DAP ਦੀ ਸਪਲਾਈ 'ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਅਨੁਸ਼ਾਸ਼ਨੀ ਕਾਰਵਾਈ
Published : Nov 13, 2021, 7:18 pm IST
Updated : Nov 13, 2021, 7:18 pm IST
SHARE ARTICLE
Randeep singh Nabha
Randeep singh Nabha

ਪੰਜਾਬ ਦੀ ਅਕਤੂਬਰ ਦੀ ਡੀ.ਏ.ਪੀ. 2.0 ਲੱਖ ਟਨ ਦੀ ਮੰਗ ਵਿਰੁੱਧ ਸਿਰਫ 1.51 ਲੱਖ ਟਨ ਡੀ.ਏ.ਪੀ. ਸੂਬੇ ਨੂੰ ਸਪਲਾਈ ਕੀਤੀ ਗਈ

 

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੇ ਡੀ.ਏ.ਪੀ. ਦੀ ਸਪਲਾਈ ਵਿੱਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਸ. ਨਾਭਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਪਟਿਆਲਾ ਦੇ ਐਗਰੀਕਲਚਰ ਅਫ਼ਸਰ (ਏ.ਓ.) ਅਤੇ ਬਲਾਕ ਅਫ਼ਸਰ (ਬੀ.ਓ.) ਵਿਰੁੱਧ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਅਨੁਸ਼ਾਸ਼ਨੀ ਕਾਰਵਾਈ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਡੀਲਰ ਜਾਂ ਵਿਭਾਗ ਦਾ ਕੋਈ ਵੀ ਅਧਿਕਾਰੀ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਅਣਗਹਿਲੀ ਵਰਤੇਗਾ ਜਾਂ ਕਿਸਾਨਾਂ ਨੂੰ ਖਾਦ ਦੀ ਸਪਲਾਈ ਨਾਲ ਕੋਈ ਟੈਗਿੰਗ ਕਰੇਗਾ ਤਾਂ ਵਿਭਾਗ ਵੱਲੋਂ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। 

DAP DAP

ਸ. ਨਾਭਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਿੱਚ ਮਾੜੇ ਅਨਸਰਾਂ ਵਿਰੁੱਧ ਪਹਿਲਾਂ ਹੀ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤ ਗਏ ਸਨ, ਜਿਸ ਦੇ ਸਿੱਟੇ ਵੱਜੋਂ ਕੁੱਝ ਜਿ਼ਲ੍ਹਿਆਂ ਵਿੱਚ ਕੇਸ ਵੀ ਦਰਜ ਕਰਵਾਏ ਗਏ ਹਨ। ਉਨ੍ਹਾ ਦੱਸਿਆ ਕਿ ਇਸੇ ਤਹਿਤ ਫਾਜਿ਼ਲਕਾ ਜਿ਼ਲ੍ਹੇ ਦੇ ਜਲਾਲਾਬਾਦ ਬਲਾਕ ਵਿੱਚ ਖਾਦ ਦਾ ਅਣ-ਅਧਿਕਾਰਤ ਸਟਾਕ ਵੀ ਸਾਹਮਣੇ ਆਇਆ ਹੈ, ਜਿਸ `ਤੇ ਕਾਰਵਾਈ ਕੀਤੀ ਜਾ ਰਹੀ ਹੈ।

Aruna Chaudhary and Randeep NabhaRandeep Nabha

ਸ. ਨਾਭਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ `ਚ ਹਾੜੀ ਦੀਆਂ ਫਸਲਾਂ ਦੀ ਅਕਤੂਬਰ ਮਹੀਨੇ ਤੋਂ ਸ਼ੁਰੂ ਹੁੰਦੀ ਬਿਜਾਈ ਲਈ 5.50 ਲੱਖ ਮੀਟਰਿਕ ਟਨ ਡੀ.ਏ.ਪੀ. ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਖਾਦ ਦੀ ਮਹੀਨਾ ਵਾਰ ਅਲਾਟਮੈਂਟ ਵੀ ਭਾਰਤ ਸਰਕਾਰ ਵਲੋਂ ਕੀਤੀ ਜਾਂਦੀ ਹੈ ਜਿਸ ਤਹਿਤ ਇਹ ਖਾਦ ਸੂਬੇ ਵਿਚ ਰੇਲਵੇ ਰਾਹੀ ਪਹੁੰਚਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮਹੀਨਾ ਅਕਤੂਬਰ ਦੀ ਡੀ.ਏ.ਪੀ. 2.0 ਲੱਖ ਟਨ ਦੀ ਮੰਗ ਵਿਰੁੱਧ ਸਿਰਫ 1.51 ਲੱਖ ਟਨ ਡੀ.ਏ.ਪੀ. ਸੂਬੇ ਨੂੰ ਸਪਲਾਈ ਕੀਤੀ ਗਈ ਅਤੇ ਇਸਦੀ ਪਹੁੰਚ ਵੀ ਬਹੁਤ ਹੀ ਮੱਠੀ ਰਫਤਾਰ ਨਾਲ ਹੋਈ ਅਤੇ ਇਸੇ ਤਰਾਂ 13 ਨਵੰਬਰ ਤੱਕ 2.56 ਲੱਖ ਟਨ ਦੇ ਵਿਰੁੱਧ ਕੇਵਲ 74000 ਮੀਟਰਿਕ ਟਨ ਖਾਦ ਹੀ ਪ੍ਰਾਪਤ ਹੋਈ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement