ਸਿਰਸਾ ਵਲੋਂ ਅਫ਼ਗ਼ਾਨੀ ਸਿੱਖਾਂ ਤੇ ਹਿੰਦੂਆਂ ਦੇ ਵੀਜ਼ੇ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ
Published : Nov 13, 2021, 12:16 am IST
Updated : Nov 13, 2021, 12:16 am IST
SHARE ARTICLE
image
image

ਸਿਰਸਾ ਵਲੋਂ ਅਫ਼ਗ਼ਾਨੀ ਸਿੱਖਾਂ ਤੇ ਹਿੰਦੂਆਂ ਦੇ ਵੀਜ਼ੇ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਅਪੀਲ

ਨਵੀਂ ਦਿੱਲੀ, 12 ਨਵੰਬਰ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੁੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਵਿਚ ਫਸੇ ਹੋਏ ਸਿੱਖ ਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਵੀਜ਼ਾ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਗੜਬੜਗ੍ਰਸਤ ਮੁਲਕ ’ਚੋਂ ਸੁਰੱਖਿਅਤਾ ਬਾਹਰ ਕੱਢਿਆ ਜਾ ਸਕੇ। 
ਸ. ਸਿਰਸਾ ਨੇ ਦੱਸਿਆ ਕਿ ਅਫ਼ਗਾਨਿਸਤਾਨ ਵਿਚ ਤਾਜ਼ਾ ਹਿੰਸਾ ਵਿਚ ਨੰਗਰਹਰ ਮੁਸਜਿਦ ਵਿਚ ਅੱਜ ਇਕ ਜ਼ਬਰਦਸਤ ਬੰਬ ਧਮਾਕਾ ਹੋਇਆ ਹੈ ਜਿਸ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 20 ਹੋਰ ਫੱਟੜ ਹੋ ਗਏ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਰੋਜ਼ਾਨਾ ਵੱਡੀ ਗਿਣਤੀ ’ਚ ਅਫ਼ਗਾਨਿਸਤਾਨ ਤੋਂ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਦੇ ਫੋਨ ਆ ਰਹੇ ਹਨ ਜੋ ਚਾਹੁੰਦੇ ਹਨ ਕਿ ਉਨ੍ਹਾਂ ਨੁੰ ਉਥੋਂ ਸੁਰੱਖਿਆ ਕੱਢਿਆ ਜਾਵੇ।ਸ. ਸਿਰਸਾ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਪਹਿਲਾਂ ਵੀ ਵੱਡੀ ਗਿਣਤੀ ’ਚ ਹਿੰਦੂ ਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਉਥੋਂ ਕੱਢ ਚੁੱਕੀ ਹੈ ਪਰ ਜੋ ਬਾਕੀ ਰਹਿੰਦੇ ਲੋਕ ਹਨ ਜੋ ਉਥੋਂ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀਜ਼ਾ ਪ੍ਰਦਾਨ ਕਰਨਾ ਚਾਹੀਦਾ ਹੈ ਤੇ ਇਹ ਪ੍ਰਕਿਰਿਆ ਤੇਜ਼ੀ ਨਾਲ ਚਲਾਉਣੀ ਚਾਹੀਦੀ ਹੈ ਤਾਂ ਜੋ ਵੱਧ ਤੋਂ ਵੱਧ ਜਾਨਾਂ ਬਚਾਈਆਂ ਜਾ ਸਕਣ।ਸ. ਸਿਰਸਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਥੇ ਰੋਜ਼ਾਨਾ ਵਾਪਰ ਰਹੀ ਹਿੰਸਾ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦੀਆਂ ਮੌਤਾਂ ਹੋ ਰਹੀਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement