ਬੀਮਾ ਕੰਪਨੀਆਂ ਵਲੋਂ ਕਿਸਾਨਾਂ ਦੀ ਲੁੱਟ 'ਚ ਸੂਬਾ ਸਰਕਾਰ ਹਿੱਸੇਦਾਰ : ਮਾਣੂੰਕੇ
Published : Nov 13, 2020, 6:57 am IST
Updated : Nov 13, 2020, 6:57 am IST
SHARE ARTICLE
image
image

ਬੀਮਾ ਕੰਪਨੀਆਂ ਵਲੋਂ ਕਿਸਾਨਾਂ ਦੀ ਲੁੱਟ 'ਚ ਸੂਬਾ ਸਰਕਾਰ ਹਿੱਸੇਦਾਰ : ਮਾਣੂੰਕੇ

ਚੰਡੀਗੜ੍ਹ, 12 ਨਵੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਈ ਘਨ੍ਹਈਆ ਸਿਹਤ ਸੇਵਾ ਸਕੀਮ ਨਾਲ ਜੁੜੇ ਕਿਸਾਨਾਂ 'ਤੇ ਬੀਮਾ ਕੰਪਨੀ ਵਲੋਂ ਕਰੋੜਾਂ ਰੁਪਏ ਦੇ ਵਾਧੂ ਚਪਤ ਲਗਾਏ ਜਾਣ ਲਈ ਸੂਬਾ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲਾਹਣਤ ਪਾਉਂਦੇ ਹੋਏ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਗੜ ਰਹੀਆਂ ਬੀਮਾ ਕੰਪਨੀਆਂ ਨਾਲ ਕਥਿਤ ਹਿੱਸੇਦਾਰ ਬਣਨ ਦੀ ਥਾਂ ਇਨ੍ਹਾਂ ਬੇਲਗ਼ਾਮ ਬੀਮਾ ਕੰਪਨੀਆਂ ਨੂੰ ਨੱਥ ਪਾਵੇ। ਮਾਣੂੰਕੇ ਨੇ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਨਾਲਾਇਕੀ ਕੀ ਹੋ ਸਕਦੀ ਹੈ ਕਿ ਪੁਰਾਣੀ ਬੀਮਾ ਕੰਪਨੀ ਦੇ ਅੱਧ ਵੱਟਿਉਂ ਭੱਜ ਜਾਣ ਨਾਲ ਜਿਥੇ ਪ੍ਰੀਮੀਅਰ ਭਰੇ ਜਾਣ ਦੇ ਬਾਵਜੂਦ ਕਿਸਾਨ 6 ਮਹੀਨਿਆਂ ਤੋਂ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝੇ ਚੱਲੇ ਆ ਰਹੇ ਹਨ, ਉੱਥੇ ਸਰਕਾਰ ਵਲੋਂ ਨਵੀਂ ਸਹੇੜੀ ਬੀਮਾ ਕੰਪਨੀ ਨੇ ਸਿੱਧਾ 60 ਫ਼ੀ ਸਦੀ ਪ੍ਰੀਮੀਅਰ ਵਧਾ ਦਿਤਾ ਹੈ। ਜਿਸ  ਨਾਲ ਕਰੀਬ ਡੇਢ ਲੱਖ ਲਾਭਪਾਤਰੀ ਕਿਸਾਨਾਂ 'ਤੇ 19 ਕਰੋੜ ਰੁਪਏ ਦਾ ਵਾਧੂ ਭਾਰ ਪੈ ਗਿਆ ਹੈ। ਜੋ ਪੂਰੀ ਤਰ੍ਹਾਂ ਬੇਲੋੜਾ ਅਤੇ ਗ਼ੈਰਵਾਜਬ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੀਮਾ ਕੰਪਨੀ ਦੇ ਲੋਟੂ ਫ਼ਰਮਾਨਾਂ ਨੂੰ ਤੁਰਤ ਰੱਦ ਕਰ ਕੇ ਕਿਸਾਨਾਂ ਨੂੰ ਰਾਹਤ ਦੇਵੇ।

imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement