
191 ਸ਼ਰਧਾਲੂਆਂ ਦੇ ਵੀਜ਼ੇ ਕੀਤੇ ਰੱਦ
ਅੰਮ੍ਰਿਤਸਰ: ਪਾਕਿ ਅੰਬੈਸੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ 191 ਵੀਜੇ ਰੱਦ ਕਰ ਦਿੱਤੇ ਹਨ। ਸ਼੍ਰੋਮਣੀ ਕਮੇਟੀ ਨੇ 1046 ਪਾਸਪੋਰਟ ਪਾਕਿਸਤਾਨ ਅੰਬੈਸੀ ਨੂੰ ਵੀਜ਼ੇ ਲਈ ਭੇਜੇ ਹਨ। ਹੁਣ 17 ਨਵੰਬਰ ਨੂੰ 855 ਸ਼ਰਧਾਲੂ ਪਾਕਿਸਤਾਨ ਜਾਣਗੇ ਅਤੇ 26 ਨੂੰ ਵਾਪਸ ਆਉਣਗੇ।
Sikh pilgrim
ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 17 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਵੇਗਾ।
Nankana Sahib
ਗੁਰੂਦੁਆਰਾ ਨਨਕਾਣਾ ਸਾਹਿਬ ਵਿਖੇ 19 ਨਵੰਬਰ ਨੂੰ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਸ਼ਰਧਾਲੂ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ, ਲਾਹੌਰ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
Sikh Pilgrims
ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਕੋਵਿਡ ਦੀ ਜਾਂਚ ਲਈ ਕਮੇਟੀ ਦਫ਼ਤਰ ਵਿੱਚ 14 ਅਤੇ 15 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਜੱਥਾ ਸਿਰਫ਼ ਸੜਕੀ ਰਸਤੇ ਹੀ ਜਾਵੇਗਾ।
Sikh Pilgrims