ਤ੍ਰਿਪਤ ਬਾਜਵਾ ਨੇ PU ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ
Published : Nov 13, 2020, 4:16 pm IST
Updated : Nov 13, 2020, 4:16 pm IST
SHARE ARTICLE
Tripat Bajwa
Tripat Bajwa

ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ “ਨੋ ਸੈਨੇਟ” ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ- ਬਾਜਵਾ

ਚੰਡੀਗੜ੍ਹ: ਪੰਜਾਬ ਦੇ ਉਚਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਤਪਣੇ ਪੱਤਰ ਵਿਚ ਕਿਹਾ ਹੈ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ ਲੋਕਤੰਤਰੀ ਸਿਧਾਂਤਾਂ ਦੇ ਉੱਲਟ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ।

Tripat BajwaTripat Bajwa

ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੇਸ਼ੇਵਰਾਂ, ਅਧਿਆਪਕਾਂ, ਪ੍ਰਿੰਸੀਪਲਾਂ ਆਦਿ ਦੇ ਭਾਰੀ ਰੋਸ ਤੋਂ ਜਾਣੂ ਕਰਾਇਆ ਗਿਆ ਹੈ, ਜੋ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੈਨੇਟ ਦੀਆਂ ਚੋਣਾਂ ਕਰਵਾ ਕੇ ਇਸ ਰੋਸ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

Punjab GovtPunjab Govt

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖੇ ਅਪਣੇ ਪੱਤਰ ਵਿੱਚ ਸੈਨੇਟ ਦੀਆਂ ਚੋਣਾਂ ਕਰਵਾਉਣ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਇਨ੍ਹਾਂ ਚੋਣਾਂ ਲਈ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਅਪੀਲ ਕੀਤੀ ਹੈ। ਉਹਨਾਂ ਨੇ ਉਪ ਕੁਲਪਤੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ “ਨੋ ਸੈਨੇਟ” ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ।

Punjab UniversityPunjab University

ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ ‘ਤੇ ਚੋਣਾਂ ਕਰਵਾਉਣਾ ਲਾਜ਼ਮੀ ਹੈ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿੱਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ `ਤੇ ਹੁੰਦੀਆਂ ਰਹੀਆਂ ਹਨ।

Tripat BajwaTripat Bajwa

ਉਹਨਾਂ ਕਿਹਾ ਕਿ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਸੈਨੇਟ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਸੈਨੇਟ ਦੀਆਂ ਚੋਣਾਂ ਇਸ ਸਾਲ ਕਿਉਂ ਨਹੀਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ, ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖਤਮ ਹੋ ਰਿਹਾ ਹੈ।

Punjab UniversityPunjab University

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸੈਨੇਟ ਦੀਆਂ ਚੋਣਾਂ ਨਾ ਹੋ ਸਕਣ ਸਬੰਧੀ ਬਹਾਨੇ ਨਹੀਂ ਬਣਾਉਣੇ ਚਾਹੀਦੇ ਕਿਉਂਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਭਰ ਵਿੱਚ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਵੈ-ਸਰਕਾਰ ਦੀਆਂ ਵੱਖ-ਵੱਖ ਚੁਣੀਆਂ ਗਈਆਂ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement