
ਟਿੱਪਰ ਚਾਲਕ ਮੌਕੇ ਤੋਂ ਫਰਾਰ
ਪਟਿਆਲਾ ( ਗਗਨਦੀਪ ਸਿੰਘ) ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਬਾਹਰ ਮੇਨ ਹਾਈਵੇ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫਤਾਰ ਟਿੱਪਰ ਨੇ ਐਕਟਿਵਾ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਐਕਟਿਵਾ ਸਵਾਰ ਸਾਬਕਾ ਫੌਜੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਪਰ ਦੂਜੇ ਪਾਸੇ ਟਿੱਪਰ ਚਾਲਕ ਮੌਕੇ ਤੋਂ ਹੋਇਆ ਫਰਾਰ ਹੋ ਗਿਆ।
Road accident
ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Road accident
ਮੌਕੇ ਤੇ ਮੌਜੂਦ ਗਵਾਹ ਨੇ ਗੱਲਬਾਤ ਕਰਦਿਆਂ ਆਖਿਆ ਕਿ ਟਿੱਪਰ ਡਰਾਈਵਰ ਦੀ ਗਲਤੀ ਹੈ ਕਿਉਂਕਿ ਉਹ ਤੇਜ਼ ਰਫਤਾਰ ਦੇ ਨਾਲ ਆ ਰਿਹਾ ਸੀ ਉਸ ਕੋਲੋਂ ਟਿੱਪਰ ਨੂੰ ਨਹੀ ਸੰਭਾਲਿਆ ਗਿਆ ਅਤੇ ਉਸ ਨੇ ਰਾਹ ਜਾਂਦੇ ਐਕਟਿਵਾ ਸਵਾਰ ਨੂੰ ਕੁਚਲ ਦਿੱਤਾ।
photo