ਜਬਰ-ਜ਼ਿਨਾਹ ਮਾਮਲਾ: ਵਿਧਾਇਕ ਸਿਮਰਜੀਤ ਬੈਂਸ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ
Published : Nov 13, 2021, 1:55 pm IST
Updated : Nov 13, 2021, 1:55 pm IST
SHARE ARTICLE
Simarjit Singh Bains
Simarjit Singh Bains

ਲੁਧਿਆਣਾ ਪੁਲਿਸ ਨੇ ਬੀਤੀ 10 ਨਵੰਬਰ ਨੂੰ ਸਿਮਰਜੀਤ ਬੈਂਸ ਅਤੇ ਹੋਰਨਾਂ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ,

 

ਲੁਧਿਆਣਾ : ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰਨਾਂ ਦੋਸ਼ੀਆਂ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਲੁਧਿਆਣਾ ਪੁਲਿਸ ਨੇ ਬੀਤੀ 10 ਨਵੰਬਰ ਨੂੰ ਸਿਮਰਜੀਤ ਬੈਂਸ ਅਤੇ ਹੋਰਨਾਂ ਖ਼ਿਲਾਫ਼ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਸੀ, ਜਿਸ ’ਤੇ ਅਦਾਲਤ ਨੇ 18 ਨਵੰਬਰ ਨੂੰ ਵਿਧਾਇਕ ਅਤੇ ਹੋਰਨਾਂ ਦੀ ਅਦਾਲਤ ’ਚ ਹਾਜ਼ਰੀ ਯਕੀਨੀ ਬਣਾਉਣ ਲਈ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

Simarjit Singh BainsSimarjit Singh Bains

ਜ਼ਿਕਰਯੋਗ ਹੈ ਕਿ ਵਿਧਵਾ ਔਰਤ ਦੀ ਸ਼ਿਕਾਇਤ ’ਤੇ ਉਸ ਨਾਲ ਜਬਰ-ਜ਼ਿਨਾਹ ਕੀਤੇ ਜਾਣ ਅਤੇ ਹੋਰਨਾਂ ਧਾਰਾਵਾਂ ਤਹਿਤ ਕੀਤੀ ਗਈ ਸ਼ਿਕਾਇਤ ਕਾਰਨ ਪੁਲਿਸ ਥਾਣਾ ਡਵੀਜ਼ਨ ਨੰਬਰ-6 ਵੱਲੋਂ ਵਿਧਾਇਕ ਬੈਂਸ ਅਤੇ ਹੋਰਨਾਂ ਖ਼ਿਲਾਫ਼ ਪਰਚਾ ਦਰਜ ਕੀਤਾ ਸੀ, ਜੋ ਕਿ ਅਦਾਲਤ ਦੇ ਹੁਕਮਾਂ ’ਤੇ ਹੀ ਦਰਜ ਕੀਤਾ ਗਿਆ ਸੀ। ਪੀੜਤ ਵਿਧਵਾ ਨੇ ਅਦਾਲਤ ਤੋਂ ਪੁਲਿਸ ਨੂੰ ਵਿਧਾਇਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੇ ਹੁਕਮ ਦੇਣ ਦੀ ਮੰਗ ਕਰ ਕੇ ਪਟੀਸ਼ਨ ਦਾਇਰ ਕੀਤੀ ਸੀ।

Simarjit Singh BainsSimarjit Singh Bains

ਵਿਧਵਾ ਮਹਿਲਾ ਨੇ ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ ਉਰਫ਼ ਭਾਬੀ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ਼ ਪੰਮਾ, ਲੁਧਿਆਣਾ ਦੇ ਗੋਗੀ ਸ਼ਰਮਾ ਖ਼ਿਲਾਫ਼ ਵੀ ਐੱਫ. ਆਈ. ਆਰ. ਦਰਜ ਕਰਨ ਦੀ ਗੁਹਾਰ ਲਗਾਈ ਸੀ, ਜਿਨ੍ਹਾਂ ਖ਼ਿਲਾਫ਼ ਅਦਾਲਤ ’ਚ 10 ਨਵੰਬਰ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement