ਬੇਅਦਬੀ ਮਾਮਲਾ: ਅਨਿਲ ਅਰੋੜਾ ਦਾ ਸਾਥੀ ਤੇ ਮੁੱਖ ਦੋਸ਼ੀ ਗ੍ਰਿਫ਼ਤਾਰ
Published : Nov 13, 2021, 7:06 pm IST
Updated : Nov 13, 2021, 7:06 pm IST
SHARE ARTICLE
CP Gurpreet Bhullar
CP Gurpreet Bhullar

ਸੀਪੀ ਗੁਰਪ੍ਰੀਤ ਭੁੱਲਰ ਨੇ ਕੀਤਾ ਵੱਡਾ ਖੁਲਾਸਾ

 

ਲੁਧਿਆਣਾ (ਰਾਜਵਿੰਦਰ ਸਿੰਘ) - ਬੇਅਦਬੀ ਮਾਮਲੇ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਨਿਲ ਅਰੋੜਾ ਦੇ ਸਾਥੀ ਨੂੰ ਇੱਕ ਆਡੀਓ ਕਲਿੱਪ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਵਾਸੂ ਸਿਆਲ ਵਾਸੀ ਜੀਰਾ (ਫ਼ਿਰੋਜ਼ਪੁਰ) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਵਾਸੂ ਤੋਂ ਪੁੱਛਗਿੱਛ ਦੌਰਾਨ ਅਨਿਲ ਅਰੋੜਾ ਦੇ ਠਿਕਾਣਿਆਂ ਬਾਰੇ ਅਹਿਮ ਜਾਣਕਾਰੀ ਮਿਲੀ ਹੈ ਅਤੇ ਉਹ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਬਹੁਤ ਨੇੜੇ ਹੈ।

ArrestArrest

ਉਸ ਦੇ ਪਿੱਛੇ ਏਡੀਸੀਪੀ ਜਗਤਪ੍ਰੀਤ ਸਿੰਘ, ਸਪੈਸ਼ਲ ਬਰਾਂਚ ਦੇ ਮੁਖੀ ਇੰਸਪੈਕਟਰ ਬੇਅੰਤ ਜੁਨੇਜਾ, ਸੀਆਈਏ ਸਟਾਫ਼ ਦੇ ਮੁਖੀ ਹਰਮਿੰਦਰ ਸਿੰਘ ਅਤੇ ਹੋਰਾਂ ਦੀ ਅਗਵਾਈ ਵਿੱਚ ਕਈ ਪੁਲਿਸ ਟੀਮਾਂ ਹਨ। ਫਿਲਹਾਲ ਵਾਸੂ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ 'ਚ ਹੋਰ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਜਾਵੇਗਾ। ਦੱਸ ਦਈਏ ਕਿ ਇਸ ਮਾਮਲੇ 'ਚ ਪਹਿਲੇ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਪੁਲਿਸ ਵੱਲੋਂ 10 ਲੱਖ ਰੁਪਇਆ ਵੀ ਬਰਾਮਦ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਅਨਿਲ ਅਰੋੜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement