ ਕੋਰਟ ਨੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਸਕੂਲਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਸਿਰਫ ਰੋਜ਼ਾਨਾ ਆਧਾਰ 'ਤੇ ਆਨਲਾਈਨ ਕਲਾਸਾਂ ਲਗਾਉਣ 'ਤੇ ਹੀ ਟਿਊਸ਼ਨ ਫ਼ੀਸimageimage ਲੈ ਸਕਦੇ ਹਨ ਤੇ ਸਕੂਲਾਂ ਨੇ ਇਸ ਅੰਤ੍ਰਿਮ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ ਦੇ ਦਿਤੀ ਹੈ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement