
ਕਾਮਰੇਡ ਸੰਧੂ ਕਤਲ ਕੇਸ ਦੀ ਸੀਬੀਆਈ ਜਾਂਚ ਮੰਗੀ
ਹਾਈ ਕੋਰਟ ਵਲੋਂ ਨੋਟਿਸ ਜਾਰੀ
ਚੰਡੀਗੜ੍ਹ, 12 ਨਵੰਬਰ (ਸੁਰਜੀਤ ਸਿੰਘ ਸੱਤੀ) : ਤਰਨ ਤਾਰਨ ਵਿਖੇ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਲੰਘੀ 16 ਅਕਤੂਬਰ ਨੂੰ ਸ਼ਰੇਆਮ ਕੀਤੀ ਹਤਿਆ ਦੇ ਮਾਮਲੇ ਵਿਚ ਉਨ੍ਹਾਂ ਦੀ ਪਤਨੀ ਜਗਦੀਸ਼ ਕੌਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਜਗਦੀਸ਼ ਕੌਰ ਨੇ ਅਪਣੀ ਤੇ ਅਪਣੇ ਪਰਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਮੰਗ ਵੀ ਕੀਤੀ ਹੈ ਤੇ ਕਿਹਾ ਹੈ ਕਿ ਕੇਂਦਰੀ ਬਲਾਂ ਦੀ ਸੁਰੱਖਿਆ ਮੁਹਈਆ ਕਰਵਾਈ ਜਾਵੇ।
ਜਸਟਿਸ ਕਰਮਜੀਤ ਸਿੰਘ ਦੀ ਬੈਂਚ ਨੇ ਪੰਜਾਬ ਸਰਕਾਰ ਅਤੇ ਉਕਤ ਮਾਮਲੇ ਦੀ ਜਾਂਚ ਕਰ ਰਹੀ ਐਸਆਈ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕਰ ਲਿਆ ਹੈ। ਪਟੀਸ਼ਨ 'ਚ ਸ਼ੱਕ ਜਾਹਰ ਕੀਤਾ ਹੈ ਕਿ ਪੰਜਾਬ ਪੁਲਿਸ ਦੇ ਕੁੱਝ ਅਫ਼ਸਰ ਗ਼ੈਰ ਸਮਾਜਕ ਅੰਸਰਾਂ ਨਾਲ ਸਬੰਧ ਰੱਖਦੇ ਹਨ ਤੇ ਇਸ ਲਈ ਸੂਬੇ ਦੀ ਏਜੰਸੀ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਨਹੀਂ ਕਰੇਗੀ। ਉਨ੍ਹਾਂ ਇਹ ਸ਼ੱਕ ਵੀ ਜਿਤਾਇਆ ਹੈ ਕਿ ਉਨ੍ਹਾਂ 'ਤੇ ਅਤੇ ਪਰਵਾਰਕ ਮੈਂਬਰਾਂ 'ਤੇ ਵੀ ਹਮਲਾ ਹੋ ਸਕਦਾ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਜਾਣ ਬੁੱਝ ਕੇ ਵਾਪਸ ਲਈ ਗਈ ਹੈ, ਲਿਹਾਜਾ ਉਨ੍ਹਾਂ ਅਫ਼ਸਰਾਂ ਵਿਰੁਧ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਦਾ ਸੁਰੱਖਿਆ ਵਾਪਸ ਕਰਵਾਉਣ 'ਚ ਹੱਥ ਹੈ। ਹਾਈ ਕੋਰਟ ਦਾ ਧਿਆਨ ਦਿਵਾਇਆ ਗਿਆ ਕਿ ਕਾਮਰੇਡ ਸੰਧੂ ਨੇ ਖਾੜਕੂਵਾਦ ਦੌਰਾਨ ਕਾਫੀ ਕੰਮ ਕੀਤਾ ਤੇ ਇਸੇ ਕਾਰਨ ਉਨ੍ਹਾਂ ਦੇ ਪਰਵਾਰ ਦੇ ਚਾਰ ਮੈਂਬਰਾਂ ਨੂੰ ਸ਼ੌਰੀਆ ਚੱਕਰ ਨਾਲ ਸਨਮਾਨਤ ਵੀ ਕੀਤਾ ਗਿਆ ਸੀ ਤੇ ਉਸ ਵੇਲੇ ਕੀਤੇ ਕੰਮ ਕਾਰਨ ਕੁਝ ਵਿਅਕਤੀਆਂ ਦੀ ਉਨ੍ਹਾਂ ਦੇ ਪਰਵਾਰ ਨਾਲ ਅੰਦਰੂਨੀ ਖੁੰਦਕ ਹੈ, ਲਿਹਾਜਾ ਮਾਮਲੇ ਦੀ ਸੀimageਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ।