ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ
Published : Nov 13, 2021, 12:19 am IST
Updated : Nov 13, 2021, 12:19 am IST
SHARE ARTICLE
image
image

ਦੀਵਾਲੀ ਬੰਪਰ ਨੇ ਰੁਸ਼ਨਾਈ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਦੀ ਕਿਸਮਤ

ਕੋਟਭਾਈ ਦਾ ਰਾਜਿੰਦਰ ਸਿੰਘ ਬਣਿਆ ਕਰੋੜਪਤੀ

ਚੰਡੀਗੜ੍ਹ, 12 ਨਵੰਬਰ (ਪ੍ਰਕਾਸ਼) :  ਪੰਜਾਬ ਸਟੇਟ ਡੀਅਰ ਦੀਵਾਲੀ ਬੰਪਰ ਦਾ ਇਕ ਕਰੋੜ ਰੁਪਏ ਦਾ ਦੂਸਰਾ ਇਨਾਮ ਜਿੱਤ ਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਭਾਈ ਦਾ ਕਿਸਾਨ ਰਾਜਿੰਦਰ ਸਿੰਘ ਰਾਤੋ-ਰਾਤ ਕਰੋੜਪਤੀ ਬਣ ਗਿਆ ਹੈ। ਇਸ ਬੰਪਰ ਦਾ ਨਤੀਜਾ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਰਾਜਿੰਦਰ ਸਿੰਘ ਨੂੰ ਇਹ ਇਨਾਮ ਲਾਟਰੀ ਟਿਕਟ ਨੰਬਰ ਏ- 875367 ਲਈ ਮਿਲਿਆ ਹੈ। ਜੇਤੂ ਵਲੋਂ ਇਨਾਮ ਦੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਸਟੇਟ ਲਾਟਰੀ ਵਿਭਾਗ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਲਾਟਰੀ ਟਿਕਟ ਅਤੇ ਲੋੜੀਂਦੇ ਦਸਤਾਵੇਜ ਜਮ੍ਹਾਂ ਕਰਵਾਏ ਗਏ। ਰਾਤੋ-ਰਾਤ ਕਰੋੜਪਤੀ ਬਣੇ ਰਾਜਿੰਦਰ ਸਿੰਘ ਨੇ ਦਸਿਆ ਕਿ ਉਸ ਦੇ ਦੋ ਧੀਆਂ ਤੇ ਇਕ ਬੇਟਾ ਹੈ। ਉਸ ਨੇ ਕਿਹਾ ਕਿ ਉਹ ਇਸ ਇਨਾਮੀ ਰਾਸ਼ੀ ਦੀ ਵਰਤੋਂ ਧੀਆਂ ਦੇ ਵਿਆਹ, ਮਕਾਨ ਬਣਾਉਣ ਅਤੇ ਹੋਰ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਰੇਗਾ। ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਨੇ ਇਸ ਖ਼ੁਸ਼ਨਸੀਬ ਜੇਤੂ ਨੂੰ ਭਰੋਸਾ ਦਿਤਾ ਕਿ ਇਨਾਮੀ ਰਾਸ਼ੀ ਜਲਦੀ ਉਨ੍ਹਾਂ ਦੇ ਬੈਂਕ ਖਾਤੇ ਵਿਚ ਤਬਦੀਲ ਕਰ ਦਿਤੀ ਜਾਵੇਗੀ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement